Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਮਾਨਸੂਨ ਸੈਸ਼ਨ: 'ਆਪ' ਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਸਦ 'ਚ ਪੇਸ਼ ਕੀਤਾ 'ਕੰਮ ਰੋਕੂ ਮਤਾ'

July 19, 2021 06:14 PM
SehajTimes

ਦਿੱਲੀ : ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 'ਕੰਮ ਰੋਕੂ ਮਤਾ' ਪੇਸ਼ ਕੀਤਾ। ਮਾਨ ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਅਲੱਗ ਰੱਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸੰਬੰਧਤ ਮੁੱਦੇ ਉਤੇ ਹੀ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਜਾਵੇ ਕਿਉਂਕਿ ਇਹ ਬਹੁਤ ਮਹੱਤਵਪੂਰਨ ਤੇ ਸੰਵੇਦਨਸ਼ੀਲ ਮੁੱਦਾ ਹੈ।
'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਮੌਸਮਾਂ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੇ ਕਿਸਾਨ, ਔਰਤਾਂ, ਬਜੁਰਗ ਅਤੇ ਬੱਚੇ ਆਪਣੇ ਪਰਿਵਾਰਾਂ ਨਾਲ ਪਿੱਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਕੰਮ ਰੋਕੂ ਮਤੇ ਬਾਰੇ ਦਲ਼ੀਲ ਦਿੰਦਿਆਂ ਮਾਨ ਨੇ ਕਿਹਾ ਕਿ ਸੰਸਦ ਵਿੱਚ ਪਹਿਲ ਦੇ ਆਧਾਰ 'ਤੇ ਸਿਰਫ਼ ਕਾਲ਼ੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਵਿਰੁੱਧ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਅੰਨਦਾਤਾ ਸ਼ਹੀਦ ਹੋ ਚੁੱਕੇ ਹਨ। ਇਸ ਲਈ ਜ਼ਰੂਰੀ ਹੈ ਕਿ ਇਨਾਂ ਕਾਨੂੰਨਾਂ ਨੂੰ ਪਹਿਲ ਦੇ ਆਧਾਰ 'ਤੇ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਅਤੇ ਉਨਾਂ ਦੇ ਪਰਿਵਾਰ ਖੁਸ਼ੀ ਖੁਸ਼ੀ ਆਪੋ ਆਪਣੇ ਘਰਾਂ ਨੂੰ ਵਾਪਸ ਜਾਣ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਵਾਰ ਵਾਰ ਗਰਮ ਖ਼ਿਆਲੀ, ਖ਼ਾਲਿਸਤਾਨੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਅਤਿ ਨਿੰਦਣਯੋਗ ਹੈ। ਮਾਨ ਨੇ ਕਿਹਾ ਕਿ ਉਹ ਅਤੇ ਉਨਾਂ ਦੀ ਸਮੁੱਚੀ ਆਮ ਆਦਮੀ ਪਾਰਟੀ ਸੰਸਦ ਦੇ ਅੰਦਰ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇੇ ਹੋਏ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਸਪੀਕਰ ਨੇ ਕੰਮ ਰੋਕੂ ਮਤੇ ਨੂੰ ਮੰਨਜ਼ੂਰੀ ਨਾ ਦਿੱਤੀ ਤਾਂ ਉਹ ਮੰਗਲਵਾਰ ਨੂੰ ਫਿਰ ਤੋਂ ਕੰਮ ਰੋਕੂ ਮਤਾ ਪੇਸ਼ ਕਰਨਗੇ। ਸੰਸਦ ਮੈਂਬਰ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜੀ ਸੀ, ਖੜੀ ਹੈ ਅਤੇ ਹਮੇਸ਼ਾਂ ਖੜੀ ਰਹੇਗੀ ਅਤੇ ਸੰਘਰਸ਼ ਜਿੱਤਣ ਤੱਕ ਉਨਾਂ ਦੇ ਹੱਕਾਂ ਲਈ ਲੜਦੀ ਰਹੇਗੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ