Sunday, November 22, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Haryana

ਮੱਛੀ ਪਾਲਣ ਲਈ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਕਈ ਲਾਭ

November 22, 2026 10:40 PM
SehajTimes

ਚੰਡੀਗੜ੍ਹ : ਮੱਛੀ ਪਾਲਣ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਲਈ ਮੱਛੀ ਪਾਲਣ ਦੇ ਖੇਤਰ ਵਿੱਚ ਕਈ ਤਰ੍ਹਾਂ ਦੀਆਂ ਸਬਸਿਡੀਆਂ ਅਤੇ ਲਾਭ ਦਿੱਤੇ ਜਾ ਰਹੇ ਹਨ। ਸਾਰੇ ਯੋਗ ਵਿਅਕਤੀ ਸਰਕਾਰ ਦੀ ਇਸ ਯੋਜਨਾ ਦਾ ਪੂਰਾ ਲਾਭ ਉਠਾ ਕੇ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਮੱਛੀ ਪਾਲਣ ਲਈ ਪਹਿਲੇ ਸਾਲ ਦੀ ਪੱਟਾ ਰਾਸ਼ੀ ’ਤੇ ਵਿਭਾਗ ਵੱਲੋਂ ਹਰੇਕ ਲਾਭਪਾਤਰੀ ਨੂੰ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਜਾਂ ਪੱਟੇ ਦੀ ਅਸਲ ਰਾਸ਼ੀ ਦਾ 50 ਫੀਸਦੀ (ਜੋ ਵੀ ਘੱਟ ਹੋਵੇ) ਸਬਸਿਡੀ ਵਜੋਂ ਦਿੱਤਾ ਜਾਵੇਗਾ। ਇਹ ਸਬਸਿਡੀ ਸਿਰਫ਼ ਪੰਚਾਇਤੀ ਛੱਪੜਾਂ ਅਤੇ ਸਰਕਾਰੀ ਜਲ ਭੰਡਾਰਾਂ ’ਤੇ ਹੀ ਲਾਗੂ ਹੋਵੇਗੀ। ਇਹ ਰਾਸ਼ੀ ਸਿਰਫ਼ ਪਹਿਲੇ ਸਾਲ ਦੀ ਪੱਟਾ ਰਾਸ਼ੀ ’ਤੇ ਦਿੱਤੀ ਜਾਵੇਗੀ ਅਤੇ ਸਬਸਿਡੀ ਦੀ ਵੱਧ ਤੋਂ ਵੱਧ ਸੀਮਾ 4 ਹੈਕਟੇਅਰ ਲਈ ਪ੍ਰਤੀ ਲਾਭਪਾਤਰੀ ਦੋ ਲੱਖ ਰੁਪਏ ਹੋਵੇਗੀ।

ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਲਈ ਦੂਜੇ ਅਤੇ ਅਗਲੇ ਸਾਲਾਂ ਦੀ ਪੱਟਾ ਰਾਸ਼ੀ ’ਤੇ ਵਿਭਾਗ ਵੱਲੋਂ ਹਰੇਕ ਲਾਭਪਾਤਰੀ ਨੂੰ 40 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਜਾਂ ਪੱਟੇ ਦੀ ਅਸਲ ਰਾਸ਼ੀ ਦਾ 40 ਫੀਸਦੀ (ਜੋ ਵੀ ਘੱਟ ਹੋਵੇ) ਸਬਸਿਡੀ ਵਜੋਂ ਦਿੱਤਾ ਜਾਵੇਗਾ। ਇਹ ਸਬਸਿਡੀ ਸਿਰਫ਼ ਪੰਚਾਇਤੀ ਛੱਪੜਾਂ/ਸਰਕਾਰੀ ਜਲ ਭੰਡਾਰਾਂ ’ਤੇ ਹੀ ਲਾਗੂ ਹੋਵੇਗੀ। ਇਸ ਮੱਦ ਤਹਿਤ ਦੂਜੇ ਸਾਲ ਤੋਂ ਪੰਜਵੇਂ ਸਾਲ ਤੱਕ ਪੱਟਾ ਰਾਸ਼ੀ ’ਤੇ ਸਬਸਿਡੀ ਦਿੱਤੀ ਜਾਵੇਗੀ ਅਤੇ ਸਬਸਿਡੀ ਦੀ ਵੱਧ ਤੋਂ ਵੱਧ ਸੀਮਾ 4 ਹੈਕਟੇਅਰ ਲਈ ਪ੍ਰਤੀ ਲਾਭਪਾਤਰੀ ਇੱਕ ਲੱਖ ਸੱਠ ਹਜ਼ਾਰ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਮੱਛੀ ਫੜਨ ਦੇ ਠੇਕੇ ’ਤੇ ਸਬਸਿਡੀ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਅਧਿਸੂਚਿਤ ਪਾਣੀਆਂ (ਨਦੀਆਂ, ਨਹਿਰਾਂ ਅਤੇ ਡਰੇਨਾਂ) ਵਿੱਚ ਮੱਛੀ ਫੜਨ ਦੇ ਅਧਿਕਾਰਾਂ ਦੀ ਹਰ ਸਾਲ ਨਿਲਾਮੀ ਕੀਤੀ ਜਾਂਦੀ ਹੈ। ਅਧਿਸੂਚਿਤ ਪਾਣੀਆਂ ਵਿੱਚ ਮੱਛੀ ਫੜਨ ਦੇ ਅਧਿਕਾਰ ਪ੍ਰਾਪਤ ਕਰਨ ’ਤੇ ਅਨੁਸੂਚਿਤ ਜਾਤੀ ਦੇ ਵਿਅਕਤੀ ਨੂੰ ਮਨਜ਼ੂਰਸ਼ੁਦਾ ਬੋਲੀ ਦੀ 50 ਫੀਸਦੀ ਦਰ ਨਾਲ ਵਿੱਤੀ ਸਹਾਇਤਾ ਮਿਲੇਗੀ, ਜਿਸ ਦੀ ਵੱਧ ਤੋਂ ਵੱਧ ਸੀਮਾ 5 ਲੱਖ ਰੁਪਏ ਹੈ।

ਇਸ ਤੋਂ ਇਲਾਵਾ, ਖਾਦ-ਖੁਰਾਕ ’ਤੇ ਸਬਸਿਡੀ ਤਹਿਤ ਮੱਛੀ ਪਾਲਕ ਨੂੰ ਖਾਦ-ਖੁਰਾਕ ਦੀ ਕੁੱਲ ਲਾਗਤ ਇੱਕ ਲੱਖ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦਾ 60 ਫੀਸਦੀ ਜਾਂ 90 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੀ ਰਾਸ਼ੀ (ਜੋ ਵੀ ਘੱਟ ਹੋਵੇ) ਸਬਸਿਡੀ ਵਜੋਂ ਦਿੱਤੀ ਜਾਵੇਗੀ, ਜਿਸ ਦੀ ਵੱਧ ਤੋਂ ਵੱਧ ਸੀਮਾ 4 ਹੈਕਟੇਅਰ ਲਈ ਪ੍ਰਤੀ ਲਾਭਪਾਤਰੀ 3 ਲੱਖ 60 ਹਜ਼ਾਰ ਰੁਪਏ ਹੋਵੇਗੀ। ਜਾਲ ਖਰੀਦਣ ’ਤੇ ਸਬਸਿਡੀ ਤਹਿਤ ਵਿਭਾਗ ਵੱਲੋਂ ਲਾਭਪਾਤਰੀ ਨੂੰ ਮੱਛੀ ਫੜਨ ਅਤੇ ਮੱਛੀ ਪਾਲਣ ਲਈ ਜਾਲ ਖਰੀਦਣ ਵਾਸਤੇ 40 ਹਜ਼ਾਰ ਰੁਪਏ ਦੇ ਜਾਲ ਦੀ ਖਰੀਦ ’ਤੇ 60 ਫੀਸਦੀ ਜਾਂ 24 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੀ ਰਾਸ਼ੀ (ਜੋ ਵੀ ਘੱਟ ਹੋਵੇ) ਸਬਸਿਡੀ ਵਜੋਂ ਦਿੱਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਰੇਹੜੀ, ਸਟੋਵ/ਗੈਸ ਚੁੱਲ੍ਹਾ, ਬਰਤਨ ਆਦਿ ਸਮੇਤ ਖਰੀਦਣ ’ਤੇ ਸਬਸਿਡੀ ਤਹਿਤ ਮੱਛੀ ਪਾਲਣ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਮੱਛੀ ਅਤੇ ਮੱਛੀ ਉਤਪਾਦਾਂ ਦੀ ਵਿਕਰੀ ਲਈ ਰੇਹੜੀ (ਸਟੋਵ/ਗੈਸ ਚੁੱਲ੍ਹਾ, ਬਰਤਨ ਆਦਿ ਸਮੇਤ) ਆਦਿ ’ਤੇ ਸਬਸਿਡੀ ਦੇਣ ਦੀ ਵਿਵਸਥਾ ਹੈ। ਇਸ ਮੱਦ ਵਿੱਚ 60 ਹਜ਼ਾਰ ਰੁਪਏ ਦੀ ਰੇਹੜੀ (ਸਟੋਵ/ਗੈਸ ਚੁੱਲ੍ਹਾ, ਬਰਤਨ ਆਦਿ ਸਮੇਤ) ਦੀ ਖਰੀਦ ’ਤੇ 60 ਫੀਸਦੀ ਜਾਂ ਵੱਧ ਤੋਂ ਵੱਧ 36 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੀ ਰਾਸ਼ੀ (ਜੋ ਵੀ ਘੱਟ ਹੋਵੇ) ਸਬਸਿਡੀ ਵਜੋਂ ਦਿੱਤੀ ਜਾਵੇਗੀ। ਅਨੁਸੂਚਿਤ ਜਾਤੀ ਦੇ ਵਿਅਕਤੀ ਇਸ ਯੋਜਨਾ ਦਾ ਲਾਭ ਲੈਣ ਲਈ ਸਬੰਧਤ ਜ਼ਿਲ੍ਹਾ ਮੱਛੀ ਪਾਲਣ ਅਧਿਕਾਰੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

More in Haryana

ਵਣ ਵਿਭਾਗ ਦੀਆਂ 831 ਅਸਾਮੀਆਂ ਲਈ ਪੀਐਸਟੀ 23 ਨਵੰਬਰ ਤੋਂ, 16,424 ਉਮੀਦਵਾਰ ਹੋਣਗੇ ਸ਼ਾਮਲ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਮਹਾਰਿਸ਼ੀ ਕਸ਼ਯਪ ਦੇ ਆਦਰਸ਼ਾਂ ਅਤੇ ਵਿਚਾਰਾਂ ਤੋਂ ਸਮਾਜ ਨੂੰ ਏਕਤਾ, ਸਦਭਾਵਨਾ ਅਤੇ ਸੇਵਾ ਦੀ ਪ੍ਰੇਰਣਾ ਮਿਲਦੀ ਹੈ : ਰਾਓ ਨਰਬੀਰ ਸਿੰਘ

ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼

ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ

ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ

ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ

ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’