Thursday, March 28, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

Chandigarh

ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਬੇਹੱਦ ਭਾਰੀ ਪਿਆ ਕਾਂਗਰਸ ਦਾ ਕੁਰਸੀ ਕਾਟੋ-ਕਲੇਸ਼ :ਭਗਵੰਤ ਮਾਨ

July 18, 2021 08:34 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿਰਫ਼ ਕੁਰਸੀ ਲਈ ਚੱਲ ਰਹੇ ਕਾਂਗਰਸੀ ਕਾਟੋ-ਕਲੇਸ਼ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਵੱਡਾ ਨੁਕਸਾਨ ਕੀਤਾ ਹੈ, ਹੁਣ ਆਗਾਮੀ ਚੋਣਾਂ 'ਚ ਕਾਂਗਰਸ ਨੂੰ ਇਸ ਦੀ ਵਿਆਜ ਸਮੇਤ ਕੀਮਤ ਚੁਕਾਉਣੀ ਪਵੇਗੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਵੱਡੇ-ਛੋਟੇ ਆਗੂਆਂ ਲਈ ਕੁਰਸੀ 'ਤੇ ਕਬਜ਼ਾ ਹੀ ਇੱਕ ਮਾਤਰ ਏਜੰਡਾ ਹੈ। ਕੋਈ ਕੁਰਸੀ ਬਚਾਉਣ ਲਈ ਲੜ ਰਿਹਾ ਹੈ ਅਤੇ ਕੋਈ ਕੁਰਸੀ ਖੋਹਣ ਲਈ ਤਤਪਰ ਹੈ। ਕੁਰਸੀ ਦੀ ਇਸ ਭੁੱਖ ਨੇ ਜਿੱਥੇ ਪੰਜਾਬ, ਪੰਜਾਬ ਦੀ ਕਿਸਾਨੀ, ਜਵਾਨੀ, ਵਪਾਰ-ਕਾਰੋਬਾਰ, ਮਹਿਲਾਵਾਂ-ਬਜ਼ੁਰਗਾਂ, ਸਕੂਲਾਂ, ਸਿਹਤ ਸੇਵਾਵਾਂ, ਅਮਨ-ਕਾਨੂੰਨ ਅਤੇ ਵਿੱਤੀ ਸੰਕਟ ਸਮੇਤ ਪੰਜਾਬੀਅਤ ਨਾਲ ਜੁੜੇ ਮੁੱਦੇ ਰੋਲ ਕੇ ਰੱਖ ਦਿੱਤੇ ਹਨ, ਉੱਥੇ ਕਈ ਵੱਡੇ ਕਾਂਗਰਸੀਆਂ ਦੇ ਮੁਖੌਟੇ ਵੀ ਉਤਾਰ ਦਿੱਤੇ ਹਨ, ਜਿੰਨਾ ਦਾ ਨਿਸ਼ਾਨਾ ਕੁਰਸੀ ਸੀ, ਪਰ ਬਿਆਨਬਾਜ਼ੀ ਪੰਜਾਬ ਦੇ ਨਾਂ 'ਤੇ ਕਰਦੇ ਸਨ। ਭਗਵੰਤ ਮਾਨ ਸਵਾਲ ਕੀਤਾ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਨੂੰ ਇਸ ਗੱਲ ਦੀ ਭੌਰਾ ਫ਼ਿਕਰ ਹੈ? ਕਿ ਵਿੱਤੀ ਸੰਕਟ ਕਾਰਨ ਪੰਜਾਬ ਯੂਨੀਵਰਸਿਟੀ ਬੰਦ ਹੋਣ ਦੀ ਕਗਾਰ 'ਤੇ ਹੈ ਅਤੇ ਭਾਰੀ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਪੂਰੀ ਤਰਾਂ ਖੋਹੀ ਜਾ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਇਸ ਅੰਦਰੂਨੀ ਅੱਗ ਨੂੰ ਜਨਤਾ ਦੇ ਖ਼ੂਨ-ਪਸੀਨੇ ਨਾਲ ਬੁਝਾਉਣ ਦੀਆਂ ਕੋਸ਼ਿਸ਼ ਹੋ ਰਹੀਆਂ ਹਨ। ਉਨ੍ਹਾਂ ਪੁੱਛਿਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਨਿਯਮਾਂ ਨੂੰ ਛਿੱਕੇ ਟੰਗ ਕੇ ਹਰੀਸ਼ ਰਾਵਤ ਸਰਕਾਰੀ ਹੈਲੀਕਾਪਟਰ ਦੀ ਜਿਸ ਤਰਾਂ ਦੁਰਵਰਤੋਂ ਹੋਈ ਹੈ, ਉਹ ਕਾਂਗਰਸ ਜਾਂ 10 ਜਨਪਥ ਦੇ ਪੈਸੇ ਨਾਲ ਨਹੀਂ, ਸਗੋਂ ਪੰਜਾਬ ਦੀ ਜਨਤਾ ਦੇ ਟੈਕਸ ਦੇ ਪੈਸੇ ਨਾਲ ਉੱਡਦਾ ਹੈ, ਇਸੇ ਤਰਾਂ ਕੁਰਸੀ ਖੋਹਣ ਅਤੇ ਬਚਾਉਣ ਦੀ ਰੱਸਾਕਸ਼ੀ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕਾਰਾਂ ਦੇ ਕਾਫ਼ਲੇ  ਦਿੱਲੀ-ਚੰਡੀਗੜ੍ਹ-ਪਟਿਆਲਾ ਸਿਸਵਾਂ ਫਾਰਮ ਅਤੇ ਫਿਰ ਦਿੱਲੀ-ਚੰਡੀਗੜ੍ਹ ਦੌੜ ਰਹੇ ਹਨ। ਉਨ੍ਹਾਂ ਦਾ ਤੇਲ ਵੀ ਕਾਂਗਰਸੀਆਂ ਦੀਆਂ ਜੇਬਾਂ 'ਚ ਨਹੀਂ ਸਰਕਾਰੀ ਖ਼ਜ਼ਾਨੇ 'ਚੋਂ ਪੈ ਰਿਹਾ ਹੈ।
ਭਗਵੰਤ ਮਾਨ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ 'ਚ ਬਰਗਾੜੀ, ਬੇਰੁਜ਼ਗਾਰੀ, ਬਿਜਲੀ, ਕਿਸਾਨ-ਮਜ਼ਦੂਰ, ਕਰਜ਼ਿਆਂ ਸਮੇਤ ਹਰੇਕ ਨੁਕਤੇ ਜਾਂ ਮੁੱਦੇ 'ਤੇ ਵਾਅਦਾ ਖ਼ਿਲਾਫ਼ੀ ਕਰਨ ਵਾਲੀ ਕਾਂਗਰਸ ਨੂੰ ਪੰਜਾਬ ਦੀ ਜਨਤਾ ਨੇ ਬੁਰੀ ਤਰਾਂ ਸਬਕ ਸਿਖਾਉਣ ਲਈ ਪੂਰਾ ਮਨ ਬਣਾ ਲਿਆ ਹੈ। ਇਹੋ ਕਾਰਨ ਹੈ ਕਿ ਅੱਜ ਕਾਂਗਰਸ ਦੇ ਸਾਰੇ ਛੋਟੇ-ਵੱਡੇ ਨੇਤਾ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਕਰ ਰਹੇ ਹਨ।

Have something to say? Post your comment

 

More in Chandigarh

6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ

ਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂ

ਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ