Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਿੱਧੂ ਦੀ ਨਿਯੁਕਤੀ ਦਾ ਸਵਾਗਤ ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

July 20, 2021 09:13 PM
SehajTimes
 
ਚੰਡੀਗੜ :ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕੀਤਾ , ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਨੂੰ ਨਿਪਟਾਉਣ ਤੱਕ ਉਨਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਵੀ ਦਿੱਤਾ । ਇਥੋਂ ਜਾਰੀ ਬਿਆਨ ਵਿੱਚ ਸ੍ਰੀ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਹੈ ,ਇਸ ਲਈ ਇਸ ਫੈਸਲੇ ਦਾ ਸਵਾਗਤ ਹੈ। ਉਹਨਾਂ ਕਿਹਾ “ਹਾਲਾਂਕਿ, ਮੈਂ ਉਨਾਂ (ਸਿੱਧੂ) ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਨਹੀਂ ਮਿਲਦੇ ਅਤੇ ਉਨਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ”। ਸ੍ਰੀ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਇਸ ਲਈ ਉਹ (ਮਹਿੰਦਰਾ)ਪਾਰਟੀ ਪ੍ਰਤੀ ਆਪਣੇ  ਫਰਜ਼ ਨਾਲ ਬੱਝੇ ਹਨ। ਮੰਤਰੀ ਨੇ ਕਿਹਾ ਕਿ ਕਾਂਗਰਸ ਵਿਧਾਇਕ ਦਲ ਦੇ ਨੇਤਾ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਕੈਬਨਿਟ ਦੇ ਮੁਖੀ ਵੀ ਹਨ, ਜਿਸ ਦਾ ਉਹ (ਸ੍ਰੀ ਮਹਿੰਦਰਾ) ਹਿੱਸਾ ਹਨ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਕਾਂਗਰਸ ਪ੍ਰਧਾਨ , ਕੈਪਟਨ ਅਮਰਿੰਦਰ ਨਾਲ ਸਾਰੇ ਮਸਲਿਆਂ ਨੂੰ ਹੱਲ ਨਹੀਂ ਕਰਦੇ, ਉਦੋਂ ਤੱਕ ਉਨਾਂ( ਸ੍ਰੀ ਸਿੱਧੂ)  ਨਾਲ ਨਿੱਜੀ ਮੁਲਾਕਾਤ ਦੀ ਕੋਈ ਸਵਾਲ ਹੀ ਪੈਦਾ ਨਹੀਂ ਹੋ ਸਕਦਾ। 
ਸ੍ਰੀ ਮਹਿੰਦਰਾ ਨੇ ਕਿਹਾ, “ ਇਹ ਸਾਡੀ ਸਮੂਹਿਕ ਜਿੰਮੇਵਾਰੀ ਹੈ ਅਤੇ ਇਸ ਲਈ ਮੈਂ ਉਦੋਂ ਤੱਕ ਨਵੇਂ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ ਕਰਾਂਗਾ ਜਦੋਂ ਤੱਕ ਉਨਾਂ ਅਤੇ ਮੁੱਖ ਮੰਤਰੀ ਦਰਮਿਆਨ ਸਾਰੇ ਮਸਲੇ ਹੱਲ ਨਹੀਂ ਹੋ ਜਾਂਦੇ।’’   

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ