Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ

November 25, 2026 06:30 PM
SehajTimes
ਪਟਿਆਲਾ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਦੀ ਅਗਵਾਈ ਹੇਠ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਰਜਿ: 196, ਪਟਿਆਲਾ (ਪੰਜਾਬ) ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ। ਇਹ ਮੀਟਿੰਗ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਪਏ ਮਸਲਿਆਂ ਦਾ ਮੁੱਦਾ ਉਠਾਇਆ ਗਿਆ ਅਤੇ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ ਗਈ। ਇਸ 'ਤੇ ਏ.ਡੀ.ਸੀ. ਅਨੂਪ੍ਰਿਤਾ ਜੌਹਲ ਵੱਲੋਂ ਸੰਸਥਾ ਦੇ ਲੰਬਿਤ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ, ਜ਼ਿਲ੍ਹਾ ਖ਼ਜ਼ਾਨਚੀ ਜਸਵੀਰ ਸਿੰਘ ਧੀਮਾਨ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮੀਤ ਪ੍ਰਧਾਨ ਸਰਬਜੀਤ ਕੌਰ, ਬਲਾਕ ਪ੍ਰਧਾਨ ਵਿਜੇ ਕੁਮਾਰ, ਕਵਲਜੀਤ ਸਿੰਘ, ਬਲਾਕ ਖ਼ਜ਼ਾਨਚੀ ਜਰਨੈਲ ਸਿੰਘ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ ਕੋਹਲੀ, ਬਲਜੀਤ ਸਿੰਘ, ਹਰਚੰਦ ਸਿੰਘ, ਬਲਦੇਵ ਸਿੰਘ, ਹਰਪ੍ਰੀਤ ਸਿੰਘ ਢਿੱਲੋਂ, ਅਨਿਲ ਕੁਮਾਰ, ਜੋਗਿੰਦਰ ਸਿੰਘ ਬਾਗੀ, ਜਸਵੰਤ ਸਿੰਘ ਅਤੇ ਰਣਜੀਤ ਸਿੰਘ ਸਮੇਤ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਰਜਿ: 196, ਪਟਿਆਲਾ (ਪੰਜਾਬ) ਦੇ ਸਮੂਹ ਮੈਂਬਰ ਹਾਜ਼ਰ ਸਨ।
 
 
 
 
 
 

Have something to say? Post your comment

More in Malwa

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ