Saturday, April 20, 2024
BREAKING NEWS
ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇਮੋਬਾਇਲ ਦੀ ਦੁਨੀਆਂ ਤੇ ਇਸਦਾ ਵੱਧਦਾ ਦਾਇਰਾਮਾਨਵ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਦਾ ਹੈ "ਮਾਨਵ ਏਕਤਾ ਦਿਵਸ "ਪਟਿਆਲਾ ਲੋਕ ਸਭਾ ਲਈ ਟਿਕਟ ਦੀ ਵੰਡ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਖਾਏ ਬਗਾਵਤੀ ਸੁਰਅਕਾਲੀ ਦਲ ਦੀ ਚੋਣ ਰੈਲੀ 'ਚ ਸ਼ਹਿਰੀ ਲੋਕਾਂ ਦੀ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

National

ਭਾਰੀ ਬਰਸਾਤ ਕਾਰਨ ਸੜਕਾਂ ਵਿਚ ਧੱਸਣ ਲੱਗੀਆਂ ਕਾਰਾਂ

July 20, 2021 10:30 AM
SehajTimes

ਨਵੀਂ ਦਿੱਲੀ : ਦਿੱਲੀ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ ਪਰ ਡਰਾਈਵਰ ਦੀ ਜਾਨ ਮਸਾਂ ਬਚੀ। ਬੀਤੇ ਦਿਨ ਦਿੱਲੇ ਦੇ ਕਈ ਇਲਾਕਿਆਂ ਵਿਚ ਇੰਨਾ ਮੀਂਹ ਪਿਆ ਕਿ ਕਈ ਕਾਰਾਂ ਰਸਤੇ ਵਿਚ ਹੀ ਰੁਕ ਗਈਆਂ ਅਤੇ ਕਈ ਥਾਈ ਤਾਂ ਸੜਕ ਵਿਚ ਹੀ ਡੂੰਗੇ ਖੱਡੇ ਬਣ ਗਏ ਜਿਸ ਵਿਚ ਕਾਰਾਂ ਫਸਦੀਆਂ ਰਹੀਆਂ। ਦਰਅਸਲ ਬਾਰਿਸ਼ ਨੇ ਜਿਥੇ ਭਿਆਨਕ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ। ਦਿੱਲੀ ‘ਚ ਲਗਾਤਾਰ ਹੋ ਰਹੀ ਬਾਰਿਸ਼ ਨੇ ਨਗਰ ਨਿਗਮਾਂ ਤੇ ਦਿੱਲੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਦਿੱਲੀ ਤੇ ਗੁਰੂਗ੍ਰਾਮ ਵਿਚ ਮੀਂਹ ਦੌਰਾਨ ਪਾਣੀ ਭਰ ਜਾਣ ਨਾਲ ਕਈ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਨੂੰ ਦੇਖਣ ’ਤੇ ਲੱਗ ਰਿਹਾ ਹੈ ਕਿ ਸੜਕ ਹੀ ਤਲਾਅ ਬਣ ਗਈ ਹੈ। ਦਵਾਰਕਾ ਇਲਾਕੇ ‘ਚ ਇਕ ਸੜਕ ਧਸ ਗਈ। ਸੜਕ ਧਸਣ ਕਾਰਨ ਬਣੇ ਟੋਏ ‘ਚ ਇਕ ਕਾਰ ਵੀ ਸਮਾ ਗਈ। ਇਹ ਹਾਦਸਾ ਸੋਮਵਾਰ ਸ਼ਾਮ ਦਿੱਲੀ ਦੇ ਦਵਾਰਕਾ ਦੇ ਸੈਕਟਰ 18 ਇਲਾਕੇ ‘ਚ ਵਾਪਰਿਆ, ਜਦੋਂ ਇਕ ਸਫ਼ੈਦ ਰੰਗ ਦੀ ਹੁੰਡਈ ਆਈ-10 ਕਾਰ ਸੜਕ ਵਿਚਾਲੇ ਪਏ ਟੋਏ ‘ਚ ਧਸ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਿੱਲੀ ਪੁਲਿਸ ਦੇ ਜਵਾਨ ਅਸ਼ਵਨੀ ਕੁਮਾਰ ਦੀ ਸੀ। ਜਿਸ ਸਮੇਂ ਹਾਦਸਾ ਹੋਇਆ, ਉਸ ਸਮੇਂ ਅਸ਼ਵਨੀ ਆਪਣੇ ਇਕ ਦੋਸਤ ਨੂੰ ਮਿਲਣ ਜਾ ਰਹੇ ਸਨ। ਅਸ਼ਵਨੀ ਵੀ ਕਾਰ ‘ਚ ਫਸ ਗਏ ਸਨ। ਕ੍ਰੇਨ ਦੀ ਮਦਦ ਨਾਲ ਕਾਰ ਨੂੰ ਟੋਏ ‘ਚੋਂ ਬਾਹਰ ਕੱਢਿਆ ਗਿਆ। ਹਾਦਸੇ ਤੋਂ ਬਾਅਦ ਅਸ਼ਵਨੀ ਪੂਰੀ ਤਰ੍ਹਾਂ ਠੀਕ-ਠਾਕ ਹਨ।

Have something to say? Post your comment