Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

November 27, 2026 09:31 PM
SehajTimes

ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਰਾਜਮਾਰਗ ‘ਤੇ ਸਥਿਤ ਪੁਲ ਦੇ ਹਾਲ ਹੀ ਵਿੱਚ ਢਹਿ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਸਾਰੇ ਸੀਨੀਅਰ ਫੀਲਡ ਇੰਜੀਨੀਅਰਿੰਗ ਅਫ਼ਸਰਾਂ ਨੂੰ ਸੂਬੇ ਭਰ ਵਿੱਚ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪੁਲਾਂ ਦਾ ਵਿਆਪਕ ਨਿਰੀਖਣ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ-ਜਾਣ ਵਾਲੇ ਲੋਕਾਂ ਦੀ ਸੁਰੱਖਿਆ ਬੇਹੱਦ ਮਹੱਤਵਪੂਰਨ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਪੁਲਾਂ ਦੀ ਨੀਂਹ, ਖੰਭੇ, ਅਬਟਮੈਂਟ, ਡੈੱਕ ਅਤੇ ਹੋਰ ਮਹੱਤਵਪੂਰਨ ਹਿੱਸਿਆਂ ਸਮੇਤ ਢਾਂਚਾਗਤ ਸਥਿਤੀ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਤਰੇੜ ਜਾਂ ਢਾਂਚਾਗਤ ਖਰਾਬੀ ਦਾ ਤੁਰੰਤ ਮੁਲਾਂਕਣ ਕਰਕੇ ਜ਼ਰੂਰੀ ਰੋਕਥਾਮ ਉਪਾਅ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਵੀ ਲੋੜ ਹੋਵੇ, ਖਾਸ ਕਰਕੇ ਪੁਰਾਣੇ ਅਤੇ ਕਮਜ਼ੋਰ ਪੁਲਾਂ ਲਈ ਵਿਸ਼ੇਸ਼ ਏਜੰਸੀਆਂ, ਨਾਮਵਰ ਤਕਨੀਕੀ ਸੰਸਥਾਵਾਂ ਜਾਂ ਢਾਂਚਾਗਤ ਇੰਜੀਨੀਅਰਿੰਗ ਮਾਹਿਰਾਂ ਨੂੰ ਵਿਸਤ੍ਰਿਤ ਢਾਂਚਾਗਤ ਸੁਰੱਖਿਆ ਆਡਿਟ ਅਤੇ ਨਾਨ-ਡਿਸਟ੍ਰੱਕਟਿਵ ਟੈਸਟਿੰਗ ਕਰਨ ਦਾ ਕੰਮ ਸੌਂਪਿਆ ਜਾ ਸਕਦਾ ਹੈ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਿਰੀਖਣ ਪਹਿਲ ਦੇ ਆਧਾਰ 'ਤੇ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦੇ ਨਤੀਜਿਆਂ ਦੇ ਨਾਲ-ਨਾਲ ਜ਼ਰੂਰੀ ਮੁਰੰਮਤ, ਮਜ਼ਬੂਤੀ ਜਾਂ ਪੁਨਰਵਾਸ ਲਈ ਸਿਫ਼ਾਰਸ਼ਾਂ ਨੂੰ ਸਹੀ ਢੰਗ ਨਾਲ ਦਰਜ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਟਰਾਂਸਪੋਰਟ ਨੈੱਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਰਾਜ ਮਾਰਗਾਂ ਅਤੇ ਸੰਪਰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਹਲਕਾ-ਵਾਰ ਅਤੇ ਡਿਵੀਜ਼ਨ-ਵਾਰ ਸਥਿਤੀ ਦਾ ਵੀ ਜਾਇਜ਼ਾ ਲਿਆ। ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੂਬੇ ਵਿੱਚ ਸੰਪਰਕ ਸੜਕਾਂ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਐਸਏਐਸਸੀਆਈ, ਪੀਐਮਜੀਐਸਵਾਈ ਅਤੇ ਨਾਬਾਰਡ ਆਦਿ ਨੂੰ ਨਿਰਧਾਰਤ ਟੀਚਿਆਂ ਮੁਤਾਬਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਤੋਂ ਇਲਾਵਾ, ਸਰਦੀਆਂ ਦੇ ਮੌਸਮ ਵਿੱਚ ਧੁੰਦ ਦੌਰਾਨ ਸੜਕੀ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ, ਬਾਕੀ ਰਹਿੰਦੀਆਂ ਸੜਕਾਂ 'ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਣ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ, ਜੁਆਇੰਟ ਸਕੱਤਰ ਅਮਰਬੀਰ ਸਿੱਧੂ ਪੀਸੀਐਸ, ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਸੁਪਰਵਾਈਜ਼ਿੰਗ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਮੌਜੂਦ ਸਨ।

 

Have something to say? Post your comment

More in Chandigarh

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ