Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

November 23, 2026 03:18 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਮੀਟਿੰਗ ਕੀਤੀ। ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਜਾ ਰਹੀ ਇਹ ਸ਼ੋਭਾ ਯਾਤਰਾ 2 ਦਸੰਬਰ 2026 ਨੂੰ ਡੇਰਾਬੱਸੀ-ਜ਼ੀਰਕਪੁਰ ਰਸਤੇ ਰਾਹੀਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪ੍ਰਵੇਸ਼ ਕਰੇਗੀ। ਮੋਹਾਲੀ ਵਿਖੇ ਰਾਤ ਦਾ ਠਹਿਰਾਅ ਕਰਨ ਉਪਰੰਤ ਇਹ 3 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਲਈ ਰਵਾਨਾ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਡਿਊਟੀ ਆਦੇਸ਼ਾਂ ਅਨੁਸਾਰ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਖ਼ਤੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਸਮੁੱਚੇ ਰੂਟ 'ਤੇ ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੰਗਤ ਦੀ ਸੁਰੱਖਿਆ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸਿਹਤ ਸਹੂਲਤਾਂ ਅਤੇ ਅੱਗ ਬੁਝਾਊ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮਾਰਕਨ, ਪੀ.ਸੀ.ਐੱਸ. ਸਮੁੱਚੇ ਸਿਵਲ ਪ੍ਰਬੰਧਾਂ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਵਜੋਂ ਕੰਮ ਕਰਨਗੇ, ਜੋ ਐੱਸ.ਐੱਸ.ਪੀ. ਵੱਲੋਂ ਨਾਮਜ਼ਦ ਸੀਨੀਅਰ ਪੁਲਿਸ ਨੋਡਲ ਅਧਿਕਾਰੀ ਨਾਲ ਤਾਲਮੇਲ ਕਰਕੇ ਕੰਮ ਕਰਨਗੇ।

ਜ਼ਿਲ੍ਹੇ ਅੰਦਰ ਸ਼ੋਭਾ ਯਾਤਰਾ ਦਾ ਰੂਟ ਲਾਲੜੂ, ਡੇਰਾਬੱਸੀ, ਜ਼ੀਰਕਪੁਰ ਏਅਰਪੋਰਟ ਲਾਈਟਾਂ (ਪਟਿਆਲਾ ਰੋਡ), ਏਅਰਪੋਰਟ ਚੌਕ ਮੋਹਾਲੀ, ਆਈ.ਆਈ.ਐੱਸ.ਈ.ਆਰ. ਲਾਈਟਾਂ, ਫੇਜ਼-11 ਅਤੇ ਫੇਜ਼-9 ਮੋਹਾਲੀ, ਗੁਰਦੁਆਰਾ ਅੰਬ ਸਾਹਿਬ (ਫੇਜ਼-3), ਗੁਰਦੁਆਰਾ ਸੋਹਾਣਾ ਸਾਹਿਬ, ਖਰੜ ਅਤੇ ਕੁਰਾਲੀ ਤੋਂ ਹੁੰਦਾ ਹੋਇਆ ਜ਼ਿਲ੍ਹਾ ਰੂਪਨਗਰ ਵੱਲ ਜਾਵੇਗਾ। ਸਬੰਧਤ ਉਪ ਮੰਡਲਾਂ ਵਿੱਚ ਐੱਸ.ਡੀ.ਐੱਮ. ਡੇਰਾਬੱਸੀ ਅਮਿਤ ਗੁਪਤਾ, ਐੱਸ.ਡੀ.ਐੱਮ. ਮੋਹਾਲੀ ਦਮਨਦੀਪ ਕੌਰ ਅਤੇ ਐੱਸ.ਡੀ.ਐੱਮ. ਖਰੜ ਗੁਰਮੀਤ ਸਿੰਘ ਆਪੋ-ਆਪਣੇ ਖੇਤਰਾਂ ਵਿੱਚ ਸਿਵਲ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਐੱਸ.ਡੀ.ਐੱਮ. ਮੋਹਾਲੀ ਦਮਨਦੀਪ ਕੌਰ ਨੂੰ ਮੋਹਾਲੀ ਵਿਖੇ ਸ਼ੋਭਾ ਯਾਤਰਾ ਦੇ ਰਾਤ ਦੇ ਠਹਿਰਾਅ ਸਬੰਧੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਐੱਸ.ਏ.ਐੱਸ. ਨਗਰ, ਗਮਾਡਾ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੀ.ਐੱਸ.ਪੀ.ਸੀ.ਐੱਲ., ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਅੱਗ ਬੁਝਾਊ ਸੇਵਾਵਾਂ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਜ਼ਮੀਨੀ ਪੱਧਰ 'ਤੇ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਸੜਕਾਂ ਦੀ ਮੁਰੰਮਤ, ਰਸਤਿਆਂ ਵਿੱਚ ਆਉਂਦੀਆਂ ਦਰੱਖਤਾਂ ਦੀਆਂ ਲਟਕਦੀਆਂ ਟਾਹਣੀਆਂ ਦੀ ਛੰਗਾਈ, ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸੁਰੱਖਿਅਤ ਕਰਨ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ, ਸਫ਼ਾਈ, ਮੋਬਾਈਲ ਪਖਾਨਿਆਂ ਅਤੇ ਲੰਗਰ ਤੇ ਠਹਿਰਾਅ ਵਾਲੀਆਂ ਥਾਵਾਂ 'ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਕੰਟਰੋਲ ਰੂਮ ਰਾਹੀਂ ਚੌਵੀ ਘੰਟੇ ਨਿਗਰਾਨੀ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਤਿਆਰੀ ਸਬੰਧੀ ਅੰਤਿਮ ਰਿਪੋਰਟ 1 ਦਸੰਬਰ 2026 ਨੂੰ ਸ਼ਾਮ 5 ਵਜੇ ਤੱਕ ਜ਼ਿਲ੍ਹਾ ਨੋਡਲ ਅਧਿਕਾਰੀ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮੜ੍ਹਕਣ, ਐੱਸ.ਡੀ.ਐੱਮ. ਮੋਹਾਲੀ ਅਤੇ ਨਗਰ ਨਿਗਮ ਕਮਿਸ਼ਨਰ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਐੱਸ  ਪੀ (ਐੱਚ) ਨਵਰੀਤ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ