Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Haryana

ਮਹਾਰਿਸ਼ੀ ਕਸ਼ਯਪ ਦੇ ਆਦਰਸ਼ਾਂ ਅਤੇ ਵਿਚਾਰਾਂ ਤੋਂ ਸਮਾਜ ਨੂੰ ਏਕਤਾ, ਸਦਭਾਵਨਾ ਅਤੇ ਸੇਵਾ ਦੀ ਪ੍ਰੇਰਣਾ ਮਿਲਦੀ ਹੈ : ਰਾਓ ਨਰਬੀਰ ਸਿੰਘ

November 22, 2026 10:21 PM
SehajTimes

ਕੈਬਨਿਟ ਮੰਤਰੀ ਨੇ 23 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਨੀਂਹ ਪੱਥਰ ਅਤੇ ਉਦਘਾਟਨ

ਜਨਤਾ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਰਕਾਰ ਦੀ ਪਹਿਲ - ਰਾਓ ਨਰਬੀਰ ਸਿੰਘ

ਚੰਡੀਗੜ੍ਹ : ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਐਤਵਾਰ ਨੂੰ ਗੁਰੂਗ੍ਰਾਮ ਦੇ ਬਾਦਸ਼ਾਹਪੁਰ ਵਿੱਚ ਮਹਾਰਿਸ਼ੀ ਕਸ਼ਯਪ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੀਆਂ ਮੂਰਤੀਆਂ ਸਿਰਫ਼ ਸਾਡੀ ਆਸਥਾ ਅਤੇ ਸ਼ਰਧਾ ਦਾ ਪ੍ਰਤੀਕ ਹੀ ਨਹੀਂ ਹੁੰਦੀਆਂ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ, ਆਦਰਸ਼ਾਂ ਅਤੇ ਜੀਵਨ ਮੁੱਲਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਮਾਧਿਅਮ ਵੀ ਹੁੰਦੀਆਂ ਹਨ। ਮਹਾਰਿਸ਼ੀ ਕਸ਼ਯਪ ਦਾ ਭਾਰਤੀ ਸੱਭਿਆਚਾਰ ਅਤੇ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਦੀ ਮੂਰਤੀ ਦੀ ਸਥਾਪਨਾ ਨਾਲ ਇਲਾਕੇ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਚੇਤਨਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਿਸ਼ੀ ਕਸ਼ਯਪ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ, ਸਮਰਸਤਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਸਾਨੂੰ ਮਹਾਨ ਸ਼ਖ਼ਸੀਅਤਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਨੂੰ ਇੱਕ ਸੂਤਰ ਵਿੱਚ ਪਰੋਣ ਦਾ ਕੰਮ ਵੀ ਕਰਦੇ ਹਨ।

ਰਾਓ ਨਰਬੀਰ ਸਿੰਘ ਨੇ ਕਿਹਾ ਕਿ ਬਾਦਸ਼ਾਹਪੁਰ ਇਲਾਕੇ ਅਤੇ ਹਰਿਆਣਾ ਦੀ ਜਨਤਾ ਨੇ ਜਿਸ ਵਿਸ਼ਵਾਸ ਅਤੇ ਵਿਕਾਸ ਦੀ ਉਮੀਦ ਨਾਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਲਗਾਤਾਰ ਤੀਜੀ ਵਾਰ ਸੇਵਾ ਦਾ ਮੌਕਾ ਦਿੱਤਾ ਹੈ, ਸਰਕਾਰ ਉਨ੍ਹਾਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਵਚਨਬੱਧ ਹੈ। ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਵੱਖ-ਵੱਖ ਵਿਭਾਗਾਂ ਰਾਹੀਂ ਕਈ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਕਾਰਜਾਂ ਨੂੰ ਗਤੀ ਦੇਣ ਦੇ ਨਾਲ-ਨਾਲ ਗੁਣਵੱਤਾ ਯਕੀਨੀ ਬਣਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਲਗਭਗ 23 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।

ਇਨ੍ਹਾਂ ਵਿੱਚ ਤਾਲਾਬ ਤੋਂ ਕਬੱਡੀ ਸਟੇਡੀਅਮ ਤੱਕ ਫੁੱਟਪਾਥ, ਸਟ੍ਰੀਟ ਲਾਈਟਾਂ, ਪਾਣੀ ਦੀ ਨਿਕਾਸੀ ਦੀ ਵਿਵਸਥਾ ਸਮੇਤ ਸੜਕ ਨਿਰਮਾਣ ਅਤੇ ਸੁੰਦਰੀਕਰਨ ਦੇ ਕਾਰਜ ਵੀ ਸ਼ਾਮਲ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਸੜਕਾਂ, ਸੀਵਰੇਜ ਅਤੇ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਸਹੂਲਤਾਂ ਵਿੱਚ ਸੁਧਾਰ ਹੋਵੇਗਾ।

Have something to say? Post your comment

More in Haryana

ਵਣ ਵਿਭਾਗ ਦੀਆਂ 831 ਅਸਾਮੀਆਂ ਲਈ ਪੀਐਸਟੀ 23 ਨਵੰਬਰ ਤੋਂ, 16,424 ਉਮੀਦਵਾਰ ਹੋਣਗੇ ਸ਼ਾਮਲ

ਮੱਛੀ ਪਾਲਣ ਲਈ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਕਈ ਲਾਭ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼

ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ

ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ

ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ

ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’