Wednesday, July 02, 2025

National

ਅੱਜ ਕਿਸਾਨਾਂ ਨੇ ਸੰਸਦ ਦਾ ਕਰਨਾ ਸੀ ਘਿਰਾਓ ਪਰ ਸਥਿਤੀ ਬਦਲ ਰਹੀ ਹੈ

July 20, 2021 11:33 AM
SehajTimes

ਪੁਲਿਸ ਨੇ ਕਿਹਾ, ਕਿਸਾਨਾਂ 'ਤੇ ਹੋ ਸਕਦੈ ਅਤਿਵਾਦੀ ਹਮਲਾ


ਨਵੀਂ ਦਿੱਲੀ: ਕਿਸਾਨਾਂ ਨੇ ਮੰਗਲਵਾਰ ਯਾਨੀ ਕਿ ਅੱਜ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਆਨੇ-ਬਹਾਨੇ ਸੁਰੱਖਿਆ ਪ੍ਰਬੰਧ ਅਜਿਹੇ ਕੀਤੇ ਹਨ ਕਿ ਕਿਸੇ ਵੀ ਟਰੈਕਟਰ ਨੂੰ ਦਿੱਲੀ ਅੰਦਰ ਹੀ ਵੜਨ ਨਾ ਦਿਤਾ ਜਾਵੇ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਿਸਾਨਾਂ ਦੁਆਰਾ ਕੀਤੇ ਗਏ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਐਤਵਾਰ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਨੂੰ ਮੁਲਤਵੀ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਮਨਾਉਣ ਦੀ ਦਿੱਲੀ ਪੁਲਿਸ ਦੀ ਕੋਸ਼ਿਸ਼ ਅਸਫਲ ਰਹੀ। ਪ੍ਰਦਰਸ਼ਨ ਲਈ ਕਿਸਾਨਾਂ ਨੂੰ ਹੋਰ ਸਥਾਨ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਕਿਸਾਨ ਸਹਿਮਤ ਨਹੀਂ ਹੋਏ। ਅਜਿਹੀ ਸਥਿਤੀ 'ਚ 26 ਜਨਵਰੀ ਨੂੰ ਕਿਸਾਨਾਂ ਦੀ ਹਿੰਸਾ ਦੇ ਮੱਦੇਨਜ਼ਰ ਦਿੱਲੀ ਪੁਲਿਸ ਦੀ ਚਿੰਤਾ ਵਧ ਗਈ ਹੈ। ਹੁਣ ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ 'ਤੇ ਅਤਿਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਸੰਸਦ ਭਵਨ ਦੀ ਸੜਕ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੌਨਸੂਨ ਸੈਸ਼ਨ ਦੌਰਾਨ ਸੰਸਦ ਦੀ 24 ਘੰਟੇ ਸੁਰੱਖਿਆ ਹੋਵੇਗੀ। ਸੰਸਦ ਦੀ ਸੁਰੱਖਿਆ ਕਈ ਪੱਧਰਾਂ 'ਤੇ ਕੀਤੀ ਗਈ ਹੈ। ਦੂਜੇ ਪਾਸੇ ਨਵੀਂ ਦਿੱਲੀ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਹਾਲਾਤ 'ਚ ਕਿਸੇ ਵੀ ਟਰੈਕਟਰ ਨੂੰ ਨਵੀਂ ਦਿੱਲੀ ਦੇ ਖੇਤਰ 'ਚ ਦਾਖਲ ਹੋਣ ਦੀ ਮਨਜੂਰੀ ਨਾ ਦਿੱਤੀ ਜਾਵੇ। ਨਵੀਂ ਦਿੱਲੀ ਦੇ ਜ਼ਿਲ੍ਹਾ ਡੀਸੀਪੀ ਦੀਪਕ ਯਾਦਵ ਨੇ ਕਿਹਾ ਕਿ ਪੁਲਿਸ ਨੇ ਸੰਸਦ 'ਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹਨ। ਇੱਥੇ ਸੁਰੱਖਿਆ ਸਾਡੀ ਪ੍ਰਾਥਮਿਕਤਾ ਹੋਵੇਗੀ। ਡ੍ਰੋਨ ਹਮਲਿਆਂ ਦੇ ਖਤਰੇ ਨੂੰ ਧਿਆਨ 'ਚ ਰੱਖਦੇ ਹੋਏ ਸੰਸਦ ਦੇ ਆਸਪਾਸ ਮਲਟੀ ਲੇਅਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

Have something to say? Post your comment

 

More in National

ਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸ

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ