Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

International

ਢਾਹਾਂ ਇਨਾਮ ਵੱਲੋਂ 2026 ਵਿੱਚ ਪੰਜਾਬੀ ਗਲਪ ਦੇ ਖੇਤਰ ਦੇ ਸਭ ਤੋਂ ਵੱਡੇ 51,000 ਕੈਨੇਡੀਅਨ ਡਾਲਰ ਦੇ ਇਨਾਮਾਂ ਦਾ ਐਲਾਨ

November 22, 2026 02:19 PM
SehajTimes

ਦੋਵਾਂ ਫਾਈਨਲਿਸਟਾਂ ਰਾਜਪ੍ਰੀਤ ਕੌਰ ਬੈਨੀਪਾਲ ਅਤੇ ਅੰਬਰ ਹੁਸੈਨੀ ਦਾ 10-10 ਹਜ਼ਾਰ ਕੈਨੇਡੀਅਨ ਡਾਲਰ ਦੇ ਢਾਹਾਂ ਇਨਾਮ ਨਾਲ ਸਨਮਾਨ*


ਸਰੀ, ਬੀ.ਸੀ./ਬੰਗਾ : ਪੰਜਾਬੀ ਗਲਪ ਲਈ ਦੁਨੀਆ ਦੇ ਪ੍ਰਮੁੱਖ ਇਨਾਮ 'ਢਾਹਾਂ ਇਨਾਮ' ਨੇ ਆਪਣੇ 13ਵੇਂ ਸਾਲਾਨਾ ਜੇਤੂ ਵਜੋਂ ਅਕਮਲ ਸ਼ਹਿਜ਼ਾਦ ਘੁੰਮਣ ਇਸਲਾਮਾਬਾਦ, ਪਾਕਿਸਤਾਨ ਦੇ ਨਾਂ ਦਾ ਐਲਾਨ ਕੀਤਾ, ਜੋ ਉਨ੍ਹਾਂ ਦੇ ਲਿਖੇ ਨਾਵਲ 'ਪਰਛਾਵਾਂ' ਦੇ ਲਈ 25,000 ਕੈਨੇਡੀਅਨ ਡਾਲਰ ਦਾ ਇਨਾਮ ਦਿੱਤਾ ਗਿਆ। ਇਸੇ ਤਰ੍ਹਾਂ ਰਾਜਪ੍ਰੀਤ ਕੌਰ ਬੈਨੀਪਾਲ ਖੰਨਾ, ਪੰਜਾਬ (ਭਾਰਤ) ਅਤੇ ਅੰਬਰ ਹੁਸੈਨੀ ਸਰਗੋਧਾ, ਪੰਜਾਬ (ਪਾਕਿਸਤਾਨ) ਨੂੰ ਫਾਈਨਲਿਸਟ (ਅੰਤਿਮ ਪੜਾਅ ਤੱਕ ਪਹੁੰਚਣ ਵਾਲੇ) ਵਜੋਂ 10,000-10,000 ਕੈਨੇਡੀਅਨ ਡਾਲਰ  ਦੀ ਇਨਾਮੀ ਰਾਸ਼ੀ ਨਾਲ ਸਨਮਾਨ ਦਿੱਤਾ ਗਿਆ। ਰਾਜਪ੍ਰੀਤ ਕੌਰ ਬੈਨੀਪਾਲ  ਨੂੰ ਉਨ੍ਹਾਂ ਦੇ ਕਹਾਣੀ ਸੰਗ੍ਰਹਿ 'ਕਬਰਾਂ ਵਿੱਚ ਉੱਗੇ ਫੁੱਲ'  ਲਈ ਅਤੇ ਅੰਬਰ ਹੁਸੈਨੀ ਨੂੰ ਉਨ੍ਹਾਂ ਦੇ ਨਾਵਲ 'ਨਵਾਂ ਪਿੰਡ'  ਲਈ  ਸਨਮਾਨਿਤ ਕੀਤਾ ਗਿਆ । ਇਨ੍ਹਾਂ ਇਨਾਮਾਂ ਦਾ ਐਲਾਨ ਸਰੀ, ਬੀ.ਸੀ. ਸਥਿਤ 'ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ' ਆਯੋਜਿਤ ਸਨਮਾਨ ਸਮਾਗਮ ਦੌਰਾਨ ਬਰਜਿੰਦਰ ਸਿੰਘ ਢਾਹਾਂ ਬਾਨੀ 'ਢਾਹਾਂ ਇਨਾਮ' ਨੇ ਕੀਤਾ । ਇਸ ਤੋਂ ਇਲਾਵਾ ਇਹਨਾਂ ਜੇਤੂ ਕਿਤਾਬਾਂ ਨੂੰ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਲਿਪੀਅੰਤਰਿਤ ਕਰਨ ਲਈ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਵੀ ਭੇਟ ਕੀਤੀ ਗਈ। ਭਾਵੇਂ ਕਿ ਅਕਮਲ ਸ਼ਹਿਜ਼ਾਦ ਘੁੰਮਣ  ਅਤੇ ਬੀਬੀ ਅੰਬਰ ਹੁਸੈਨੀ ਇਸ ਮੌਕੇ ਸਨਮਾਨ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ । ਉਨ੍ਹਾਂ ਨੇ ਵੀਡੀਓ ਸੁਨੇਹੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ । ਅਕਮਲ ਸ਼ਹਿਜ਼ਾਦ ਘੁੰਮਣ ਨੇ ਕਿਹਾ ਕਿ “ਇਹ ਅਵਾਰਡ ਨਿੱਜੀ ਮਾਨਤਾ ਤੋਂ ਕਿਤੇ ਵੱਧ ਮਹੱਤਵ ਰੱਖਦਾ ਹੈ,” । “ਇਹ ਪੰਜਾਬੀ ਸਾਹਿਤ ਲਈ ਅਤੇ ਉਨ੍ਹਾਂ ਸਾਰਿਆਂ ਲਈ ਮਾਣ ਦਾ ਪਲ ਹੈ ਜਿਨ੍ਹਾਂ ਨੇ ਆਪਣੀ ਲਿਖਤ, ਪੜ੍ਹਤ ਅਤੇ ਇਸ ਭਾਸ਼ਾ ਪ੍ਰਤੀ ਪਿਆਰ ਰਾਹੀਂ ਇਸ ਨੂੰ ਜਿਉਂਦਾ ਰੱਖਿਆ ਹੈ।”   ਲੇਖਕਾ  ਅੰਬਰ ਹੁਸੈਨੀ ਨੇ  ਕਿਹਾ ਕਿ “ਮੈਨੂੰ ਪ੍ਰੇਰਣਾ ਮਿਲੀ ਹੈ ਅਤੇ ਮੇਰਾ ਹੌਸਲਾ ਵਧਿਆ ਹੈ । ਮੈਨੂੰ ਮਹਿਸੂਸ ਹੁੰਦਾ ਹੈ ਕਿ ਮੈਨੂੰ ਆਪਣੀਆਂ ਲਿਖਤਾਂ ਨੂੰ ਦੁਨੀਆ ਭਰ ਦੇ ਵਧੇਰੇ ਪਾਠਕਾਂ ਤੱਕ ਪਹੁੰਚਾਉਣ ਲਈ ਇੱਕ ਮੰਚ ਅਤੇ ਸਹਿਯੋਗ ਪ੍ਰਦਾਨ ਕੀਤਾ ਗਿਆ ਹੈ।”
          ਖੰਨਾ, ਪੰਜਾਬ ਤੋਂ ਆਈ ਲੇਖਕਾ ਰਾਜਪ੍ਰੀਤ ਕੌਰ ਬੈਨੀਪਾਲ ਨੇ ਇਹ ਪੁਰਸਕਾਰ ਖੁਦ ਪ੍ਰਾਪਤ ਕੀਤਾ। ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, “ਇਸ ਅਵਾਰਡ ਲਈ ਫਾਈਨਲਿਸਟ ਵਜੋਂ, ਮੈਨੂੰ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਕਿਸੇ ਬਜ਼ੁਰਗ ਨੇ  ਮੇਰਾ ਹੱਥ ਫੜ ਕੇ ਮੈਨੂੰ ਅਸਮਾਨ ਦੀਆਂ ਬੁਲੰਦੀਆਂ ਤੱਕ ਪਹੁੰਚਾ ਦਿੱਤਾ ਹੋਵੇ।”
         ਸਨਮਾਨ ਸਮਾਗਮ ਵਿਚ ਬੀ.ਸੀ. ਵਿੱਚ ਜਨਮੀ ਕਵਿਤਰੀ ਅਤੇ ਸੋਸ਼ਲ ਮੀਡੀਆ ਦੀ ਬੁਲੰਦ ਪਹਿਚਾਨ ਹਰਮਨ ਕੌਰ ਨੇ ਮੁੱਖ ਬੁਲਾਰੇ ਵਜੋਂ ਭਾਸ਼ਣ ਦਿੱਤਾ ਅਤੇ ਢਾਹਾਂ ਇਨਾਮ ਅਤੇ ਲੇਖਕਾਂ ਵੱਲੋਂ ਸਾਹਿਤ ਜਗਤ ਵਿਚ ਪਾਏ ਯੋਗਦਾਨ ਦੀ ਭਾਰੀ ਸ਼ਾਲਾਘਾ ਕੀਤੀ । ਇਸ ਮੌਕੇ ਸੈਨੇਟਰ ਬਲਤੇਜ ਸਿੰਘ ਢਿੱਲੋਂ ਪ੍ਰਧਾਨ ਕੈਨੇਡਾ ਇੰਡੀਆ ਐਜੂਕੇਸ਼ਨ ਸੁਸਾਇਟੀ ਦੇ ਸਮਾਗਮ ਵਿਚ ਜੇਤੂਆਂ ਨੂੰ ਵਧਾਈਆਂ ਦਿੱਤੀਆਂ ।
ਢਾਹਾਂ ਸਾਹਿਤ ਇਨਾਮ ਦੇ ਬਾਨੀ ਬਰਜਿੰਦਰ ਸਿੰਘ ਢਾਹਾਂ ਨੇ ਜੇਤੂ ਲੇਖਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੇ ਵਿਚਾਰਾਂ ਦੀ ਸਾਂਝ ਹਾਜ਼ਰੀਨ ਨਾਲ ਪਾਈ । ਉਹਨਾਂ ਕਿਹਾ ਕਿ “ਢਾਹਾਂ ਇਨਾਮ ਉਨ੍ਹਾਂ ਲੇਖਕਾਂ ਦਾ ਸਨਮਾਨ ਕਰਦਾ ਹੈ ਜਿਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਗਲਪ ਦੇ ਭਵਿੱਖ ਨੂੰ ਆਕਾਰ ਦੇ ਰਹੀਆਂ ਹਨ। ਇਸ ਵਿਲੱਖਣ, ਨਵੇਂ ਸਾਹਿਤ ਨੂੰ ਵਿਸ਼ਵਵਿਆਪੀ ਪਾਠਕ ਵਰਗ ਤੱਕ ਪਹੁੰਚਾਉਣ ਨਾਲ ਇਨ੍ਹਾਂ ਲੇਖਕਾਂ ਨੂੰ ਉਹ ਮਾਨਤਾ ਮਿਲਦੀ ਹੈ ਜੋ ਹੋਰ ਹਾਲਤ ਵਿੱਚ ਉਨ੍ਹਾਂ ਨੂੰ ਨਹੀਂ ਮਿਲਣੀ ਸੀ। ਇਹ ਇਨਾਮ ਦੁਨੀਆ ਦੇ ਸਾਹਿਤਕ ਖੇਤਰ ਵਿੱਚ ਪੰਜਾਬੀ ਸਾਹਿਤ ਦੀ ਥਾਂ ਨੂੰ ਮਜ਼ਬੂਤ ਕਰਦਾ ਹੈ।”
          ਸਨਮਾਨ ਸਮਾਰੋਹ ਦੌਰਾਨ ਸਰੀ ਸ਼ਹਿਰ ਦੇ ਮੇਅਰ ਵੱਲੋਂ ਢਾਹਾਂ ਇਨਾਮ ਨੂੰ ਸਮਰਪਿਤ “ਪੰਜਾਬੀ ਸਾਹਿਤ ਹਫਤਾ” ਦੇ ਐਲਾਨਨਾਮੇ ਨੂੰ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਕੈਲਗਰੀ ਵਾਸੀ ਪਾਕਿਸਤਾਨੀ ਪੰਜਾਬੀ ਗਾਇਕ ਜਮਾਲ ਰਾਜਾ ਨੇ ਸੰਗੀਤਕ ਪੇਸ਼ਕਾਰੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ । ਸਨਮਾਨ ਸਮਾਗਮ ਵਿਚ ਵੱਖ-ਵੱਖ ਲੇਖਕਾਂ, ਪਾਠਕਾਂ  ਤੋਂ ਇਲਾਵਾ ਸਿਆਸੀ, ਧਾਰਮਿਕ, ਸਮਾਜਿਕ ਸ਼ਖਸ਼ੀਅਤਾਂ ਵੀ ਹਾਜ਼ਰ ਸਨ।
          ਢਾਹਾਂ ਇਨਾਮ ਦੇ ਪ੍ਰਮੁੱਖ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਤੇ ਉਹਨਾਂ ਦੀ ਜੀਵਨ ਸਾਥੀ ਰੀਟਾ ਢਾਹਾਂ ਵੱਲੋਂ ਸਮੂਹ ਢਾਹਾਂ ਪਰਿਵਾਰ, ਕੈਨੇਡਾ ਇੰਡੀਆ ਐਜੂਕੇਸ਼ਨਲ ਸੁਸਾਇਟੀ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਹਿਯੋਗ ਨਾਲ ਸਾਲ 2013 ਵਿੱਚ ਢਾਹਾਂ ਇਨਾਮ ਦੀ ਸਥਾਪਨਾ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਕੀਤੀ ਗਈ ਸੀ, ਜਿੱਥੇ ਪੰਜਾਬੀ ਲੋਕਾਂ, ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਪੰਜਾਬੀ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਥੰਮ ਹੈ । ਢਾਹਾਂ ਸਾਹਿਤ ਇਨਾਮ ਨੇ ਪਿਛਲੇ ਤੇਰਾਂ ਸਾਲਾਂ ਦੇ ਸ਼ਾਨਦਾਰ ਸਫਰ ਦੌਰਾਨ ਆਲੋਚਨਾਤਮਕ ਪ੍ਰਸ਼ੰਸਾ ਅਤੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਜਿਸ ਨਾਲ ਜੇਤੂ ਲੇਖਕਾਂ ਅਤੇ ਉਨ੍ਹਾਂ ਦੀਆਂ ਕਿਤਾਬਾਂ ਲਈ ਵਿਆਪਕ, ਬਹੁ-ਭਾਸ਼ਾਈ ਪਾਠਕਾਂ ਤੱਕ ਪਹੁੰਚਣ ਲਈ  ਢਾਹਾਂ ਇਨਾਮ ਨੇ ਨਵੇਂ ਰਾਹ ਬਣਾਏ ਹਨ ।  
          ਵਰਨਣਯੋਗ ਹੈ ਕਿ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਢਾਹਾਂ ਦੇ ਜੰਮਪਲ ਅਤੇ ਬੀ.ਸੀ. ਕੈਨੇਡਾ ਦੇ ਨਿਵਾਸੀ ਬਰਜਿੰਦਰ ਸਿੰਘ ਢਾਹਾਂ, ਬੀਬੀ ਕਸ਼ਮੀਰ ਕੌਰ ਢਾਹਾਂ ਅਤੇ ਪ੍ਰਸਿੱਧ ਸਮਾਜ ਸੇਵਕ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਹੋਣਹਾਰ ਸਪੁੱਤਰ ਅਤੇ ਇਸ ਟਰੱਸਟ ਦੇ  ਮੌਜੂਦਾ ਮੀਤ ਪ੍ਰਧਾਨ ਵੀ ਹਨ । ਉਹਨਾਂ ਦੇ ਸਮੂਹ ਢਾਹਾਂ ਪਰਿਵਾਰ ਵੱਲੋਂ ਕਾਇਮ ਕੀਤਾ ਢਾਹਾਂ ਇਨਾਮ ਪੰਜਾਬੀ ਭਾਸ਼ਾ ਵਿੱਚ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਸਾਹਿਤਕ ਪੁਰਸਕਾਰ ਬਣ ਚੁੱਕਾ ਹੈ ।
ਫੋਟੋ ਕੈਪਸ਼ਨ  :   ਢਾਹਾਂ ਸਾਹਿਤ ਇਨਾਮ ਸਾਲ 2026 ਦੇ ਜੇਤੂਆਂ ਦੀਆਂ ਤਸਵੀਰਾਂ (ੳ)  25,000 ਕੈਨੇਡੀਅਨ ਡਾਲਰ ਦਾ ਇਨਾਮ ਦੇ ਜੇਤੂ ਅਕਮਲ ਸ਼ਹਿਜ਼ਾਦ ਘੁੰਮਣ ਇਸਲਾਮਾਬਾਦ ਤੇ ਉਹਨਾਂ ਦਾ ਨਾਵਲ 'ਪਰਛਾਵਾਂ'  (ਅ).  ਲੇਖਕਾ  ਰਾਜਪ੍ਰੀਤ ਕੌਰ ਬੈਨੀਪਾਲ ਦੀ 'ਢਾਹਾਂ ਇਨਾਮ' ਹਾਸਲ ਕਰਨ ਮੌਕੇ ਬਰਜਿੰਦਰ ਸਿੰਘ ਢਾਹਾਂ ਬਾਨੀ 'ਢਾਹਾਂ ਇਨਾਮ' ਨਾਲ ਯਾਦਗਾਰੀ ਤਸਵੀਰ (ੲ) ਲੇਖਕਾ ਅੰਬਰ ਹੁਸੈਨੀ ਅਤੇ ਉਹਨਾਂ ਦਾ ਨਾਵਲ 'ਨਵਾਂ ਪਿੰਡ'

Have something to say? Post your comment

More in International

ਮਾਈਕ੍ਰੋਫ਼ਾਈਨੈਂਸ ਕਰਜ਼ੇ ਹੋਣਗੇ ਮਹਿੰਗੇ : ਮੁਰਮੂ

ਸਟਾਰਸ਼ਿਪ ਦੀ ਸਫ਼ਲ ਲਾਂਚਿੰਗ ਨਾਲ ਐਲਨ ਮਸਕ ਦੀ ਕੰਪਨੀ ਸਪੇਸਐਕਸ ਨੇ ਸਿਰਜਿਆ ਬੇਮਿਸਾਲ ਇਤਿਹਾਸ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ