Monday, November 23, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

November 23, 2026 10:55 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਸ. ਸੰਧਵਾਂ ਨੇ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਧਰਮ ਦੇ ਮਾਰਗ ’ਤੇ ਚੱਲਦਿਆਂ ਇਮਾਨਦਾਰੀ ਨਾਲ ਕਿਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਹਮੇਸ਼ਾ ਸੱਚ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ, ਬੁਰਾਈਆਂ ਦਾ ਤਿਆਗ ਕਰਨਾ ਚਾਹੀਦਾ ਹੈ ਅਤੇ ਕੇਵਲ ਇਮਾਨਦਾਰੀ ਤੇ ਹੱਕ-ਸੱਚ ਦੀ ਕਮਾਈ ਨਾਲ ਹੀ ਆਪਣਾ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ।

ਪਹਿਲੀ ਪਾਤਸ਼ਾਹੀ ਦੀ ਮਹਾਨ ਅਧਿਆਤਮਕ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਅਨਮੋਲ ਸਿੱਖਿਆਵਾਂ ਦੀ ਬਖ਼ਸ਼ਿਸ਼ ਦਿੱਤੀ ਹੈ, ਜੋ ਸਾਨੂੰ ਹਮੇਸ਼ਾ ‘ਸਰਬੱਤ ਦੇ ਭਲੇ’ ਅਤੇ ਸਭ ਦੀ ਖ਼ੁਸ਼ਹਾਲੀ ਲਈ ਅਰਦਾਸ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ।

ਇਸ ਪਵਿੱਤਰ ਦਿਹਾੜੇ ’ਤੇ ਸ. ਸੰਧਵਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਅਕਾਲ ਪੁਰਖ ਵਿਸ਼ਵ ‘ਚ ਵਸਦੇ ਸਮੂਹ ਲੋਕਾਂ ਨੂੰ ਖ਼ੁਸ਼ੀਆਂ, ਤੰਦਰੁਸਤੀ ਅਤੇ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨਾਲ ਭਰਪੂਰ ਜੀਵਨ ਬਖ਼ਸ਼ਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਨੂੰ ਅਧਿਆਤਮਕ ਗਿਆਨ ਦਾ ਅਜਿਹਾ ਖ਼ਜ਼ਾਨਾ ਬਖ਼ਸ਼ਿਆ ਹੈ, ਜਿਸ ਦਾ ਕਰਜ਼ ਕਦੇ ਵੀ ਉਤਾਰਿਆ ਨਹੀਂ ਜਾ ਸਕਦਾ।

ਗੁਰੂ ਸਾਹਿਬ ਦੀਆਂ ਉਦਾਸੀਆਂ ਬਾਰੇ ਗੱਲ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰੋਂ ਦਿਸ਼ਾਵਾਂ ਵਿੱਚ ਪੈਦਲ ਉਦਾਸੀਆਂ ਕਰਕੇ ਲੋਕਾਂ ਨੂੰ ਇਮਾਨਦਾਰੀ ਨਾਲ ਜੀਵਨ ਜਿਊਣ, ਸੱਚ ’ਤੇ ਪਹਿਰਾ ਦੇਣ, ਹੱਕ ਦੀ ਕਿਰਤ ਕਰਨ ਅਤੇ ਆਪਣੀ ਕਮਾਈ ਲੋੜਵੰਦਾਂ ਨਾਲ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਸਮੂਹ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਸਰਬ-ਸਾਂਝੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ’ਤੇ ਚੱਲ ਕੇ ਆਪਣੀ ਸਖ਼ਤ ਮਿਹਨਤ ਤੇ ਉੱਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਸਦਕਾ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

Have something to say? Post your comment

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ