Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਦੇਸ਼ ਭਰ ’ਚ ਕੋਰੋਨਾ ਦੇ ਪਰਛਾਵੇਂ ਹੇਠ ਮਨਾਇਆ ਗਿਆ ਈਦ ਦਾ ਤਿਉਹਾਰ

July 21, 2021 07:29 PM
SehajTimes

ਨਵੀਂ ਦਿੱਲੀ : ਸੰਸਾਰ ਮਹਾਂਮਾਰੀ ਦੇ ਪਰਛਾਵੇਂ ਹੇਠ ਅੱਜ ਦੇਸ਼ ਭਰ ਵਿਚ ਈਦ ਉਲ ਅਜਹਾ ਦਾ ਤਿਉਹਾਰ ਮਨਾਇਆ ਗਿਆ। ਬਹੁਤੀ ਥਾਈਂ ਲੋਕਾਂ ਨੇ ਆਪੋ ਅਪਣੇ ਘਰਾਂ ਵਿਚ ਹੀ ਈਦ ਦੀ ਨਮਾਜ਼ ਅਦਾ ਕੀਤੀ। ਬੀਮਾਰੀ ਫੈਲਣ ਤੋਂ ਰੋਕਣ ਲਈ ਦਿੱਲੀ ਵਿਚ ਤਿਉਹਾਰਾਂ ਮੌਕੇ ਇਕੱਤਰ ਹੋਣ ’ਤੇ ਰੋਕ ਹੈ। ਅਜਿਹੀਆਂ ਹੀ ਪਾਬੰਦੀਆਂ ਵੱਖ ਵੱਖ ਸੂਬਿਆਂ ਵਿਚ ਹਨ ਹਾਲਾਂਕਿ ਪੰਜਾਬ ਵਿਚ ਬਾਹਰੀ ਥਾਂ ’ਤੇ 300 ਲੋਕਾਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿਤੀਆਂ। ਬਰਰੀਦ ਮੌਕੇ ਮਸਜਿਦਾਂ ਵਿਚ ਆਮ ਤੌਰ ’ਤੇ ਦਿਸਣ ਵਾਲੀ ਹਲਚਲ ਅਤੇ ਰੌਣਕ ਨਦਾਰਦ ਰਹੀ। ਪੁਰਾਣੀ ਦਿੱਲੀ ਦੀ ਜਾਮਾ ਮਸਜਿਦ ਅਤੇ ਫ਼ਹਿਹਪੁਰੀ ਮਸਜਿਦ ਵੀ ਲੋਕਾਂ ਲਈ ਬੰਦ ਸੀ। ਭੀੜ ਜਮ੍ਹਾਂ ਨਾ ਹੋਵੇ, ਇਸ ਲਈ ਮਸਜਿਦਾਂ ਦੇ ਬਾਹਰ ਪੁਲਿਸ ਵੀ ਤੈਨਾਤ ਕੀਤੀ ਗਈ ਸੀ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਸਇਅਦ ਅਹਿਮਦ ਬੁਖਾਰੀ ਨੇ ਕਿਹਾ, ‘ਕੋਵਿਡ ਸਬੰਧੀ ਪਾਬੰਦੀਆਂ ਕਾਰਨ ਸਮੂਹਕ ਰੂਪ ਵਿਚ ਨਮਾਜ਼ ਪੜ੍ਹਨ ’ਤੇ ਰੋਕ ਹੈ, ਕੇਵਲ ਕੁਝ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਵਾਰ ਨੇ ਹੀ ਅੱਜ ਈਦ ਦੀ ਨਮਾਜ਼ ਪੜ੍ਹੀ।’ ਲੋਕਾਂ ਨੂੰ ਘਰਾਂ ਅੰਦਰ ਹੀ ਈਦ ਮਨਾਉਣ ਲਈ ਪ੍ਰੇਰਿਤ ਕਰਨ ਵਾਸਤੇ ਇਮਾਮਾਂ ਨਾਲ ਬੈਠਕਾਂ ਕੀਤੀਆਂ ਗਈਆਂ ਸਨ ਤਾਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਰਿਆਂ ਦੀ ਸੁਰੱਖਿਆ ਯਕੀਨੀ ਕੀਤੀ ਜਾ ਸਕੇ। ਕੋਰੋਨਾ ਮਹਾਂਮਾਰੀ ਕਾਰਨ ਕੁਰਬਾਨੀ ਲਈ ਪੇਸ਼ ਕੀਤੇ ਜਾਂਦੇ ਜਾਨਵਰਾਂ ਦੀ ਵਿਕਰੀ ਵੀ ਕਾਫ਼ੀ ਮੱਠੀ ਰਹੀ। ਵਪਾਰੀਆਂ ਦਾ ਕਹਿਣਾ ਸੀ ਕਿ ਜਿਹੜੇ ਬਕਰਾ ਪਹਿਲਾਂ 50 ਹਜ਼ਾਰ ਰੁਪਏ ਦਾ ਵਿਕ ਜਾਂਦਾ ਸੀ, ਉਸ ਦਾ ਅੱਧਾ ਮੁਲ ਵੀ ਨਹੀਂ ਮਿਲਿਆ ਕਿਉਂਕਿ ਮੰਡੀ ਵਿਚ ਗਾਹਕਾਂ ਦੀ ਭਾਰੀ ਕਮੀ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ