Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Sports

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

November 25, 2026 10:49 PM
SehajTimes

ਚੰਡੀਗੜ੍ਹ :  ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ (ਪੁਰਸ਼ ਅਤੇ ਮਹਿਲਾ) ਵਾਸਤੇ ਸੂਬਾਈ ਟੀਮਾਂ ਦੀ ਚੋਣ ਲਈ 2 ਦਸੰਬਰ, 2026 ਨੂੰ ਚੋਣ ਟਰਾਇਲ ਕਰਵਾਏ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 'ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ' ਵੱਲੋਂ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟ (ਪੁਰਸ਼ ਅਤੇ ਮਹਿਲਾ) ਤਿੰਨ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾ ਰਹੇ ਹਨ: ਲਾਨ ਟੈਨਿਸ: 13 ਦਸੰਬਰ ਤੋਂ 19 ਦਸੰਬਰ 2026 ਤੱਕ, ਜੈਪੁਰ (ਰਾਜਸਥਾਨ) ਵਿਖੇ। ਹਾਕੀ: 22 ਦਸੰਬਰ 2026 ਤੋਂ 3 ਜਨਵਰੀ 2027 ਤੱਕ, ਨੈਨੀਤਾਲ (ਉੱਤਰਾਖੰਡ) ਵਿਖੇ। ਐਥਲੈਟਿਕਸ: 28 ਦਸੰਬਰ ਤੋਂ 30 ਦਸੰਬਰ 2026 ਤੱਕ, ਦੇਹਰਾਦੂਨ (ਉੱਤਰਾਖੰਡ) ਵਿਖੇ। ਸਲੈਕਸ਼ਨ ਟਰਾਇਲਾਂ ਦੀ ਸਮਾਂ-ਸਾਰਣੀ ਪੰਜਾਬ ਰਾਜ ਦੇ ਖਿਡਾਰੀਆਂ ਲਈ ਸਾਰੇ ਟਰਾਇਲ 2 ਦਸੰਬਰ 2026 ਨੂੰ ਸਵੇਰੇ 11:00 ਵਜੇ ਹੇਠ ਲਿਖੀਆਂ ਥਾਵਾਂ 'ਤੇ ਕਰਵਾਏ ਜਾਣਗੇ: ਐਥਲੈਟਿਕਸ: ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਲਾਨ ਟੈਨਿਸ: ਪੋਲੋ ਗਰਾਊਂਡ, ਪਟਿਆਲਾ ਹਾਕੀ: ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਜਲੰਧਰ ਯੋਗਤਾ ਅਤੇ ਨਿਯਮ ਤੇ ਸ਼ਰਤਾਂ: ਵੱਖ-ਵੱਖ ਵਿਭਾਗਾਂ ਦੇ ਨਿਯਮਤ ਸਰਕਾਰੀ ਕਰਮਚਾਰੀ ਆਪਣੇ ਸਬੰਧਤ ਵਿਭਾਗਾਂ ਤੋਂ 'ਨੋ ਓਬਜੈਕਸ਼ਨ ਸਰਟੀਫਿਕੇਟ' (ਐਨ.ਓ.ਸੀ.) ਪ੍ਰਾਪਤ ਕਰਨ ਉਪਰੰਤ ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਹਾਲਾਂਕਿ, ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਧੀਨ ਆਉਂਦੇ ਹੇਠਾਂ ਦਿੱਤੀਆਂ ਸ਼੍ਰੇਣੀਆਂ ਦੇ ਕਰਮਚਾਰੀਆਂ ਨੂੰ ਇਨ੍ਹਾਂ ਟਰਾਇਲਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ: ਰੱਖਿਆ ਸੇਵਾਵਾਂ, ਅਰਧ-ਸੈਨਿਕ ਬਲਾਂ, ਕੇਂਦਰੀ ਪੁਲਿਸ ਸੰਗਠਨਾਂ, ਪੁਲਿਸ, ਆਰ.ਪੀ.ਐਫ., ਸੀ.ਆਈ.ਐਸ.ਐਫ., ਬੀ.ਐਸ.ਐਫ., ਆਈ.ਟੀ.ਬੀ.ਪੀ., ਐਨ.ਐਸ.ਜੀ. ਆਦਿ ਵਿੱਚ ਵਰਦੀਧਾਰੀ ਕਰਮਚਾਰੀ। ਖੁਦਮੁਖਤਿਆਰ ਸੰਸਥਾਵਾਂ, ਉੱਦਮਾਂ ਜਾਂ ਜਨਤਕ ਖੇਤਰ ਦੇ ਬੈਂਕਾਂ ਦੇ ਕਰਮਚਾਰੀ (ਭਾਵੇਂ ਉਹ ਪ੍ਰਸ਼ਾਸਕੀ ਤੌਰ 'ਤੇ ਕੇਂਦਰੀ ਮੰਤਰਾਲਿਆਂ ਦੇ ਨਿਯੰਤਰਣ ਅਧੀਨ ਆਉਂਦੇ ਹੋਣ)। ਦਫ਼ਤਰਾਂ ਵਿੱਚ ਆਰਜ਼ੀ ਡਿਊਟੀ 'ਤੇ ਤਾਇਨਾਤ ਕਰਮਚਾਰੀ। ਕਿਸੇ ਨਿਯਮਤ ਅਦਾਰੇ ਵਿੱਚ ਛੇ ਮਹੀਨਿਆਂ ਤੋਂ ਘੱਟ ਸੇਵਾ ਕਾਲ ਵਾਲੇ ਨਵੇਂ ਭਰਤੀ ਹੋਏ ਕਰਮਚਾਰੀ। ਸ੍ਰੀ ਹਰਪ੍ਰੀਤ ਸਿੰਘ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ ਲਈ ਯਾਤਰਾ, ਰਿਹਾਇਸ਼ ਅਤੇ ਖਾਣ-ਪੀਣ ਨਾਲ ਸਬੰਧਤ ਸਾਰੇ ਖਰਚੇ ਖਿਡਾਰੀਆਂ ਦੁਆਰਾ ਨਿੱਜੀ ਤੌਰ 'ਤੇ ਚੁੱਕੇ ਜਾਣਗੇ।

Have something to say? Post your comment

More in Sports

ਪੰਜਾਬ ਖੇਡ ਵਿਭਾਗ ਵੱਲੋਂ 'ਖੇਲੋ ਇੰਡੀਆ ਯੂਥ ਗੇਮਜ਼ 2026' ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਖੇਡਾਂ ਅਤੇ ਵਿਗਿਆਨ ਨੂੰ ਜੋੜਨ ਦੀ ਦਿਸ਼ਾ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸੈਮੀਨਾਰ; ਦੇਸ਼ ਭਰ ਤੋਂ 300 ਤੋਂ ਵੱਧਡੈਲੀਗੇਟਾਂ ਦੀ ਸ਼ਮੂਲੀਅਤ

ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫ਼ੀ 2029 ਦੀ ਮੇਜ਼ਬਾਨੀ ਕਰੇਗਾ ਭਾਰਤ : ਆਈਸੀਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ