Wednesday, August 06, 2025
BREAKING NEWS
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀ

Chandigarh

ਚੰਡੀਗੜ੍ਹ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਅਵਿਜੋਤ ਕੋਲ ਪਹੁੰਚੇ ਕਿਸਾਨ ਆਗੂ, ਵੇਖੋ ਵੀਡੀਓ

July 18, 2021 09:21 AM
SehajTimes

ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਦਿੱਲੀ ਵਿਖੇ ਪਿਛਲੇ 8 ਮਹੀਨਿਆਂ ਤੋਂ ਚਲ ਰਿਹਾ ਹੈ। ਇਸੇ ਲੜੀ ਤਹਿਤ ਬੀਤੇ ਕੱਲ ਚੰਡੀਗੜ੍ਹ ਵਿਚ ਵੀ ਮੁਜਾਹਰਾ ਕੀਤਾ ਗਿਆ ਸੀ । ਇਸ ਮੁਜਾਹਰੇ ਦੌਰਾਨ ਚੰਡੀਗੜ੍ਹ ਪੁਲਿਸ ਨੇ ਇਕ 13 ਸਾਲਾ ਬੱਚੇ ਅਵਿਜੋਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਸੀ ਜਿਸ ਦੀ ਹਰ ਪਾਸਿਉਂ ਨਿੰਦਾ ਹੋ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਇਸ ਨਾਬਾਲਗ ਲੜਕੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਇਸ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ। ਉਥੇ ਹੀ ਵੀਡੀਓ ਵਿੱਚ 13 ਸਾਲਾ ਬੱਚੇ ਨੂੰ ਪੁਲਿਸ ਦੀ ਗੱਡੀ ਲਿਜਾ ਰਹੀ ਹੈ ਅਤੇ ਉਹ ਕਹਿ ਰਿਹਾ ਹੈ ਕਿ ਭਾਵੇਂ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਉਸ ਨੂੰ ਇਸ ਦਾ ਕੋਈ ਅਫਸੋਸ ਨਹੀਂ। ਹੁਣ ਚੰਡੀਗੜ੍ਹ ਪੁਲਿਸ ਨੂੰ ਦਲੇਰਾਨਾ ਤਰੀਕੇ ਨਾਲ ਨਜਿੱਠਣ ਵਾਲੇ ਅਵਿਜੋਤ ਕੋਲ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਅਦਾਕਾਰਾ ਸੋਨੀਆ ਮਾਨ ਪਹੁੰਚੇ। ਉਨ੍ਹਾਂ ਨੇ ਕਿਹਾ ਅਵਿਜੋਤ ਸਿੰਘ ਸਾਡੇ ਕਿਸਾਨ ਅੰਦੋਲਨ ਦੀ ਗਹਿਰਾਈ ਤੇ ਬੁਲੰਦੀ ਦਾ ਪ੍ਰਤੀਕ ਬਣ ਓੁੱਭਰਿਆ ਹੈ। ਦਰਅਸਲ ਚੰਡੀਗੜ੍ਹ ਪੁਲਿਸ ਵੱਲੋਂ ਸ਼ਨੀਵਾਰ ਨੂੰ ਚੱਲ ਰਹੇ ਕਿਸਾਨਾਂ ਦੇ ਵਿਰੋਧ ਦੇ ਸਿਲਸਿਲੇ ਵਿੱਚ ਇੱਕ 13 ਸਾਲ ਦੇ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂਆਂ ਨੇ ਨਾਬਾਲਗ ਲੜਕੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਇਸ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ। ਚਢੂਨੀ ਨੇ ਇਸ ਕਾਰਵਾਈ ਨੂੰ ਬੇਹੱਦ ਸ਼ਰਮਨਾਕ ਦੱਸਦਿਆਂ ਇਸ 13 ਸਾਲ ਦੇ ਨਾਬਾਲਗ ਲੜਕੇ ਨੂੰ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਪੂਰਾ ਦੇਸ਼ ਉਸ ਦੇ ਨਾਲ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਲਿਖਿਆ ਕਿ ਜੇਕਰ ਬੱਚੇ ਨਾਲ ਕੁਝ ਵੀ ਗਲਤ ਹੋਇਆ ਤਾਂ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਜਾਣਗੀਆਂ।

Have something to say? Post your comment

 

More in Chandigarh

ਸੰਤ ਸੀਚੇਵਾਲ ਨੇ ਸੰਸਦ ਨਾ ਚੱਲਣ ‘ਤੇ ਰਾਜ ਸਭਾ ਦੇ ਵਾਈਸ ਚੇਅਰਮੈਨ ਤੇ ਕੇਂਦਰੀ ਸੰਸਦੀ ਮੰਤਰੀ ਨੂੰ ਲਿਖੇ ਪੱਤਰ

ਪੰਜਾਬ ਦੇ ਹਜ਼ਾਰਾਂ ਏਡਿਡ ਸਕੂਲਾਂ ਦਾ ਸਟਾਫ਼ 4 ਮਹੀਨਿਆਂ ਤੋਂ ਤਨਖਾਹ ਲਈ ਤਰਸਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ

ਐਸ ਏ ਐਸ ਨਗਰ ਪੁਲਿਸ ਅਤੇ ਏ ਜੀ ਟੀ ਐਫ ਪੰਜਾਬ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ ਨੇ ਬੀ ਐਫ ਐਚ ਆਈ ਮੁਲਾਂਕਣ ਅਤੇ ਹਿੱਸੇਦਾਰ ਸੰਮੇਲਨ ਨਾਲ ਵਿਸ਼ਵ ਛਾਤੀ ਦਾ ਦੁੱਧ ਪਿਲਾਉਣ ਦਾ ਸਪਤਾਹ ਮਨਾਇਆ

ਭਗਵੰਤ ਮਾਨ ਸਰਕਾਰ ਵੱਲੋਂ ਨਵੇਂ ਮੈਡੀਕਲ ਕਾਲਜ ਬਣਾਉਣ ਦੀਆਂ ਵੱਡੀਆਂ ਘੋਸ਼ਣਾਵਾਂ ਸਿਰਫ਼ ਇਸ਼ਤਿਹਾਰਾਂ ਤਕ ਸੀਮਤ : ਬਲਬੀਰ ਸਿੱਧੂ

ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਆਮ ਆਦਮੀ ਕਲੀਨਿਕਾਂ ਲਈ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ : ਬਰਸਟ