Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Haryana

ਦਿਵਯ ਨਗਰ ਯੋਜਨਾ ਤਹਿਤ ਪਾਣੀਪਤ ਵਿੱਚ ਆਧੁਨਿਕ ਸਟਰੀਟ ਲਾਈਟਿੰਗ ਸਿਸਟਮ ਅਤੇ ਸੀਸੀਐਮਐਸ ਲਾਗੂ ਕਰਨ ਲਈ 4097.75 ਲੱਖ ਰੁਪਏ ਦੀ ਮਿਲੀ ਪ੍ਰਸ਼ਾਸਕੀ ਮਨਜ਼ੂਰੀ : ਮਹੀਪਾਲ ਢਾਂਡਾ

November 24, 2026 06:55 PM
SehajTimes

ਆਧੁਨਿਕ ਸਟਰੀਟ ਲਾਈਟਿੰਗ ਅਤੇ ਸੀਸੀਐਮਐਸ ਲੱਗਣ ਨਾਲ ਸ਼ਹਿਰ ਦੀਆਂ ਸੜਕਾਂ, ਚੌਕਾਂ ਅਤੇ ਜਨਤਕ ਥਾਵਾਂ 'ਤੇ ਰੌਸ਼ਨੀ ਦੀ ਵਿਵਸਥਾ ਹੋਵੇਗੀ ਹੋਰ ਪ੍ਰਭਾਵਸ਼ਾਲੀ, ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਹੋਵੇਗੀ ਹੋਰ ਸੁਰੱਖਿਅਤ ਅਤੇ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਮਿਲੇਗੀ ਮਜ਼ਬੂਤੀ - ਮਹੀਪਾਲ ਢਾਂਡਾ

ਚੰਡੀਗੜ੍ਹ  : ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ, ਸੁਰੱਖਿਅਤ ਅਤੇ ਸੁਚਾਰੂ ਬਣਾਉਣ ਲਈ ਲਗਾਤਾਰ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਦਿਵਯ ਨਗਰ ਯੋਜਨਾ ਤਹਿਤ ਪਾਣੀਪਤ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਟਰੀਟ ਲਾਈਟਿੰਗ ਸਿਸਟਮ ਅਤੇ ਸੀਸੀਐਮਐਸ (ਸੈਂਟਰਲਾਈਜ਼ਡ ਕੰਟਰੋਲ ਐਂਡ ਮਾਨੀਟਰਿੰਗ ਸਿਸਟਮ) ਲਗਾਉਣ ਲਈ 4097.75 ਲੱਖ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ ਹੀ, ਯੋਜਨਾ ਤਹਿਤ 2048.87 ਲੱਖ ਰੁਪਏ ਅਲਾਟ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਮਹੱਤਵਪੂਰਨ ਮਨਜ਼ੂਰੀ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਸਹਿਮਤੀ ਨਾਲ ਜਾਰੀ ਕੀਤੀ ਗਈ ਹੈ। ਇਸ ਲਈ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।

ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਪਾਣੀਪਤ ਨਗਰ ਨਿਗਮ ਦੇ ਦਫ਼ਤਰ ਵੱਲੋਂ ਇਸ ਵਿਕਾਸ ਪ੍ਰੋਜੈਕਟ ਦਾ ਪ੍ਰਸਤਾਵ ਅਤੇ ਅਨੁਮਾਨ ਪੇਸ਼ ਕੀਤਾ ਗਿਆ ਸੀ। ਆਧੁਨਿਕ ਸਟਰੀਟ ਲਾਈਟਿੰਗ ਅਤੇ ਸੀਸੀਐਮਐਸ ਲੱਗਣ ਨਾਲ ਸ਼ਹਿਰ ਦੀਆਂ ਸੜਕਾਂ, ਚੌਕਾਂ ਅਤੇ ਜਨਤਕ ਥਾਵਾਂ 'ਤੇ ਰੌਸ਼ਨੀ ਦੀ ਵਿਵਸਥਾ ਹੋਰ ਪ੍ਰਭਾਵਸ਼ਾਲੀ ਅਤੇ ਊਰਜਾ-ਕੁਸ਼ਲ ਬਣੇਗੀ। ਇਸ ਨਾਲ ਨਾਗਰਿਕਾਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਹੋਰ ਸੁਰੱਖਿਅਤ ਹੋਵੇਗੀ ਅਤੇ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੀ ਕੁੱਲ ਮਨਜ਼ੂਰਸ਼ੁਦਾ ਰਾਸ਼ੀ 4097.75 ਲੱਖ ਰੁਪਏ ਵਿੱਚੋਂ 50 ਫੀਸਦੀ ਯਾਨੀ 2048.87 ਲੱਖ ਰੁਪਏ ਦਿਵਯ ਨਗਰ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਣੀਪਤ ਨਗਰ ਨਿਗਮ ਵੱਲੋਂ ਆਪਣੇ ਖੁਦ ਦੇ ਫੰਡ ਵਿੱਚੋਂ ਖਰਚ ਕੀਤੇ ਜਾਣਗੇ। ਨਗਰ ਨਿਗਮ ਸੂਬੇ ਦੇ ਹਿੱਸੇ ਦੀ ਰਾਸ਼ੀ ਪ੍ਰਾਪਤ ਹੋਣ ਤੋਂ ਪਹਿਲਾਂ ਯੋਜਨਾ ਤਹਿਤ ਆਪਣੇ ਹਿੱਸੇ ਦੀ ਵਰਤੋਂ ਕਰੇਗਾ, ਜਦਕਿ ਸੂਬੇ ਦਾ ਹਿੱਸਾ ਸਿਰਫ਼ ਅਸਲ ਵਿੱਚ ਕੀਤੇ ਗਏ ਕੰਮ ਦੇ ਆਧਾਰ 'ਤੇ, ਨਿਰਧਾਰਤ ਪ੍ਰਕਿਰਿਆ ਦੇ ਅਧੀਨ ਅਤੇ ਮੰਗ ਕੀਤੇ ਜਾਣ 'ਤੇ ਹੀ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੰਮ ਨੂੰ ਉੱਚ ਗੁਣਵੱਤਾ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਲਈ ਸਪੱਸ਼ਟ ਸ਼ਰਤਾਂ ਨਿਰਧਾਰਤ ਕੀਤੀਆਂ ਗਈਆਂ ਹਨ। ਨਗਰ ਨਿਗਮ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਇਹ ਕੰਮ ਸਿਰਫ਼ ਨਗਰ ਨਿਗਮ ਦੇ ਅਧਿਕਾਰਤ ਅਤੇ ਮਨਜ਼ੂਰਸ਼ੁਦਾ ਖੇਤਰ ਵਿੱਚ ਹੀ ਕੀਤਾ ਜਾਵੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਤਕਨੀਕੀ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਕੰਮ ਨੂੰ ਬਿਜਲੀ ਐਕਟ, 2003, ਲਾਗੂ ਸੀਈਏ ਸੁਰੱਖਿਆ ਨਿਯਮਾਂ, ਭਾਰਤ ਦੀ ਰਾਸ਼ਟਰੀ ਬਿਜਲੀ ਸੰਹਿਤਾ ਅਤੇ ਸਬੰਧਤ ਬੀਆਈਐੱਸ ਮਾਪਦੰਡਾਂ ਦੇ ਉਪਬੰਧਾਂ ਅਨੁਸਾਰ ਨੇਪਰੇ ਚਾੜ੍ਹਿਆ ਜਾਵੇਗਾ, ਜਿਸ ਵਿੱਚ ਐਲਈਡੀ ਸਟਰੀਟ-ਲਾਈਟਿੰਗ ਸਿਸਟਮ ਦੀ ਸਥਾਪਨਾ, ਅਰਥਿੰਗ, ਸੁਰੱਖਿਆ ਅਤੇ ਸੰਚਾਲਨ ਦੇ ਮਾਪਦੰਡ ਸ਼ਾਮਲ ਹਨ।

ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਾਣੀਪਤ ਸ਼ਹਿਰ ਦੀਆਂ ਸ਼ਹਿਰੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਆਮ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਨਾਗਰਿਕ ਸੇਵਾਵਾਂ ਮਿਲ ਸਕਣਗੀਆਂ। 

Have something to say? Post your comment

More in Haryana

ਗੁਰੂਗ੍ਰਾਮ ਦੀ ਤਸਵੀਰ ਬਦਲਣ ਲਈ ਅਧਿਕਾਰੀ ਮਿਸ਼ਨ ਮੋਡ ਵਿੱਚ ਕੰਮ ਕਰਨ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਣ ਵਿਭਾਗ ਦੀਆਂ 831 ਅਸਾਮੀਆਂ ਲਈ ਪੀਐਸਟੀ 23 ਨਵੰਬਰ ਤੋਂ, 16,424 ਉਮੀਦਵਾਰ ਹੋਣਗੇ ਸ਼ਾਮਲ

ਮੱਛੀ ਪਾਲਣ ਲਈ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਕਈ ਲਾਭ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਮਹਾਰਿਸ਼ੀ ਕਸ਼ਯਪ ਦੇ ਆਦਰਸ਼ਾਂ ਅਤੇ ਵਿਚਾਰਾਂ ਤੋਂ ਸਮਾਜ ਨੂੰ ਏਕਤਾ, ਸਦਭਾਵਨਾ ਅਤੇ ਸੇਵਾ ਦੀ ਪ੍ਰੇਰਣਾ ਮਿਲਦੀ ਹੈ : ਰਾਓ ਨਰਬੀਰ ਸਿੰਘ

ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼

ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ

ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ