Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

ਏਐਸਆਈ ਨਿਰਭੈ ਸਿੰਘ ਨੇ ਟਰੈਫਿਕ ਇੰਚਾਰਜ ਦਾ ਚਾਰਜ ਸੰਭਾਲਿਆ 

November 27, 2026 09:21 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਟ੍ਰੈਫਿਕ ਪੁਲਿਸ ਸੁਨਾਮ ਦੇ ਨਵੇਂ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ ਮੁੜ ਚਾਰਜ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ, ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣਾ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਟ੍ਰੈਫਿਕ ਪੁਲਿਸ ਨੂੰ ਸਹਿਯੋਗ ਦੇਣ। ਸੜਕ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਟ੍ਰੈਫਿਕ ਇੰਚਾਰਜ਼ ਨਿਰਭੈ ਸਿੰਘ ਨੇ ਵਾਹਨ ਚਾਲਕਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਸ਼ਹਿਰ ਅੰਦਰ ਤੇਜ਼ ਰਫ਼ਤਾਰੀ ਤੋਂ ਗ਼ੁਰੇਜ਼ ਕਰਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਆਵਾਜਾਈ ਵਿੱਚ ਵਿਘਨ ਪੈਣ ਤੋਂ ਰੋਕਣ ਲਈ ਬਜ਼ਾਰਾਂ ਅੰਦਰ ਵਾਹਨਾਂ ਨੂੰ ਸਾਈਡ ਤੇ ਲਾਇਆ ਜਾਵੇ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
 
 
 
 

Have something to say? Post your comment

More in Malwa

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ