Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Doaba

ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

November 26, 2026 08:21 PM
SehajTimes

ਭਗਵੰਤ ਸਿੰਘ ਮਾਨ ਨੇ ਨਵੇਂ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਵੰਡੀਆਂ

ਇਨ੍ਹਾਂ ਕਿੱਟਾਂ ਵਿੱਚ ਮੁਫ਼ਤ ਕਣਕ ਸਮੇਤ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ

ਮੋਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 10 ਲੱਖ ਲਾਭਪਾਤਰੀਆਂ ਤੱਕ ਭੋਜਨ ਸੁਰੱਖਿਆ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ  ਕਿ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਸਿਰਫ਼ ਅਸਲ ਲੋੜਵੰਦਾਂ ਨੂੰ ਹੀ ਪਾਰਦਰਸ਼ੀ, ਡਿਜੀਟਲ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਉਨ੍ਹਾਂ ਦੇ ਹੱਕ ਦਿੱਤੇ ਜਾ ਰਹੇ ਹਨ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ, ਮੁੱਖ ਮੰਤਰੀ ਨੇ ਸਟੇਜ 'ਤੇ ਲਾਭਪਾਤਰੀਆਂ ਨੂੰ 'ਮੇਰੀ ਰਸੋਈ' ਕਿੱਟਾਂ ਵੰਡੀਆਂ, ਜਿਨ੍ਹਾਂ ਵਿੱਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸੀ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਈ-ਕੇ.ਵਾਈ.ਸੀ. ਮੁਕੰਮਲ ਹੋਣ ਤੋਂ ਬਾਅਦ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਾਰੀ ਪ੍ਰਕਿਰਿਆ ਇੱਕ ਡਿਜੀਟਲ, ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਅਸਲ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲ ਤੋਂ ਉਨ੍ਹਾਂ ਦੇ ਹੱਕ ਦਿੱਤੇ ਜਾ ਸਕਣ।" ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਵਿੱਚ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੋਕਾਂ ਨੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਅਤੇ ਆਨਲਾਈਨ ਪਲੇਟਫਾਰਮਾਂ ਰਾਹੀਂ ਅਰਜ਼ੀਆਂ ਦਿੱਤੀਆਂ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਪਰਿਵਾਰਾਂ ਦੀ ਪਛਾਣ ਕਰਨ ਲਈ ਘਰ-ਘਰ ਜਾ ਕੇ ਤਸਦੀਕ ਕੀਤੀ ਗਈ। ਲਾਭਪਾਤਰੀਆਂ ਦੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਨ ਲਈ ਡਿਜੀਟਲ ਡੇਟਾ ਅਤੇ ਨਿਰਪੱਖ ਅੰਕ-ਪ੍ਰਣਾਲੀ ਦੀ ਵਰਤੋਂ ਕੀਤੀ ਗਈ। ਇਹ ਮੁਹਿੰਮ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਚਲਾਈ ਗਈ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਅਤੇ ਲੋੜਵੰਦ ਪਰਿਵਾਰਾਂ ਦੀ ਹੀ ਚੋਣ ਕੀਤੀ ਜਾਵੇ ਤਾਂ ਜੋ ਇਹ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕਣ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਤਹਿਤ, ਪੰਜਾਬ ਵਿੱਚ ਇਸ ਸਮੇਂ 39.73 ਲੱਖ ਪਰਿਵਾਰਾਂ ਦੇ 1.36 ਕਰੋੜ ਲਾਭਪਾਤਰੀ ਹਨ। ਨਵੇਂ ਰਾਸ਼ਨ ਕਾਰਡ ਧਾਰਕਾਂ ਲਈ ਵਾਧੂ ਲਾਭਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਰੇ ਨਵੇਂ ਰਾਸ਼ਨ ਕਾਰਡ ਧਾਰਕਾਂ ਨੂੰ ਇੱਕ ਵਿਸ਼ੇਸ਼ 'ਮੇਰੀ ਰਸੋਈ' ਕਿੱਟ ਦਿੱਤੀ ਜਾਵੇਗੀ, ਜਿਸ ਵਿੱਚ ਦੋ ਕਿਲੋ ਦਾਲਾਂ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਲਈ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫ਼ਤ ਕਣਕ ਦਾ ਲਾਭ ਵੀ ਜਾਰੀ ਰਹੇਗਾ।"
ਉਨ੍ਹਾਂ ਅੱਗੇ ਕਿਹਾ, "ਸਾਡੀ ਸਰਕਾਰ ਹਰੇਕ ਯੋਗ ਪਰਿਵਾਰ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਾਧੂ ਲਾਭ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਦੇਣਗੇ ਅਤੇ ਸਮਾਜ ਦੇ ਸਭ ਤੋਂ ਗਰੀਬ ਤਬਕੇ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਨੂੰ ਹੋਰ ਮਜ਼ਬੂਤ ਕਰਨਗੇ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੰਤਿਮ ਲਾਭਪਾਤਰੀ ਸੂਚੀ ਵਿੱਚ ਸ਼ਾਮਲ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਐਸ.ਐਮ.ਐਸ. ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਐਸ.ਐਮ.ਐਸ. ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪਰਿਵਾਰਾਂ ਨੂੰ ਜਾਣਕਾਰੀ ਦੇਣ ਲਈ ਆਈ.ਵੀ.ਆਰ.ਐਸ. ਸੁਨੇਹੇ ਅਤੇ ਪੱਤਰ ਵੀ ਭੇਜੇ ਜਾ ਰਹੇ ਹਨ। ਲਾਭਪਾਤਰੀ ਆਪਣੇ ਅਰਜ਼ੀ ਨੰਬਰਾਂ ਦੀ ਵਰਤੋਂ ਕਰਕੇ, ਉਸੇ ਪੋਰਟਲ 'ਤੇ ਲੌਗਇਨ ਕਰਕੇ ਆਪਣੀ ਅਰਜ਼ੀ ਦੀ ਸਥਿਤੀ ਵੀ ਚੈੱਕ ਕਰ ਸਕਦੇ ਹਨ, ਜਿਸ ਰਾਹੀਂ ਉਨ੍ਹਾਂ ਨੇ ਅਰਜ਼ੀ ਦਿੱਤੀ ਸੀ।" ਉਨ੍ਹਾਂ ਅੱਗੇ ਕਿਹਾ ਕਿ ਸਫ਼ਲ ਬਿਨੈਕਾਰਾਂ ਦੇ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ, "ਯੋਜਨਾ ਦਾ ਪੂਰਾ ਲਾਭ ਲੈਣ ਲਈ ਪਰਿਵਾਰ ਦੇ ਹਰੇਕ ਮੈਂਬਰ ਨੂੰ ਆਪਣੇ ਨਜ਼ਦੀਕੀ ਰਾਸ਼ਨ ਡਿਪੂ 'ਤੇ ਜਾਣਾ ਪਵੇਗਾ ਅਤੇ ਈ-ਕੇ.ਵਾਈ.ਸੀ. ਤਸਦੀਕ ਮੁਕੰਮਲ ਕਰਨੀ ਪਵੇਗੀ।" ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ ਤਸਦੀਕ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਸਾਰੇ ਲਾਭਪਾਤਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਤੁਰੰਤ ਆਪਣੇ ਨਜ਼ਦੀਕੀ ਰਾਸ਼ਨ ਡਿਪੂ ਜਾਂ ਅਧਿਕਾਰਤ ਡੀਲਰ ਰਾਹੀਂ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰ ਲੈਣ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਐਨ.ਐਫ.ਐਸ.ਏ. ਤਹਿਤ ਮੁਫ਼ਤ ਕਣਕ ਪ੍ਰਾਪਤ ਕਰਨਾ ਜਾਰੀ ਰੱਖ ਸਕਣ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣਾ ਜਾਰੀ ਰੱਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਲਾਭ ਹਰ ਯੋਗ ਪਰਿਵਾਰ ਤੱਕ ਨਿਰਵਿਘਨ ਢੰਗ ਨਾਲ ਪਹੁੰਚਣ।

Have something to say? Post your comment

More in Doaba

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ :  ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ