Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

November 24, 2026 01:08 AM
SehajTimes

ਟਰਾਂਸਪੋਰਟ ਵਿਭਾਗ ਨੂੰ ਬੱਸ ਆਪਰੇਟਰਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰਨ ਲਈ ਵਿਆਪਕ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜਿੱਥੇ ਵੀ ਲੋੜ ਪਈ, ਅਸੀਂ ਬੱਸ ਆਪਰੇਟਰਾਂ ਦੇ ਮੁੱਦੇ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਵਿਸਤ੍ਰਿਤ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਸ਼ਿਕਾਇਤਾਂ ਅਤੇ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਫ਼ਦਾਂ ਦੀਆਂ ਗੱਲਾਂ ਨੂੰ ਧੀਰਜ ਅਤੇ ਹਮਦਰਦੀ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਵਿਵਹਾਰਕ ਅਤੇ ਸੰਤੁਲਿਤ ਹੱਲ ਲੱਭਣ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ, “ਦੋਵਾਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇ ਅਤੇ ਉਨ੍ਹਾਂ ਦੇ ਮੁੱਖ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਇੱਕ ਵਿਆਪਕ ਤਜਵੀਜ਼ ਤਿਆਰ ਕੀਤੀ ਜਾਵੇ।” ਮੀਟਿੰਗ ਦੌਰਾਨ ਵਫ਼ਦਾਂ ਨੇ ਇੱਕ ਵਿਸਤ੍ਰਿਤ ਏਜੰਡਾ ਪੇਸ਼ ਕੀਤਾ, ਜਿਸ ਵਿੱਚ ਸੂਬੇ ਭਰ ਦੇ ਬੱਸ ਆਪਰੇਟਰਾਂ ਨੂੰ ਦਰਪੇਸ਼ ਵਿੱਤੀ ਅਤੇ ਸੰਚਾਲਨ ਸਬੰਧੀ ਚੁਣੌਤੀਆਂ ਨੂੰ ਉਜਾਗਰ ਕੀਤਾ ਗਿਆ।

ਇਹ ਦੁਹਰਾਉਂਦਿਆਂ ਕਿ ਨਿੱਜੀ ਅਤੇ ਮਿੰਨੀ ਬੱਸ ਆਪਰੇਟਰ ਪੰਜਾਬ ਭਰ ਵਿੱਚ ਜਨਤਕ ਸੰਪਰਕ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਟਰਾਂਸਪੋਰਟ ਵਿਭਾਗ ਵੱਲੋਂ ਐਸੋਸੀਏਸ਼ਨਾਂ ਨਾਲ ਕੀਤੀ ਜਾਣ ਵਾਲੀ ਆਗਾਮੀ ਵਿਚਾਰ-ਚਰਚਾ ਵਿੱਚ ਹਰੇਕ ਮੰਗ ਦੀ ਵਿੱਤੀ ਅਤੇ ਨਿਯਮਤ ਵਿਵਹਾਰਕਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਜਲਦ ਤੋਂ ਜਲਦ ਇੱਕ ਉਸਾਰੂ ਰੋਡਮੈਪ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।” ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਲੋੜ ਹੋਵੇ, ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਇਆ ਜਾਵੇ।

ਮੀਟਿੰਗ ਦੌਰਾਨ ਪੰਜਾਬ ਮੋਟਰਜ਼ ਯੂਨੀਅਨ ਵੱਲੋਂ ਸੰਦੀਪ ਸ਼ਰਮਾ, ਸ਼ੁਭ ਕਰਮਨ ਬਰਾੜ, ਦਰਸ਼ਨ ਸਿੰਘ, ਇਕਬਾਲ ਸਿੰਘ ਅਤੇ ਵਰਿੰਦਰ ਸਿੰਘ, ਜਦਕਿ ਬਲਦੇਵ ਸਿੰਘ, ਮੰਗਰ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ ਕਾਲਾ ਅਤੇ ਸੌਰਭ ਰਾਜ ਸਿੰਘ ਨੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।

Have something to say? Post your comment

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ