Thursday, April 25, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

National

ਅੱਜ ਦੇ ਪੈਟਰੋਲ ਤੇ ਡੀਜ਼ਲ ਦੇ ਭਾਅ ਜਾਣੋ

July 18, 2021 09:58 AM
SehajTimes

ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ


ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ। ਇਕ ਦਿਨ ਪਹਿਲਾਂ ਯਾਨੀ ਕਿ ਸਨਿਚਰਵਾਰ ਨੂੰ ਪੈਟਰੋਲ 30 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ ਜਦੋਂਕਿ ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਸਨ। ਅੱਜ ਦੇ ਹਿਸਾਬ ਨਾਲ ਜੇਕਰ ਵੇਖੀਏ ਤਾਂ ਚੰਡੀਗੜ੍ਹ ਵਿਚ ਪੈਟਰੋਲ 97.93 ਰੁਪਏ ਅਤੇ ਡੀਜ਼ਲ 89.50 ਰੁਪਏ ਹੈ। ਇਸੇ ਤਰ੍ਹਾਂ ਦਿੱਲੀ ਵਿਚ ਪੈਟਰੋਲ 101.84 ਅਤੇ ਡੀਜ਼ਲ 89.87 ਰੁਪਏ ਹੈ। ਇਥੇ ਇਹ ਵੀ ਦਸ ਦਈਏ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕਾਂ ਦੇ ਘਰਾਂ ਦਾ ਬਜਟ ਖਰਾਬ ਹੁੰਦਾ ਜਾ ਰਿਹਾ ਹੈ। ਦੇਸ਼ ਦੇ ਦੂਜੇ ਰਾਜਾਂ ਦੀ ਤੁਲਨਾ ਵਿਚ ਮੱਧ ਪ੍ਰਦੇਸ਼ ਵਿਚ ਪੈਟਰੋਲ ਦੀ ਕੀਮਤ ਇਕ ਰਿਕਾਰਡ ਪੱਧਰ 'ਤੇ ਹੈ। ਸਾਗਰ ਵਿਚ ਪੈਟਰੋਲ 109.56 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦਕਿ ਡੀਜ਼ਲ 98.35 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਬਾਲਾਘਾਟ ਵਿੱਚ ਪੈਟਰੋਲ ਦੀ ਦਰ 112.41 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਕਈ ਰਾਜਾਂ ਵਿਚ ਤੇਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਹਨ ਜਿਨ੍ਹਾਂ ਵਿਚ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਸ਼ਾਮਲ ਹਨ। ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਦੀ ਕੀਮਤ ਦੇ ਅਧਾਰ ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। 

Have something to say? Post your comment