Sunday, November 29, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਲਈ ਮਾਣਮੱਤੇ ਪਲ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

November 29, 2026 07:50 PM
SehajTimes
 
ਚੰਡੀਗੜ੍ਹ :  ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ. ਨਗਰ ਦੇ ਛੇ ਕੈਡਿਟ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.), ਖੜਕਵਾਸਲਾ ਦੇ 151ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਗ੍ਰੈਜੂਏਟ ਹੋਏ ਹਨ। ਇਸ ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਸੰਸਥਾ ਦੇ ਦੋ ਹੋਰ ਕੈਡਿਟ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.) ਦੇ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊਜ਼.) ਤੋਂ ਗ੍ਰੈਜੂਏਟ ਹੋਏ ਹਨ, ਜਿਸ ਨਾਲ ਇੱਕੋ ਦਿਨ ਵਿੱਚ ਪੰਜਾਬ ਦੇ ਅੱਠ ਨੌਜਵਾਨ ਪਾਸ ਆਊਟ ਹੋ ਕੇ ਜਲਦ ਅਫ਼ਸਰ ਬਣਨ ਜਾ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਖ਼ਤ ਟ੍ਰੇਨਿੰਗ ਅਤੇ ਐੱਨ.ਡੀ.ਏ. ਵਿੱਚ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ ਇਹ ਛੇ ਕੈਡਿਟ—ਜਿਨ੍ਹਾਂ ਵਿੱਚ ਮੁਹਾਲੀ ਤੋਂ ਸਿਮਰਤਪਾਲ ਸਿੰਘ ਸੰਧੂ, ਮੋਕਸ਼ ਸੈਣੀ ਅਤੇ ਲਕਸ਼ੈ ਸ਼ਰਮਾ, ਬਠਿੰਡਾ ਤੋਂ ਅਸ਼ਮਿਤ, ਗੁਰਦਾਸਪੁਰ ਤੋਂ ਤੇਜਿੰਦਰਪਾਲ ਸਿੰਘ ਅਤੇ ਪਠਾਨਕੋਟ ਤੋਂ ਵਿਸ਼ਵਾਸ ਮਿੱਤਲ ਸ਼ਾਮਲ ਹਨ—ਹੁਣ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ ਅਤੇ ਇੱਕ ਸਾਲ ਬਾਅਦ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ। ਇਸੇ ਦੌਰਾਨ ਮਿਲਟਰੀ ਕਾਲਜ ਆਫ਼ ਇਲੈਕਟ੍ਰੀਕਲ ਐਂਡ ਮਕੈਨੀਕਲ ਇੰਜੀਨੀਅਰਿੰਗ (ਐੱਮ.ਸੀ.ਈ.ਐੱਮ.ਈ.), ਸਿਕੰਦਰਾਬਾਦ ਤੋਂ ਸਕਸ਼ਮ ਮਲਿਕ ਅਤੇ ਕਾਲਜ ਆਫ਼ ਮਿਲਟਰੀ ਇੰਜੀਨੀਅਰਿੰਗ (ਸੀ.ਐੱਮ.ਈ.) ਤੋਂ ਮਹਿਤਾਬ ਸਿੰਘ ਸਿੱਧੂ ਟੈਕਨੀਕਲ ਐਂਟਰੀ ਸਕੀਮ ਤਹਿਤ ਆਪਣੇ-ਆਪਣੇ ਕੈਡਿਟ ਟ੍ਰੇਨਿੰਗ ਵਿੰਗਜ਼ ਤੋਂ ਗ੍ਰੈਜੂਏਟ ਹੋਏ ਹਨ। ਇਹ ਦੋਵੇਂ ਕੈਡਿਟ ਹੁਣ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਵਿੱਚ ਜਾਣਗੇ ਅਤੇ ਇੱਕ ਸਾਲ ਦੀ ਸਿਖਲਾਈ ਤੋਂ ਬਾਅਦ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ। ਕੈਡਿਟਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਸਮੁੱਚੇ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੈਡਿਟਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸੇ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਦਿਆਂ ਹਥਿਆਰਬੰਦ ਸੈਨਾਵਾਂ ਵਿੱਚ ਵੀ ਆਫ਼ਿਸਰਜ਼ ਵਜੋਂ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਕੈਬਨਿਟ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਏ.ਐੱਫ.ਪੀ.ਆਈ. ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ 'ਤੇ ਪੂਰੀ ਸੰਤੁਸ਼ਟੀ ਜ਼ਾਹਰ ਕੀਤੀ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐੱਚ. ਚੌਹਾਨ, ਵੀ.ਐੱਸ.ਐੱਮ., ਨੇ ਵੀ ਕੈਡਿਟਾਂ ਨੂੰ ਸਫ਼ਲਤਾਪੂਰਵਕ ਗ੍ਰੈਜੂਏਟ ਹੋਣ 'ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਯੋਗ ਬਣਾਉਣ ਵਿੱਚ ਸੰਸਥਾ ਦੇ ਅਨਮੋਲ ਯੋਗਦਾਨ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 15 ਹੋਰ ਕੈਡਿਟ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਦਸੰਬਰ 2026 ਵਿੱਚ  ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਅਤੇ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਤੋਂ 10 ਹੋਰ ਕੈਡਿਟ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ, ਜਿਸ ਨਾਲ ਸੰਸਥਾ ਦੇ ਸ਼ਾਨਦਾਰ ਰਿਕਾਰਡ ਵਿੱਚ ਇੱਕ ਹੋਰ ਸੁਨਹਿਰੀ ਅਧਿਆਏ ਜੁੜ ਜਾਵੇਗਾ।

Have something to say? Post your comment

More in Chandigarh

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਾਰਾਣਸੀ ਅਤੇ ਜੰਮੂ ਤੋਂ ਸ਼ੋਭਾ ਯਾਤਰਾਵਾਂ ਅੱਜ (30 ਨਵੰਬਰ) ਤੋਂ ਹੋਣਗੀਆਂ ਆਰੰਭ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਮੁੰਡੀਆਂ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ : ਗੋਇਲ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ