Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

November 23, 2026 06:27 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਦੇ ਸਕਦੇ ਹਨ ਰਿਪੋਰਟ


‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 632ਵੇਂ ਦਿਨ 169 ਨਸ਼ਾ ਤਸਕਰ 18.8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 307ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਇੱਕ ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86,259 ਹੋ ਗਈ ਹੈ। ਇਸ ਤੋਂ ਇਲਾਵਾ 238 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 632ਵੇਂ ਦਿਨ ਵੀ ਜਾਰੀ ਰੱਖਿਆ। ਅੱਜ 169 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 18.8 ਕਿਲੋ ਹੈਰੋਇਨ, 1.8 ਕਿਲੋ ਅਫੀਮ, 562 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 632 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94,746 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ  ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Have something to say? Post your comment

More in Chandigarh

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ