Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

November 23, 2026 06:23 PM
SehajTimes

ਨੈਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ



ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ 17.5 ਕਿਲੋ ਹੈਰੋਇਨ ਦੀ ਵੱਡੀ ਖੇਪ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰੁਨ ਉਰਫ਼ ਰਹਿਮਤ ਅਤੇ ਰਾਹੁਲ ਸਿੰਘ ਦੋਵੇਂ ਵਾਸੀ ਨਾਰਾਇਣਗੜ੍ਹ , ਛੇਹਰਟਾ( ਅੰਮ੍ਰਿਤਸਰ), ਜਦ ਕਿ ਤੀਜੇ ਮੁਲਜ਼ਮ ਦੀ ਪਛਾਣ ਇੱਕ ਨਾਬਾਲਗ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ‘ਹੀਰੋ ਸਪਲੈਂਡਰ’ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਕੀਤੀ ਜਾਂਦੀ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਜਨਾਲਾ ਦੇ ਸਰਹੱਦੀ ਖੇਤਰ ਤੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ.  ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਅਰੁਨ ਉਰਫ਼ ਰਹਿਮਤ, ਰਾਹੁਲ ਸਿੰਘ ਅਤੇ ਉਨ੍ਹਾਂ ਦੇ ਨਾਬਾਲਗ ਸਾਥੀ ਨੇ ਕੁਝ ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਹਾਲ ਹੀ ਵਿੱਚ ਅਜਨਾਲਾ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ। ਉਹ ਇਹ ਨਸ਼ੀਲੇ ਪਦਾਰਥ ਅੱਗੇ ਸਪਲਾਈ ਕਰਨ ਲਈ ਅੰਮ੍ਰਿਤਸਰ-ਅਜਨਾਲਾ ਰੋਡ ’ਤੇ ਸਥਿਤ ‘ਅੱਡਾ ਮਹਿਲ ਬੁਖਾਰੀ’ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਛਾਪਾਮੇਰੀ ਕੀਤੀ ਅਤੇ ‘ਅੱਡਾ ਮਹਿਲ ਬੁਖਾਰੀ’ ਨੇੜਿਓਂ ਤਿੰਨਾਂ ਸ਼ੱਕੀਆਂ ਨੂੰ 17.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਡੀ.ਜੀ.ਪੀ.  ਨੇ ਕਿਹਾ ਕਿ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ, ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ  ਹੈ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 77, ਮਿਤੀ 23-11-2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਦੇ ਤਹਿਤ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼