Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

November 24, 2026 07:43 PM
SehajTimes

 ਚੰਡੀਗੜ੍ਹ  : ਸੂਬੇ ਵਿੱਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵੱਲੋਂ 27 ਨਵੰਬਰ, 2026 ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ। ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼ ਇਲਾਕਿਆਂ ਵਿੱਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ। ਇਹ ਅਭਿਆਸ "ਆਲ ਕਲੀਅਰ" ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ। ਇਸ ਮੌਕ ਅਭਿਆਸ ਦੌਰਾਨ ਜ਼ਮੀਨੀ ਪੱਧਰ 'ਤੇ ਤਾਲਮੇਲ ਦੀ ਪਰਖ ਲਈ ਵੱਖ-ਵੱਖ ਅਹਿਮ ਹੰਗਾਮੀ ਕਾਰਜਾਂ ਦਾ ਅਭਿਆਸ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਅੱਗ ਬੁਝਾਊ ਕਾਰਵਾਈਆਂ, ਖੋਜ ਅਤੇ ਬਚਾਅ ਕਾਰਜ, ਫਸਟ ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਾਲ-ਨਾਲ ਟ੍ਰੈਫਿਕ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਅ ਸ਼ਾਮਲ ਹਨ। ਆਮ ਜਨਤਾ ਨੂੰ ਇਸ ਅਭਿਆਸ ਦੌਰਾਨ ਕਿਸੇ ਵੀ ਪੱਖੋਂ ਨਾ ਘਬਰਾਉਣ ਅਪੀਲ ਕੀਤੀ ਜਾਂਦੀ ਹੈ ਕਿ, ਕਿਉਂਕਿ ਇਹ ਸਿਵਲ ਡਿਫੈਂਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਰਵਾਇਆ ਜਾ ਰਿਹਾ ਇੱਕ ਰੁਟੀਨ ਅਭਿਆਸ ਹੈ।

Have something to say? Post your comment

More in Chandigarh

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ