Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

July 20, 2021 07:12 PM
SehajTimes
ਚੰਡੀਗੜ :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।
        ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰਵੀਂ ਤੱਕ ਕਲਾਸਾਂ ਲਾਉਣ ਦੀ ਇਜਾਜਤ ਹੋਵੇਗੀ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨਾਂ ਦਾ ਪੂਰੀ ਤਰਾਂ ਟੀਕਾਕਰਨ ਹੋਇਆ ਹੋਵੇ। ਉਨਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰਾਂ 2 ਅਗਸਤ, 2021 ਤੋਂ ਖੋਲਣ ਦੀ ਆਗਿਆ ਹੋਵੇਗੀ। ਉਨਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ।  ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ  ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।
        ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲਣ ਦੀ ਇਜਾਜਤ ਦਿੱਤੀ ਸੀ।
        ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।

Have something to say? Post your comment

 

More in Chandigarh

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਪੰਜਾਬ ਵਿੱਚੋਂ ਨਸ਼ੇ ਦੀ ਅਲਾਮਤ ਦੇ ਜੜ੍ਹੋਂ ਖ਼ਾਤਮੇ ਦੀ ਇਤਿਹਾਸਿਕ ਜੰਗ, ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਨਸ਼ਾ ਵਿਰੋਧੀ ਪਾਠਕ੍ਰਮ ਸ਼ੁਰੂ : ਵਿਧਾਇਕ ਰੰਧਾਵਾ

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

‘ਆਪ’ ਸ਼ਰਾਬ ਦੇ ਘੁਟਾਲਿਆਂ ਵਾਂਗ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਦੀਆਂ ਜਮੀਨਾਂ ਤੇ ਵੱਡੇ ਡਾਕੇ ਦੀ ਤਿਆਰੀ : ਭੰਗੂ

ਜੀਤੀ ਪਡਿਆਲਾ ਵੱਲੋਂ ਸਲੇਮਪੁਰ ਕਲਾਂ ਦੇ ਵਸਨੀਕਾਂ ਨਾਲ ਮੀਟਿੰਗ