Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

November 27, 2026 10:30 PM
SehajTimes

ਚੰਡੀਗੜ੍ਹ :   ਕਿਸਾਨਾਂ ਅਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਦਾ 'ਸਟੇਟ ਐਗਰੀਡ ਪ੍ਰਾਈਸ' (ਐਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਭਾਵ ਇਸ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਮੁੱਦਿਆਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ 'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਜਥੇਬੰਦੀਆਂ ਨਾਲ ਨਿਰੰਤਰ ਗੱਲਬਾਤ ਅਤੇ ਨੇੜਲੇ ਸਹਿਯੋਗ ਰਾਹੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੂਰਾ ਵਿਸ਼ਵਾਸ ਰੱਖਦੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਅਣਥੱਕ ਯਤਨਾਂ ਸਦਕਾ ਦੇਸ਼ ਦੀਆਂ ਅਨਾਜ ਲੋੜਾਂ ਪੂਰੀਆਂ ਕਰਨ ਵਿੱਚ ਸੂਬਾ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ, ਉਨ੍ਹਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣਾ, ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਖੇਤੀਬਾੜੀ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਉਣਾ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ. ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਰ ਜਾਇਜ਼ ਮੰਗ ’ਤੇ ਸਕਾਰਾਤਮਕ ਪਹੁੰਚ ਅਪਣਾਉਂਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਮੀਟਿੰਗ ਸੁਖਾਵੇਂ ਅਤੇ ਉਸਾਰੂ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ ਦੇਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਦਾ ਧੰਨਵਾਦ ਕੀਤਾ। ਇਸ ਮੀਟਿੰਗ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਸ੍ਰੀਮਤੀ ਬਲਦੀਪ ਕੌਰ,ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਅਤੇ ਕੇਨ ਕਮਿਸ਼ਨਰ ਪੰਜਾਬ ਸ੍ਰੀ ਕਰਨਜੀਤ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ