Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

November 25, 2026 10:41 PM
SehajTimes
ਕੈਬਨਿਟ ਮੰਤਰੀ ਵੱਲੋਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਲੋਕ ਸੇਵਾ ਦਾ ਸੱਦਾ
 
ਚੰਡੀਗੜ੍ਹ :  ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੈਰਿਟ ਦੇ ਆਧਾਰ 'ਤੇ ਚੁਣੇ ਗਏ ਇਨ੍ਹਾਂ ਮੁਲਾਜ਼ਮਾਂ ਵਿੱਚ 46 ਬਲਾਕ ਰਿਸੋਰਸ ਕੋਆਰਡੀਨੇਟਰ, ਪੰਜ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਅਤੇ ਤਿੰਨ ਆਈ.ਈ.ਸੀ. ਸਪੈਸ਼ਲਿਸਟ ਸ਼ਾਮਲ ਹਨ। ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਮੁਲਾਜ਼ਮਾਂ ਦੇ ਵਿਭਾਗ ਵਿੱਚ ਸ਼ਾਮਲ ਹੋਣ ਨਾਲ ਵਿਭਾਗ ਦੇ ਪਰਿਵਾਰ ਵਿੱਚ ਵਾਧਾ ਹੋਇਆ ਹੈ ਅਤੇ ਉਹ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਯੋਗ ਅਤੇ ਹੱਕਦਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਮਰਪਣ ਭਾਵਨਾ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਸੇਵਾ ਇੱਕ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮਾਂ ਨੂੰ ਆਪਣੇ ਅਹੁਦਿਆਂ ਦੀ ਮਰਿਆਦਾ ਕਾਇਮ ਰੱਖਦਿਆਂ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਨੇ ਨਵੇਂ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਤੋਂ ਉਹ ਵਿਭਾਗੀ ਪਰਿਵਾਰ ਦਾ ਅਹਿਮ ਹਿੱਸਾ ਬਣ ਗਏ ਹਨ। ਉਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੂਰੀ ਲਗਨ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਅਤੇ ਵਿਭਾਗ ਦੇ ਉਦੇਸ਼ਾਂ ਦੀ ਪੂਰਤੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਭਾਗ ਦੀ ਤਰੱਕੀ ਅਤੇ ਲੋਕਾਂ ਤੱਕ ਬਿਹਤਰ ਸੇਵਾਵਾਂ ਪਹੁੰਚਾਉਣ ਵਿੱਚ ਮੁਲਾਜ਼ਮਾਂ ਦੀ ਸਮਰਪਿਤ ਭੂਮਿਕਾ ਬਹੁਤ ਅਹਿਮ ਹੈ। ਇਸ ਤੋਂ ਇਲਾਵਾ ਪੁੱਡਾ ਭਵਨ ਵਿਖੇ ਹੋਏ ਇੱਕ ਵੱਖਰੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ 'ਤੇ ਨਿਯੁਕਤੀ ਨੀਤੀ ਤਹਿਤ ਪੁੱਡਾ ਵਿੱਚ ਭਰਤੀ ਕੀਤੇ ਗਏ ਦੋ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ