Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ

November 28, 2026 07:28 PM
SehajTimes
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਈਐਨਏ ਏਝੀਮਾਲਾ ਵਿਖੇ 'ਪਾਸਿੰਗ ਆਊਟ ਪਰੇਡ' ਦਾ ਕੀਤਾ ਨਿਰੀਖਣ
 
ਅਮਨ ਅਰੋੜਾ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਦਿੱਤੀ ਵਧਾਈ; ਸਮਰਪਣ ਅਤੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ
 
ਚੰਡੀਗੜ੍ਹ  :   ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ ਦੋ ਸਾਬਕਾ ਕੈਡਿਟ ਅਨੁਤਾਜ ਸਿੰਘ ਅਤੇ ਅਕਸ਼ਾਂਸ਼ ਅਗਰਵਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ। ਇਹ ਨਿਯੁਕਤੀ ਅੱਜ ਕੇਰਲਾ ਦੇ ਏਝੀਮਾਲਾ ਸਥਿਤ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਨਦਾਰ 'ਪਾਸਿੰਗ ਆਊਟ ਪਰੇਡ' ਦੌਰਾਨ ਹੋਈ, ਜਿਸਦਾ ਨਿਰੀਖਣ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਕੀਤਾ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਅਨੁਤਾਜ ਸਿੰਘ ਦੇ ਮਾਤਾ-ਪਿਤਾ ਅਧਿਆਪਕ ਹਨ। ਉਨ੍ਹਾਂ ਦੀ ਮਾਤਾ ਸਰਕਾਰੀ ਹਾਈ ਸਕੂਲ, ਮਾੜੀ ਟਾਂਡਾ ਵਿਖੇ ਸੇਵਾਵਾਂ ਨਿਭਾ ਰਹੇ ਹਨ ਜਦੋਂਕਿ ਉਨ੍ਹਾਂ ਦੇ ਪਿਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੌਸ਼ਹਿਰਾ ਮਾਝਾ ਸਿੰਘ ਵਿਖੇ ਸੇਵਾਵਾਂ ਨਿਭਾ ਰਹੇ ਹਨ। ਸ਼੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਰਹਿਣ ਵਾਲੇ ਅਕਸ਼ਾਂਸ਼ ਅਗਰਵਾਲ ਇੱਕ ਕਾਰੋਬਾਰੀ ਪਰਿਵਾਰ ਨਾਲ ਸਬੰਧਤ ਹਨ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਇਹ ਦਰਸਾਉਂਦੀ ਹੈ ਕਿ ਇਹ ਸੰਸਥਾ ਹਰ ਪਿਛੋਕੜ ਵਾਲੇ ਯੋਗ ਨੌਜਵਾਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਰਪਣ, ਜਜ਼ਬੇ ਅਤੇ ਪੇਸ਼ੇਵਰਾਨਾ ਢੰਗ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਏਐਫਪੀਆਈ, ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਗਵਾਈ ਕਰਨ ਲਈ ਨੌਜਵਾਨਾਂ ਨੂੰ ਤਿਆਰ ਕਰਕੇ ਪੰਜਾਬ ਦੀ ਸ਼ਾਨਦਾਰ ਫੌਜੀ ਵਿਰਾਸਤ ਵਿੱਚ ਇੱਕ ਨਵਾਂ ਅਧਿਆਏ ਲਿਖ ਰਿਹਾ ਹੈ। ਸੰਸਥਾ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਵੀ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਨਾਲ, ਸੰਸਥਾ ਤੋਂ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਵਾਲੇ ਕੈਡਿਟਾਂ ਦੀ ਕੁੱਲ ਗਿਣਤੀ 200 ਦੇ ਅਹਿਮ ਅੰਕੜੇ ਤੱਕ ਪਹੁੰਚ ਗਈ ਹੈ ਜਿਹਨਾਂ ਵਿੱਚੋਂ 26 ਕੈਡਿਟ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ, "ਇਹ ਪੰਜਾਬ ਦੇ ਲੋਕਾਂ ਦੀ ਬਹਾਦਰੀ ਦਾ ਸਬੂਤ ਹੈ।" ਡਾਇਰੈਕਟਰ ਨੇ ਦੱਸਿਆ ਕਿ ਐਮਆਰਐਸਏਐਫਪੀਆਈ ਹੁਣ ਐਨਡੀਏ ਅਤੇ ਤਕਨੀਕੀ ਸੇਵਾਵਾਂ ਵਿੱਚ ਦਾਖਲੇ ਦੇ ਨਾਲ-ਨਾਲ, ਆਪਣੇ ਕੈਡਿਟਾਂ ਨੂੰ ਭਾਰਤੀ ਜਲ ਸੈਨਾ ਦੀ '10+2 ਕੈਡਿਟ ਐਂਟਰੀ' ਲਈ ਤਿਆਰ ਕਰਨ 'ਤੇ ਵੀ ਜ਼ੋਰ ਦੇ ਰਿਹਾ ਹੈ।
17ਵੇਂ ਕੋਰਸ ਲਈ ਦਾਖਲੇ ਸ਼ੁਰੂ
ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਐਲਾਨ ਕੀਤਾ ਕਿ ਸੰਸਥਾ ਦੇ 17ਵੇਂ ਕੋਰਸ ਲਈ ਦਾਖਲੇ ਸ਼ੁਰੂ ਹੋ ਗਏ ਹਨ। ਐਨਡੀਏ ਵਿੱਚ ਸ਼ਾਮਲ ਹੋਣ ਦੇ 10ਵੀਂ ਜਮਾਤ ਦੇ ਚਾਹਵਾਨ ਵਿਦਿਆਰਥੀ 15 ਦਸੰਬਰ, 2026 ਤੱਕ https://recruitment-portal.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਦਾਖਲਾ ਪ੍ਰੀਖਿਆ 3 ਜਨਵਰੀ, 2027 ਨੂੰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਾਉਣ ਲਈ ਪੰਜਾਬ ਦੇ ਨੌਜਵਾਨਾਂ ਦੀ ਇਸੇ ਤਰ੍ਹਾਂ ਸਖ਼ਤ ਮਿਹਨਤ ਅਤੇ ਦ੍ਰਿੜ੍ਹਤਾ ਨਾਲ ਮਦਦ ਲਗਾਤਾਰ ਜਾਰੀ ਰੱਖੇਗੀ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ