Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

November 25, 2026 10:29 PM
SehajTimes

ਪਿਛਲੀਆਂ ਸਰਕਾਰਾਂ ਨੇ ਆਊਟਸੋਰਸਡ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਕੀਤਾ

ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਚੁੱਕੇ ਕਾਨੂੰਨੀ ਕਦਮ: ਚੀਮਾ
ਮਾਨ ਸਰਕਾਰ ਮੁਲਾਜ਼ਮਾਂ ਦੇ ਮਾਣ-ਸਨਮਾਨ, ਨੌਕਰੀ ਦੀ ਸੁਰੱਖਿਆ ਅਤੇ ਬਿਹਤਰ ਸੇਵਾ ਸ਼ਰਤਾਂ ਲਈ ਵਚਨਬੱਧ: ਚੀਮਾ
 ਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਕੀਤੀ ਅਚਨਚੇਤ ਚੈਕਿੰਗ, ਗੈਰ-ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
ਸੰਗਰੂਰ 
 :  ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਸੰਗਰੂਰ ਡਿਪੂ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੁਲਾਜ਼ਮ-ਪੱਖੀ ਫੈਸਲੇ ’ਤੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਪ੍ਰਦਾਨ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ।” ਪੀ.ਆਰ.ਟੀ.ਸੀ. ਦੇ 1,719 ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਦੀ ਪਹਿਲਕਦਮੀ ਤਹਿਤ ਸਮਾਗਮ ਦੌਰਾਨ ਵੱਖ-ਵੱਖ ਡਿਪੂਆਂ ਦੇ 104 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਊਟਸੋਰਸਡ ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇਤਿਹਾਸਕ ਕਾਨੂੰਨ ਬਣਾਇਆ ਹੈ। ਕਾਨੂੰਨ ਤਹਿਤ ਨਿਰਧਾਰਤ 90 ਦਿਨਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਹੁਣ ਯੋਗ ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।” ਉਨ੍ਹਾਂ ਸਪੱਸ਼ਟ ਕੀਤਾ, “ਸਬੰਧਤ ਅਧਿਕਾਰੀਆਂ ਵੱਲੋਂ ਯੋਗ ਮੁਲਾਜ਼ਮਾਂ ਲਈ ਨਿਯੁਕਤੀ ਪੱਤਰ ਤਿਆਰ ਕੀਤੇ ਜਾ ਰਹੇ ਹਨ। ਸੇਵਾ ਰਿਕਾਰਡ ਦੀ ਤਸਦੀਕ, ਮੈਡੀਕਲ ਜਾਂਚ ਅਤੇ ਪੁਲਿਸ ਵੈਰੀਫਿਕੇਸ਼ਨ ਸਮੇਤ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਮੁਲਾਜ਼ਮਾਂ ਨੂੰ ਠੇਕੇ ’ਤੇ ਨਿਯੁਕਤ ਕੀਤਾ ਜਾ ਰਿਹਾ ਹੈ। ਇਹ ਸਾਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਜਾਵੇਗੀ।” ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਧਰਨੇ ਅਤੇ ਹੜਤਾਲਾਂ ਕਰਨ ਲਈ ਮਜਬੂਰ ਹੋਣਾ ਪਿਆ। ਇਸ ਦੇ ਉਲਟ, ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਠੋਸ ਕਾਨੂੰਨੀ ਕਦਮ ਚੁੱਕੇ ਹਨ।” ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ। ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਅੱਜ ਸਵੇਰੇ ਸੰਗਰੂਰ ਵਿੱਚ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ।” ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ, “ਗੈਰ-ਹਾਜ਼ਰ ਮੁਲਾਜ਼ਮਾਂ ਦੀ ਪਛਾਣ ਕਰਨ ਲਈ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਕਬਜ਼ੇ ਵਿੱਚ ਲੈ ਲਏ ਗਏ ਹਨ। ਮੁਕੰਮਲ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।” ਮੰਤਰੀ ਨੇ ਸਪੱਸ਼ਟ ਕੀਤਾ, “ਸਰਕਾਰੀ ਦਫ਼ਤਰਾਂ ਵਿੱਚ ਲਾਪਰਵਾਹੀ, ਡਿਊਟੀ ਵਿੱਚ ਕੁਤਾਹੀ ਅਤੇ ਬਿਨਾਂ ਅਗਾਊਂ ਪ੍ਰਵਾਨਗੀ ਦੇ ਗੈਰ-ਹਾਜ਼ਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰੀ ਮੁਲਾਜ਼ਮ ਲੋਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਪਾਬੰਦ ਹਨ ਅਤੇ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹਿਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।”
ਇਸ ਮੌਕੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਜਸ਼ਨਪ੍ਰੀਤ ਕੌਰ ਗਿੱਲ, ਸੰਗਰੂਰ ਦੇ ਜਨਰਲ ਮੈਨੇਜਰ ਮਨਿੰਦਰਪਾਲ ਸਿੰਘ ਸਿੱਧੂ, ਵਿੱਤ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

 

Have something to say? Post your comment

More in Chandigarh

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ