Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

November 28, 2026 07:27 PM
SehajTimes

30 ਨਵੰਬਰ ਨੂੰ ਵਾਰਾਣਸੀ ਤੋਂ ਚੱਲ ਕੇ 3 ਦਸੰਬਰ ਨੂੰ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ ਸ਼ੋਭਾ ਯਾਤਰਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 29 ਨਵੰਬਰ, 2027 ਨੂੰ ਜਨਮ ਅਸਥਾਨ ਸ੍ਰੀ ਗੁਰੂ ਰਵਿਦਾਸ ਮੰਦਰ, ਸੀਰ ਗੋਵਰਧਨਪੁਰ, ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਜਾਵੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਮਹਾਨ ਕੀਰਤਨ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਗਏ ਮੁੱਖ ਧਾਰਮਿਕ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਵਜੋਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਇਤਿਹਾਸਕ ਦਿਹਾੜੇ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਸਮੂਹਿਕ ਤੌਰ ‘ਤੇ ਮਨਾਉਣ ਲਈ ਵਚਨਬੱਧ ਹੈ। ਇਨ੍ਹਾਂ ਸਮਾਗਮਾਂ ਰਾਹੀਂ ਮਹਾਨ ਸੰਤ ਅਤੇ ਅਧਿਆਤਮਕ ਰਹਿਬਰ ਵੱਲੋਂ ਦਿੱਤੇ ਗਏ ਬਰਾਬਰੀ, ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਸਵੈ-ਮਾਣ ਦੇ ਸਰਬ-ਸਾਂਝੇ ਸੰਦੇਸ਼ ਦਾ ਵੱਧ ਤੋਂ ਵੱਧ ਪਾਸਾਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਵੀ ਸੰਗਤਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। ਜਦੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਨੂੰ ਸਮੂਹਿਕ ਤੌਰ ‘ਤੇ ਸ਼ਰਧਾ ਭੇਟ ਕਰਨ ਲਈ ਸੰਗਤਾਂ ਇੱਕ ਮੰਚ 'ਤੇ ਇਕੱਠਾ ਹੋਣਗੀਆਂ ਤਾਂ ਆਪਣੇ ਪੌਰੋਕਾਰਾਂ ਸਮੇਤ ਸੰਤ ਨਿਰੰਜਨ ਦਾਸ ਜੀ ਦੀ ਸ਼ਮੂਲੀਅਤ ਨਾਲ ਇਸ ਪਵਿੱਤਰ ਮੌਕੇ ਦੀ ਅਧਿਆਤਮਕ ਮਹੱਤਤਾ ਹੋਰ ਵੀ ਵਧ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 30 ਨਵੰਬਰ, 2026 ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਵਾਰਾਣਸੀ ਤੋਂ ਸ਼ੁਰੂ ਹੋ ਕੇ 3 ਦਸੰਬਰ, 2026 ਨੂੰ ਪੰਜਾਬ ਦੇ ਇਤਿਹਾਸਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। ਇਹ ਸ਼ੋਭਾ ਯਾਤਰਾ ਵੱਖ-ਵੱਖ ਖੇਤਰਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਮਹਾਨ ਗੁਰੂ ਦੀ ਅਧਿਆਤਮਕ ਵਿਰਾਸਤ ਨਾਲ ਜੋੜੇਗੀ। ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਸ਼ੋਭਾ ਯਾਤਰਾ ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਨੂੰ ਇਕੱਠੇ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਰਸਾਏ ਗਏ ਬਰਾਬਰੀ, ਦਇਆ, ਭਾਈਚਾਰੇ ਸਾਂਝ ਅਤੇ ਸਮਾਜਿਕ ਨਿਆਂ ਦੇ ਆਦਰਸ਼ਾਂ ਪ੍ਰਤੀ ਆਪਣੇ ਸੰਕਲਪ ਨੂੰ ਹੋਰ ਦ੍ਰਿੜ੍ਹ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਧਰਮ ਅਤੇ ਸਮਾਜ ਲਈ ਪਾਏ ਯੋਗਦਾਨ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ, ਗੁਰੂ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਜਾਤ-ਪਾਤ, ਨਸਲ ਅਤੇ ਹੋਰ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕ ਬਰਾਬਰੀ ਵਾਲੇ ਅਤੇ ਸਦਭਾਵਨਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਕੈਬਨਿਟ ਮੰਤਰੀ ਨੇ ਦੇਸ਼ ਭਰ ਦੀਆਂ ਸੰਗਤਾਂ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਓ ਰਲ ਅਸੀਂ ਮਿਲ ਕੇ ਇਨ੍ਹਾਂ ਇਤਿਹਾਸਕ ਸਮਾਗਮਾਂ ਨੂੰ ਮਹਾਨ ਗੁਰੂ ਜੀ ਪ੍ਰਤੀ ਸਮੂਹਿਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਬਣਾਈਏ।
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ