Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

November 22, 2026 10:03 AM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਆਪਰੇਸ਼ਨ) ਸ੍ਰੀ ਅਕਾਸ਼ਦੀਪ ਔਲਖ, ਐੱਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਅਤੇ ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਆਪਰੇਸ਼ਨ ਸੈੱਲ ਮੋਹਾਲੀ ਦੀ ਟੀਮ ਵੱਲੋਂ ਕੀਤੀ ਗਈ। ਪੁਲਿਸ ਅਨੁਸਾਰ, ਮਿਤੀ 20 ਨਵੰਬਰ 2026 ਨੂੰ ਆਪਰੇਸ਼ਨ ਸੈੱਲ ਮੋਹਾਲੀ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੋਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ.ਐੱਸ.ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਚਨੌਲੀ, ਜ਼ਿਲ੍ਹਾ ਰੂਪਨਗਰ, ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਇਸ ਸਮੇਂ ਨਾਬੀ ਯੂਨੀਵਰਸਿਟੀ, ਸੈਕਟਰ-80 ਮੋਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ 'ਤੇ ਥਾਣਾ ਸੋਹਾਣਾ ਵਿਖੇ ਮੁਕੱਦਮਾ ਨੰਬਰ 372, ਮਿਤੀ 20-11-2026, ਧਾਰਾ 25-54-59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ। ਇਸ ਉਪਰੰਤ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਹਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਮੁਲਜ਼ਮ ਦੀ ਪਛਾਣ: ਹਰਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਚਨੌਲੀ, ਥਾਣਾ ਨੂਰਪੁਰ ਬੇਦੀ, ਜ਼ਿਲ੍ਹਾ ਰੂਪਨਗਰ, ਉਮਰ ਕਰੀਬ 32 ਸਾਲ ਹੈ। ਉਹ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲਿਸ ਰਿਕਾਰਡ ਅਨੁਸਾਰ, ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਸ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

More in Chandigarh

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ