Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਕਿਸਾਨ ਅੰਦੋਲਨ : ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

July 19, 2021 12:48 PM
SehajTimes

ਸੰਗਰੂਰ : ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰੱਹਦਾਂ ਉਪਰ ਕਿਸਾਨਾਂ ਦਾ ਅੰਦੋਲਨ ਪਿਛਲੇ 8 ਮਹੀਨਿਆਂ ਤੋਂ ਜਾਰੀ ਹੈ ਅਤੇ ਇਸ ਦੌਰਾਨ ਸੈਂਕੜੇ ਕਿਸਾਨ ਮੌਤ ਦੇ ਮੂੰਹ ਵਿਚ ਚਲੇ ਗਏ ਹਨ। ਇਸੇ ਲੜੀ ਵਿਚ ਹੁਣ ਇੱਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਰਮਤਾ ਸਿੰਘ ਨਾਮ ਦਾ ਕਿਸਾਨ ਜੋ ਕਿ ਪਿਛਲੇ 40 ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਿਹਾ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਰਮਤਾ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਖੋਖਰ ਕਲਾਂ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਜਦੋਂ ਰਮਤਾ ਸਿੰਘ ਆਪਣੇ ਪਿੰਡ ਖੋਖਰ ਕਲਾਂ ਨੂੰ ਜਾ ਰਿਹਾ ਸੀ ਤਾਂ ਲਹਿਰਾ ਨੇੜੇ ਗਾਗਾ ਕੈਂਚੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਗ੍ਰਾਹਕ ਲਹਿਰਾ ਦੇ ਮੀਤ ਪ੍ਰਧਾਨ ਸੁਭਾਸ਼ ਸਿੰਘ ਅਤੇ ਬੀਕੇ ਸਿੰਘ ਨੇ ਦੱਸਿਆ ਕਿ ਕਿਸਾਨ ਰਮਤਾ ਸਿੰਘ 40 ਦਿਨਾਂ ਤੋਂ ਸੰਘਰਸ਼ ਵਿੱਚ ਡਟਿਆ ਹੋਇਆ ਸੀ ਅਤੇ ਜਦੋਂ ਤੋਂ ਦਿੱਲੀ ਵਿੱਚ ਸੰਘਰਸ਼ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਕਿਸਾਨ ਦਿੱਲੀ ਦੇ ਟਿਕਰੀ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜਾਈ ਲੜ ਰਹੇ ਸਨ। ਕਿਸਾਨ ਨੇਤਾ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੀ ਲੜਾਈ ਵਿੱਚ 600 ਤੋਂ ਵੱਧ ਕਿਸਾਨਾਂ ਸ਼ਹੀਦ ਹੋ ਚੁੱਕੇ ਹਨ ਅਤੇ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਬਿਲਕੁਲ ਨਹੀਂ ਸੁਣ ਰਹੀ।

Have something to say? Post your comment