Sunday, November 02, 2025

Majha

ਦੋਸਤ ਦੀ ਮਦਦ ਕਰਨ ਬਦਲੇ ਇਸ ਤਰ੍ਹਾਂ ਮਿਲੀ ਮੌਤ

July 18, 2021 01:45 PM
SehajTimes

ਅੰਮ੍ਰਿਤਸਰ: ਇਕ ਦੋਸਤ ਨੂੰ ਪਤਾ ਲੱਗਾ ਕਿ ਉਸ ਦੇ ਦੋਸਤ ਦਾ ਕਿਤੇ ਝਗੜਾ ਹੋ ਗਿਆ ਹੈ ਅਤੇ ਬਚਾਓ ਕਰਨ ਗਿਆ ਪਰ ਉਸ ਦੀ ਹੀ ਮੌਕੇ 'ਤੇ ਹੀ ਮੌਤ ਹੋ ਗਈ। ਦਰਅਸਲ ਬੀਤੀ ਰਾਤ ਅੰਮ੍ਰਿਤਸਰ ਦੇ ਸੁਲਤਾਨ ਰੋਡ 'ਤੇ ਚੁੰਗੀ ਮੰਦਿਰ ਨੇੜੇ ਇਕ ਨੌਜਵਾਨ ਨੂੰ ਸ਼ਰੇਆਮ ਬਾਜ਼ਾਰ ਵਿਚ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦਾ ਨਾਮ ਕਰਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਕਰਨ ਨੂੰ ਉਸਦਾ ਦੋਸਤ ਗੋਲੂ ਇਹ ਕਹਿ ਕੇ ਬਾਹਰ ਲੈ ਗਿਆ ਕਿ ਉਸ ਦੀ ਕਿਸੇ ਨਾਲ ਲੜ੍ਹਾਈ ਹੋ ਗਈ ਹੈ। ਦੋਸਤ ਦੀ ਮਦਦ ਲਈ ਬਾਹਰ ਗਏ ਕਰਨ ਦੀ ਝਗੜੇ ਦੌਰਾਨ ਗੋਲੀ ਲਗਣ ਕਾਰਨ ਮੌਤ ਹੋ ਗਈ। ਉਸ ਨੂੰ ਮੌਕੇ ਤੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੌ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਇਸ ਸੰਬਧੀ ਗਲਬਾਤ ਕਰਦਿਆਂ ਮ੍ਰਿਤਕ ਦੀ ਮਾਤਾ ਅਤੇ ਭੈਣ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਪੁੱਤ ਕਰਨ ਘਰ 'ਚ ਆਰਾਮ ਕਰ ਰਿਹਾ ਸੀ ਅਤੇ ਰੋਟੀ ਖਾਣ ਦੀ ਤਿਆਰੀ ਵਿਚ ਸੀ ਇਹਨੇ ਨੂੰ ਉਸਦਾ ਦੌਸ਼ਤ ਗੋਲੂ ਉਸਨੂੰ ਜਬਰਦਸਤੀ ਲੈ ਗਿਆ ਕਿ ਕਿਸੇ ਨਾਲ ਝਗੜਾ ਹੋਇਆ ਹੈ ਜਿਥੇ ਪਹੁੰਚਣ 'ਤੇ ਝਗੜੇ ਵਾਲੀ ਥਾਂ 'ਤੇ ਗੋਲੀ ਲਗਣ ਕਾਰਨ ਕਰਨ ਦੀ ਮੌਤ ਹੋ ਗਈ, ਜਿਸਦੇ ਚਲਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਇਨਸਾਫ਼ ਦੀ ਮੰਗ ਕਰਦੀਆ ਗੋਲੂ ਅਤੇ ਬਾਕੀ ਦੌਸ਼ੀਆ ਉਪਰ ਕਾਰਵਾਹੀ ਕਰਨ ਦੀ ਮੰਗ ਕੀਤੀ ਗਈ ਹੈ। ਇਸ ਵਾਰਦਾਤ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਉਥੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਜਾਰੀ ਕਰ ਦਿੱਤੀ। ਪੁਲਿਸ ਨੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਕਿ ਕਰਨ ਦੇ ਸਾਥੀ ਗੋਲੂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ, ਜਲਦ ਸਾਰਾ ਮਾਮਲਾ ਸੁਲਝਾਇਆ ਜਾਵੇਗਾ ਕਿ ਗੋਲੀ ਕਿਸਨੇ ਚਲਾਈ ਹੈ ਅਤੇ ਕਿ ਕਾਰਨ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ