Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

November 25, 2026 10:44 PM
SehajTimes

ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਸੇਵਾ ਅਤੇ ਭਲਾਈ ਨਾਲ ਸਬੰਧਤ ਮੰਗਾਂ ਦਾ ਪਾਰਦਰਸ਼ੀ, ਸਮਾਂ-ਬੱਧ ਢੰਗ ਨਾਲ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ। ਪੰਜਾਬ ਭਵਨ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ ਅਤੇ ਹਿਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਸੂਬੇ ਵਿੱਚ ਇਸਤਰੀ ਅਤੇ ਬਾਲ ਵਿਕਾਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਫੋਰਸ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਸੇਵਾਵਾਂ ਦੀ ਡਿਲੀਵਰੀ ਅਤੇ ਸਿਹਤਮੰਦ, ਸਮਾਵੇਸ਼ੀ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਕੈਬਨਿਟ ਮੰਤਰੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ, ਸੁਝਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ, ਜਦਕਿ ਨੀਤੀਗਤ ਫੈਸਲਿਆਂ ਨਾਲ ਸਬੰਧਤ ਮਾਮਲਿਆਂ ਨੂੰ ਸਮਰੱਥ ਅਥਾਰਟੀ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਨਾਲ ਸਬੰਧਤ ਯੋਜਨਾਵਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਮਾਵਾਂ ਤੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ, ਸਹਿਯੋਗੀ ਅਤੇ ਪ੍ਰਗਤੀਸ਼ੀਲ ਕਾਰਜ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮਾਮਲਿਆਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾਵੇ, ਯੂਨੀਅਨਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਮੀਟਿੰਗ ਉਸਾਰੂ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ, ਜੋ ਪਾਰਦਰਸ਼ੀ ਪ੍ਰਸ਼ਾਸਨ, ਨਿਰੰਤਰ ਸੰਵਾਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਵਿਚਾਰ-ਵਟਾਂਦਰੇ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕ-ਪੱਖੀ, ਜਵਾਬਦੇਹ ਅਤੇ ਪ੍ਰਗਤੀਸ਼ੀਲ ਸ਼ਾਸਨ ਰਾਹੀਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ