Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਐਨ.ਡੀ.ਏ. ਸਰਕਾਰ ਨੇ ਪੈਗਾਸਸ ਜਾਸੂਸੀ ਰਾਹੀਂ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ: ਕੈਪਟਨ ਅਮਰਿੰਦਰ ਸਿੰਘ

July 19, 2021 07:49 PM
SehajTimes
ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਟੀ ਦੇ ਰਾਜਸੀ ਆਗੂਆਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਨਾਂ ਵਿਅਕਤੀਆਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਸੋਮਵਾਰ ਨੂੰ ਉਲੰਘਣਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ ਵਿਅਕਤੀਗਤ ਨਿੱਜਤਾ ਉਤੇ ਸ਼ਰਮਨਾਕ ਹਮਲਾ ਹੈ ਸਗੋਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੌਮੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਸੰਸਦ ਦੇ ਅੰਦਰ ਅਤੇ ਬਾਹਰ ਪੈਗਾਸਸ ਜਸੂਸੀ ਦਾ ਮਾਮਲਾ ਭਖਿਆ ਹੋਇਆ ਹੈ, ਇਹ ਕੇਂਦਰ ਸਰਕਾਰ ਵੱਲੋਂ ਭਾਰਤ ਦੀ ਲੋਕਤੰਤਰਿਕ ਸ਼ਾਸਨ ਪ੍ਰਣਾਲੀ ਉਤੇ ਹੈਰਾਨ ਕਰ ਦੇਣ ਵਾਲਾ ਹਮਲਾ ਹੈ ਜਿਸ ਨੇ ਇਸ ਘਿਨਾਉਣੀ ਕਾਰਵਾਈ ਰਾਹੀਂ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਮੁਖਬਰੀ ਜੋ ਇਜ਼ਰਾਈਲੀ ਕੰਪਨੀ ਵੱਲੋਂ ਕੇਂਦਰ ਸਰਕਾਰ ਦੀ ਹਰੀ ਝੰਡੀ ਬਿਨਾਂ ਨਹੀਂ ਕੀਤੀ ਜਾ ਸਕਦੀ, ਕੌਮਾਂਤਰੀ ਏਜੰਸੀਆਂ, ਸਰਕਾਰਾਂ ਤੇ ਸੰਗਠਨਾਂ ਦੇ ਹੱਥ ਵਿੱਚ ਸੰਵੇਨਸ਼ੀਲ ਜਾਣਕਾਰੀ ਦੇ ਦਿੱਤੀ ਹੈ ਜਿਸ ਦੀ ਭਾਰਤ ਖਿਲਾਫ ਦੁਰਵਰਤੋਂ ਹੋ ਸਕਦੀ ਹੈ।
ਉਨ੍ਹਾਂ ਕਿਹਾ, ''ਇਹ ਸਿਰਫ ਵਿਅਕਤੀਗਤ ਆਜ਼ਾਦੀ ਉਤੇ ਹਮਲਾ ਹੀ ਨਹੀਂ ਸਗੋਂ ਸਾਡੇ ਮੁਲਕ ਦੀ ਸੁਰੱਖਿਆ ਉਤੇ ਵੀ ਹਮਲਾ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦਾ ਖੁਦ-ਬ-ਖੁਦ ਨੋਟਿਸ ਲੈਣ ਅਤੇ ਐਨ.ਡੀ.ਏ. ਸਰਕਾਰ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।'' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਤੋਂ ਬਚ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਬੱਜਰ ਪਾਪ ਹੈ ਅਤੇ ਇਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਹੋਵੇਗੀ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਕਿਸੇ ਨੂੰ ਆਪਣੇ ਲੋਕਾਂ ਦੀ ਜ਼ਿੰਦਗੀਆਂ ਵਿਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ, ਜਿਵੇਂ ਕਿ ਇਸ ਸਰਕਾਰ ਨੇ ਕੀਤਾ ਹੈ, ਲੋਕਾਂ ਨੂੰ ਆਪਣੀ ਜੀਵਨ ਆਜ਼ਾਦੀ ਨਾਲ ਜਿਉਣ ਦਿਓ।
ਮੁੱਖ ਮੰਤਰੀ ਨੇ ਇਸ ਘਟਨਾਕ੍ਰਮ ਨੂੰ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸਾਰੀਆਂ ਜਮਹੂਰੀ ਸੰਸਥਾਵਾਂ ਨੂੰ ਢਾਹ ਲਾਉਣ ਅਤੇ ਵਿਰੋਧੀਆਂ ਦੀ ਆਵਾਜ਼ ਦਬਾਉਣ ਵਾਲਾ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਨਿੰਦਣਯੋਗ ਕਾਰਵਾਈ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੇ ਭਾਰਤ ਦੇ ਜਮਹੂਰੀ ਇਤਿਹਾਸ ਵਿਚ ਨਵਾਂ ਨੀਵਾਂ ਪੱਧਰ ਤੈਅ ਕਰ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਇਸ ਤੋਂ ਪਹਿਲਾਂ ਵਿਸ਼ਵ ਦੇ ਕਿਸੇ ਵੀ ਹਿੱਸੇ ਵਿਚ ਕਿਸੇ ਸਰਕਾਰ ਨੇ ਆਪਣੀਆਂ ਸੰਸਥਾਵਾਂ ਅਤੇ ਲੋਕਾਂ ਦੀ ਸੁਰੱਖਿਆ ਤੇ ਹਿਫਾਜਤ ਨੂੰ ਇਸ ਢੰਗ ਨਾਲ ਦਾਅ ਉਤੇ ਨਹੀਂ ਲਾਇਆ ਸੀ।'' ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਆਲਮੀ ਸਾਜ਼ਿਸ਼ ਰਚੀ ਗਈ ਜਿਸ ਵਿਚ ਐਨ.ਡੀ.ਏ. ਸਰਕਾਰ ਸਪੱਸ਼ਟ ਤੌਰ ਉਤੇ ਹਿੱਸਾ ਬਣੀ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ