Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

November 25, 2026 10:39 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 634ਵੇਂ ਦਿਨ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 309ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 86,706 ਹੋ ਗਈ ਹੈ। ਇਸ ਤੋਂ ਇਲਾਵਾ 201 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 634ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 766 ਗ੍ਰਾਮ ਹੈਰੋਇਨ, 2.5 ਕਿਲੋ ਅਫੀਮ, 2,259 ਨਸ਼ੀਲੀਆਂ ਗੋਲੀਆਂ 100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 634 ਦਿਨਾਂ ਵਿੱਚ 95,308 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ