Saturday, April 20, 2024
BREAKING NEWS
ਪੁਲਿਸ ਤੋਂ ਅੱਕੇ ਦੋ ਨੌਜਵਾਨ ਟੈਂਕੀ 'ਤੇ ਚੜ੍ਹੇ ਕਾਲਜ ਬਣਾਓ ਕਮੇਟੀ ਵੱਲੋਂ ਝੂੰਦਾਂ ਦਾ ਘਿਰਾਓ, ਕੀਤੀ ਨਾਅਰੇਬਾਜ਼ੀਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇਮੋਬਾਇਲ ਦੀ ਦੁਨੀਆਂ ਤੇ ਇਸਦਾ ਵੱਧਦਾ ਦਾਇਰਾਮਾਨਵ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਦਾ ਹੈ "ਮਾਨਵ ਏਕਤਾ ਦਿਵਸ "ਪਟਿਆਲਾ ਲੋਕ ਸਭਾ ਲਈ ਟਿਕਟ ਦੀ ਵੰਡ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਖਾਏ ਬਗਾਵਤੀ ਸੁਰਅਕਾਲੀ ਦਲ ਦੀ ਚੋਣ ਰੈਲੀ 'ਚ ਸ਼ਹਿਰੀ ਲੋਕਾਂ ਦੀ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾ

National

ਅੱਜ ਦੇ ਪੈਟਰੋਲ ਡੀਜ਼ਲ ਦੇ ਭਾਅ ਜਾਣੋ

July 19, 2021 09:28 AM
SehajTimes

ਨਵੀਂ ਦਿੱਲੀ: ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਧ ਰਹੇ ਤੇਲ ਦੇ ਭਾਅ ਹੁਣ ਦੋ ਤਿੰਨ ਦਿਨਾਂ ਤੋਂ ਨਹੀਂ ਵਧਾਏ ਗਏ ਯਾਨੀ ਕਿ ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਨਹੀਂ ਵਧਾਏ ਗਏ। ਸਨਿਚਰਵਾਰ ਨੂੰ ਵੀ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਦੋਂਕਿ ਪੈਟਰੋਲ ਦੀ ਕੀਮਤ ਵਿੱਚ 29 ਤੋਂ 30 ਪੈਸੇ ਦਾ ਵਾਧਾ ਕੀਤਾ ਗਿਆ। ਜੇਕਰ ਦੇਸ਼ ਦੇ ਮੁੱਖ ਸੂਬਿਆਂ ਦੀ ਗੱਲ ਕਰੀਏ ਤਾਂ ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਅਤੇ ਡੀਜ਼ਲ ਦੀ ਕੀਮਤ 97.45 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 102.08 ਰੁਪਏ ਹੈ ਜਦਕਿ ਡੀਜ਼ਲ ਦੀ ਕੀਮਤ 93.02 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ਵਿਚ ਪੈਟਰੋਲ 100 ਤੋਂ ਪਾਰ ਹੈ, ਇੱਥੇ ਪੈਟਰੋਲ 102.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.39 ਰੁਪਏ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ 101.84 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਦੀ ਕੀਮਤ ਦੇ ਅਧਾਰ ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਸਵੇਰ ਵੱਖ ਵੱਖ ਸ਼ਹਿਰਾਂ ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਨੂੰ ਅਪਡੇਟ ਕਰਦੀਆਂ ਹਨ।

Have something to say? Post your comment