Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

November 25, 2026 10:32 PM
SehajTimes
ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਭਗਵੰਤ ਸਿੰਘ ਮਾਨ
 
ਚੰਡੀਗੜ੍ਹ  :  ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ, ਜੋ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਹੈ। ਇੱਥੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕਿਸਾਨ ਭਾਈਚਾਰੇ ਦੀ ਭਲਾਈ ਅਤੇ ਆਰਥਿਕ ਖ਼ੁਸ਼ਹਾਲੀ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਦਰਸਾਉਂਦਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ` ਉੱਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਖ਼਼ੁਸ਼ਖ਼ਬਰੀ। ਸਾਡੀ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਲਈ ਸਹੂਲਤ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਕੰਮਕਾਜ ਸ਼ੁਰੂ ਕਰਨਗੀਆਂ। ਸਾਡੀ ਸਰਕਾਰ ਸਾਡੇ ਅੰਨਦਾਤਿਆਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਬਣਦਾ ਮੁੱਲ ਦਿਵਾਉਣ ਲਈ ਦ੍ਰਿੜ੍ਹ ਹੈ।” ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੰਜਾਬ ਦੇ ਮਿਹਨਤੀ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਪਹਿਲਕਦਮੀ ਹੈ। ਸਾਡੀ ਸਰਕਾਰ ਨੇ 2026-27 ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਵਾਧੇ ਨਾਲ ਸੂਬੇ ਭਰ ਦੇ ਹਜ਼ਾਰਾਂ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਅਤੇ ਮੁਲਕ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਬਣਦਾ ਪੂਰਾ ਮੁੱਲ ਮਿਲੇ। ਉਨ੍ਹਾਂ ਕਿਹਾ, “ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਦੀ ਸਮੁੱਚੀ ਤਰੱਕੀ ਤੇ ਆਰਥਿਕ ਖ਼ੁਸ਼ਹਾਲੀ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ, “25 ਨਵੰਬਰ ਤੋਂ ਖੰਡ ਮਿੱਲਾਂ ਦੇ ਸ਼ੁਰੂ ਹੋਣ ਨਾਲ ਗੰਨਾ ਉਤਪਾਦਕ ਕਿਸਾਨਾਂ ਨੂੰ ਆਪਣੀ ਫ਼ਸਲ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਮਿੱਲਾਂ ਵਿੱਚ ਲਿਆਉਣ ਦੀ ਸਹੂਲਤ ਮਿਲੇਗੀ। ਸਾਡੀ ਸਰਕਾਰ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਭਾਈਚਾਰੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਲਗਾਤਾਰ ਕਿਸਾਨ-ਪੱਖੀ ਫੈਸਲੇ ਲੈ ਰਹੀ ਹੈ।” ਖੇਤੀਬਾੜੀ ਖੇਤਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਉਪਜ ਦਾ ਲਾਹੇਵੰਦ ਭਾਅ ਦੇਣਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ