Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

November 27, 2026 10:32 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਦੇ ਸਕਦੇ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 636ਵੇਂ ਦਿਨ 3 ਕਿਲੋ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 311ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 311ਵੇਂ ਦਿਨ, ਪੁਲਿਸ ਟੀਮਾਂ ਨੇ 145 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1 ਹਥਿਆਰ ਬਰਾਮਦ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 87,009 ਹੋ ਗਈ ਹੈ। ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 636ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 138 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ, ਸਿਰਫ਼ 636 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 95,594 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ