Wednesday, April 24, 2024
BREAKING NEWS
ਵਿਦਿਆਰਥੀਆਂ ਨੂੰ ਦੇਸ਼ ਦੇ ਉਘੇ ਵਿਗਿਆਨੀਆਂ ਨਾਲ ਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ : ਪ੍ਰੋ. ਅਰਵਿੰਦਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਟਰਾਂਸਫ਼ਾਰਮਰ ਦੀਆਂ ਚੰਗਿਆੜੀਆਂ ਕਾਰਨ ਲੱਗੀ ਅੱਗਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ24 ਅਪ੍ਰੈਲ ਦਾ ਦਿਨ "ਮਾਨਵ ਏਕਤਾ ਦਿਵਸ "ਬਾਬਾ ਗੁਰਬਚਨ ਸਿੰਘ ਜੀ ਨੂੰ ਸਮਰਪਿਤਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

International

ਬਗਦਾਦ ਦੇ ਬਾਜ਼ਾਰ ‘ਚ ਬੰਬ ਧਮਾਕਾ, 18 ਦੀ ਮੌਤ

July 20, 2021 07:42 AM
SehajTimes

ਬਗਦਾਦ : ਇਰਾਕ ਦੇ ਬਗਦਾਦ ‘ਚ ਬਾਜ਼ਾਰ ‘ਚ ਸੋਮਵਾਰ ਨੂੰ ਬੰਬ ਧਮਾਕੇ ‘ਚ ਘੱਟੋ ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਦੋ ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਦੱਸਿਆਂ ਕਿ ਹਮਲਾ ਸਦਰ ਸ਼ਹਿਰ ਦੇ ਭੀੜ ਵਾਲੇ ਬਾਜ਼ਾਰ ‘ਚ ਹੋਇਆ। ਇਹ ਧਮਾਕਾ ਈਦ ਅਲ-ਅਜਹਾ ਦੀ ਛੁੱਟੀ ਤੋਂ ਇਕ ਦਿਨ ਪਹਿਲਾਂ ਹੋਇਆ ਹੈ, ਜਦੋਂ ਬਾਜ਼ਾਰ ‘ਚ ਲੋਕ ਖਰੀਦਦਾਰੀ ਕਰ ਰਹੇ ਸਨ। ਦੁਕਾਨਦਾਰਾਂ ਨੇ ਸੁਰੱਖਿਆ ਬਲਾਂ ਨੂੰ ਦੱਸਿਆ ਕਿ ਧਮਾਕੇ ਤੋਂ ਬਾਅਦ ਜੋ ਬਚ ਸਕਦਾ ਸੀ, ਉਨ੍ਹਾਂ ਨੂੰ ਬਚਾਉਣ ‘ਚ ਉਹ ਲੱਗੇ ਰਹੇ। ਹਾਲੇ ਤਕ ਕਿਸੇ ਨੇ ਵੀ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਇਸ ਤੋਂ ਪਹਿਲਾਂ ਇਲਾਕੇ ‘ਚ ਇਸਲਾਮਿਕ ਸਟੇਟ ਸਮੂਹ ਅਜਿਹੇ ਹੀ ਹਮਲੇ ਕਰ ਚੁੱਕਾ ਹੈ। ਇਹ ਸਾਲ ‘ਚ ਇਹ ਤੀਜੀ ਵਾਰ ਹੈ। ਜਦੋ ਭੀੜ ਵਾਲੇ ਬਾਜ਼ਾਰ ਵਿਚ ਇਸ ਤਰ੍ਹਾਂ ਦੇ ਧਮਾਕੇ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਧਿਮੀ ਨੇ ਫੈਡਰਲ ਪੁਲਿਸ ਕਮਾਂਡਰ ਨੂੰ ਹਟਾ ਦਿੱਤਾ ਹੈ। ਇਰਾਕੀ ਫੌਜ ਨੇ ਕਿਹਾ ਹੈ ਕਿ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment