Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

November 27, 2026 10:38 PM
SehajTimes
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਮੰਤਰੀ ਹਰਪਾਲ ਸਿੰਘ ਚੀਮਾ
ਮੁਲਾਜ਼ਮ ਭਲਾਈ ਸਾਡੀ ਤਰਜੀਹ, ਭਗਵੰਤ ਮਾਨ ਸਰਕਾਰ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰੇਗੀ: ਮੰਤਰੀ ਹਰਪਾਲ ਸਿੰਘ ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਅਤੇ ਲੰਬਿਤ ਮੰਗਾਂ ਦੀ ਸਮੀਖਿਆ
 
ਚੰਡੀਗੜ੍ਹ :   ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਲੜੀਵਾਰ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਜਥੇਬੰਦੀ ਦੇ ਵਫ਼ਦ ਦੇ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਬੜੇ ਧਿਆਨ ਅਤੇ ਵਿਸਥਾਰ ਨਾਲ ਸੁਣਿਆ। ਉਨ੍ਹਾਂ ਦੇ ਸਬੰਧਤ ਮਾਮਲਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ, ਮੰਤਰੀ ਨੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਦੀ ਮੌਜੂਦਾ ਪ੍ਰਸ਼ਾਸਕੀ ਅਤੇ ਵਿੱਤੀ ਸਥਿਤੀ ਤੋਂ ਜਾਣੂ ਕਰਵਾਇਆ। ਮੁਲਾਜ਼ਮ ਵਰਗ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਦਿਨ ਭਰ ਚੱਲੇ ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ, ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਮੀਟਿੰਗਾਂ ਦੌਰਾਨ ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ, ਡੈਮੋਕ੍ਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੋ, ਗੌਰਮਿੰਟ ਡਰੱਗ ਡੀ-ਅਡਿਕਸ਼ਨ ਐਂਡ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ, ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ, ਜੁਆਇੰਟ ਐਕਸ਼ਨ ਕਮੇਟੀ ਐਸ.ਸੀ./ਬੀ.ਸੀ. (ਮੁਲਾਜ਼ਮ, ਸਮਾਜਿਕ, ਧਾਰਮਿਕ) ਜਥੇਬੰਦੀਆਂ ਪੰਜਾਬ ਦੇ ਕੋਆਰਡੀਨੇਟਰ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਤੋਂ ਸ਼ੇਰ ਸਿੰਘ ਨੇ ਆਪੋ-ਆਪਣੀਆਂ ਜਥੇਬੰਦੀਆਂ ਦੇ ਮੁੱਦੇ ਅਤੇ ਮੰਗਾਂ ਰੱਖੀਆਂ।

Have something to say? Post your comment

More in Chandigarh

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ