Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

November 22, 2026 07:47 PM
SehajTimes

ਬਰਾਮਦ ਕੀਤੇ ਗਏ ਫ਼ੋਨਾਂ ਵਿੱਚ ਲਗਪਗ 30 ਆਈਫ਼ੋਨ ਅਤੇ 1,180 ਐਂਡਰਾਇਡ ਫ਼ੋਨ ਸ਼ਾਮਲ

ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਤਾਮਿਲਨਾਡੂ ਸਮੇਤ ਕਈ ਸੂਬਿਆਂ ਤੋਂ ਟਰੇਸ ਕੀਤੇ ਗਏ ਮੋਬਾਈਲ ਫ਼ੋਨ

ਅੰਮ੍ਰਿਤਸਰ : ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀਆਂ ਆਪਣੀਆਂ ਲਗਾਤਾਰ ਕੋਸ਼ਿਸ਼ਾਂ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ (ਸੀਈਆਈਆਰ) ਪੋਰਟਲ ਦੀ ਮਦਦ ਨਾਲ ਹੁਣ ਤੱਕ ਕੁੱਲ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫ਼ੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਪਗ 3.07 ਕਰੋੜ ਰੁਪਏ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ, "ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦਾ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਸੀ.ਈ.ਆਈ.ਆਰ. ਪੋਰਟਲ ਦੀ ਸੁਚੱਜੀ ਵਰਤੋਂ ਰਾਹੀਂ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਦਾ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।"

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਸ਼ੇਸ਼ ਸੈਮੀਨਾਰ/ਕਾਨਫਰੰਸਾਂ ਕਰਵਾਈਆਂ ਜਾ ਚੁੱਕੀਆਂ ਹਨ, ਜਿਸ ਦੌਰਾਨ ਸਾਰੇ ਬਰਾਮਦ ਕੀਤੇ ਗਏ 1,210 ਮੋਬਾਈਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ।

ਪੁਲੀਸ ਕਮਿਸ਼ਨਰ (ਅੰਮ੍ਰਿਤਸਰ) ਨੇ ਦੱਸਿਆ, "ਬਰਾਮਦ ਕੀਤੇ ਗਏ ਫ਼ੋਨਾਂ ਵਿੱਚ ਲਗਪਗ 30 ਐਪਲ ਆਈਫ਼ੋਨ ਅਤੇ 1,180 ਐਂਡਰਾਇਡ ਫ਼ੋਨ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਭਗ 3,07,00,000 ਰੁਪਏ ਹੈ। ਸਮਰਪਿਤ ਪੁਲੀਸ ਟੀਮਾਂ ਨੇ ਆਧੁਨਿਕ ਤਕਨੀਕੀ ਸਾਧਨਾਂ ਦੀ ਵਰਤੋਂ ਕਰਦਿਆਂ ਅਤੇ ਵੱਖ-ਵੱਖ ਸੂਬਿਆਂ ਦੀਆਂ ਪੁਲੀਸ ਇਕਾਈਆਂ ਨਾਲ ਤਾਲਮੇਲ ਰਾਹੀਂ ਨਾ ਸਿਰਫ਼ ਸਥਾਨਕ ਇਲਾਕਿਆਂ ਵਿੱਚੋਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਵੀ ਇਨ੍ਹਾਂ ਮੋਬਾਈਲ ਫ਼ੋਨਾਂ ਦਾ ਸਫ਼ਲਤਾਪੂਰਵਕ ਪਤਾ ਲਗਾਇਆ ਹੈ, ਜਿਨ੍ਹਾਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਬਰੇਲੀ, ਹਰਿਆਣਾ ਅਤੇ ਤਾਮਿਲਨਾਡੂ ਸਮੇਤ ਹੋਰ ਥਾਵਾਂ ਸ਼ਾਮਲ ਹਨ।"

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਪੁਲੀਸ ਦੇ ਮਜ਼ਬੂਤ ਅੰਤਰ-ਰਾਜੀ ਤਾਲਮੇਲ, ਤਕਨੀਕੀ ਮੁਹਾਰਤ ਅਤੇ ਸਰਗਰਮ ਯਤਨਾਂ ਨੂੰ ਦਰਸਾਉਂਦੀ ਹੈ।

ਇਸ ਸਫ਼ਲ ਮੁਹਿੰਮ ਵਿੱਚ ਐਲ.ਆਰ./ਏ.ਐਸ.ਆਈ. ਮਨਜਿੰਦਰ ਕੌਰ, ਬੈਲਟ ਨੰਬਰ 496/ਸੀ.ਪੀ.-ਏ.ਐਸ.ਆਰ. ਅਤੇ ਉਨ੍ਹਾਂ ਦੀ ਸਮਰਪਿਤ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ। ਮਨਜਿੰਦਰ ਕੌਰ ਨੇ ਮਾਰਚ 2025 ਵਿੱਚ ਸਾਈਬਰ ਕ੍ਰਾਈਮ ਥਾਣੇ ਵਿੱਚ ਆਪਣੀ ਡਿਊਟੀ ਸੰਭਾਲੀ ਸੀ। ਉਦੋਂ ਤੋਂ ਹੀ ਉਹ ਅਤੇ ਉਨ੍ਹਾਂ ਦੀ ਟੀਮ ਆਧੁਨਿਕ ਤਕਨਾਲੋਜੀ ਰਾਹੀਂ ਗੁੰਮ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ।

ਪੁਲੀਸ ਕਮਿਸ਼ਨਰ (ਅੰਮ੍ਰਿਤਸਰ) ਨੇ ਦੱਸਿਆ ਕਿ ਸੀ.ਈ.ਆਈ.ਆਰ. ਪੋਰਟਲ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜੋ ਗੁੰਮ ਜਾਂ ਚੋਰੀ ਹੋਏ ਮੋਬਾਈਲ ਫ਼ੋਨਾਂ ਨੂੰ ਉਨ੍ਹਾਂ ਦੇ ਵਿਲੱਖਣ ਆਈ.ਐਮ.ਈ.ਆਈ. ਨੰਬਰਾਂ ਰਾਹੀਂ ਬਲਾਕ ਅਤੇ ਟਰੇਸ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ, "ਇਸ ਪੋਰਟਲ ਦੀ ਪ੍ਰਭਾਵਸ਼ਾਲੀ ਵਰਤੋਂ ਮੋਬਾਈਲ ਫੋਨ ਵਰਗੇ ਉਪਕਰਨਾਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਇਨ੍ਹਾਂ ਨੂੰ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਵਾਪਸ ਸੌਂਪਣ ਵਿੱਚ ਵਧੇਰੇ ਮਦਦਗਾਰ ਸਿੱਧ ਹੋ ਰਹੀ ਹੈ।"

ਆਮ ਲੋਕਾਂ ਨੂੰ ਅਪੀਲ ਕਰਦਿਆਂ ਪੁਲੀਸ ਕਮਿਸ਼ਨਰ (ਅੰਮ੍ਰਿਤਸਰ) ਨੇ ਨਾਗਰਿਕਾਂ ਨੂੰ ਕਿਹਾ ਕਿ ਉਹ ਆਪਣੇ ਮੋਬਾਈਲ ਫ਼ੋਨ ਗੁੰਮ ਜਾਂ ਚੋਰੀ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਉਣ ਅਤੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ 'ਤੇ ਵੀ ਸ਼ਿਕਾਇਤ ਦਰਜ ਕਰਨ। ਉਨ੍ਹਾਂ ਅੱਗੇ ਕਿਹਾ, "ਇਸ ਨਾਲ ਅਧਿਕਾਰੀਆਂ ਨੂੰ ਗੁੰਮ ਹੋਏ ਫ਼ੋਨਾਂ ਨੂੰ ਬਲਾਕ ਕਰਨ ਅਤੇ ਲੱਭਣ ਵਿੱਚ ਮਦਦ ਮਿਲਦੀ ਹੈ।"

ਪੁਲੀਸ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਾਪਤੀ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦੀ ਨਾਗਰਿਕ-ਪੱਖੀ ਪੁਲੀਸਿੰਗ, ਤਕਨਾਲੋਜੀ ਦੀ ਸੁਚੱਜੀ ਵਰਤੋਂ, ਅੰਤਰ-ਰਾਜੀ ਤਾਲਮੇਲ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, "ਗੁੰਮ ਹੋਏ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਅਤੇ ਵਾਪਸੀ ਨਾਲ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਪੁਲੀਸ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ।"

ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਪੁਲੀਸ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ, ਉਨ੍ਹਾਂ ਦੀ ਗੁੰਮ ਹੋਈ ਚੀਜ਼ ਵਾਪਸ ਦਿਵਾਉਣ ਵਿੱਚ ਮਦਦ ਕਰਨਾ, ਉਨ੍ਹਾਂ ਦੇ ਚਿਹਰਿਆਂ 'ਤੇ ਮੁਸਕਾਨ ਵਾਪਸ ਲਿਆਉਣਾ ਅਤੇ ਪੁਲੀਸ ਪ੍ਰਤੀ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕਰਨਾ ਹੈ। ਉਨ੍ਹਾਂ ਕਿਹਾ, "ਸਾਡਾ ਮਿਸ਼ਨ ਲੋਕਾਂ ਨੂੰ ਉਨ੍ਹਾਂ ਦੇ ਗੁੰਮ ਹੋਏ ਮੋਬਾਈਲ ਫ਼ੋਨ ਲੱਭਣ ਵਿੱਚ ਮਦਦ ਕਰਨਾ, ਉਨ੍ਹਾਂ ਦੇ ਚਿਹਰਿਆਂ 'ਤੇ ਮੁਸਕਾਨ ਵਾਪਸ ਲਿਆਉਣਾ ਅਤੇ ਲੋਕਾਂ ਦਾ ਵਿਸ਼ਵਾਸ ਜਿੱਤਣਾ ਹੈ।"

Have something to say? Post your comment

More in Majha

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ