Monday, November 03, 2025

National

ਖੇਤੀ ਕਾਨੂੰਨ : ਰਾਹੁਲ ਦੀ ਅਗਵਾਈ ਹੇਠ ਸੰਸਦ ਭਵਨ ਦੇ ਵਿਹੜੇ ਵਿਚ ਪ੍ਰਦਰਸ਼ਨ

July 22, 2021 06:06 PM
SehajTimes

ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰਾਂ ਨੈ ਤਿੰਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਅੱਜ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਸਦ ਭਵਨ ਦੇ ਵਿਹੜੇ ਵਿਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਵਿਚ ਅਹਾਤੇ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਹੋਏ ਇਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਦੋਹਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ। ਰਾਹੁਲ ਗਾਂਧੀ ਦੇ ਇਲਾਵਾ ਲੋਕ ਸਭਾ ਵਿਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਕਈ ਹੋਰ ਸੰਸਦ ਮੈਂਬਰ ਇਸ ਧਰਨੇ ਵਿਚ ਸ਼ਾਮਲ ਹੋਏ। ਕਾਂਗਰਸ ਸੰਸਦ ਮੈਂਬਰਾਂ ਨੇ ਕਾਲੇ ਕਾਨੂੰਨ ਵਾਪਸ ਲਉ ਅਤੇ ਪ੍ਰਧਾਨ ਮੰਤਰੀ ਇਨਸਾਫ਼ ਕਰੋ ਦੇ ਨਾਹਰੇ ਲਾਉ। ਮੁੱਖ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਵਿਹੜੇ ਵਿਚ ਇਹ ਧਰਨਾ ਉਸ ਵਕਤ ਦਿਤਾ ਜਦ ਮਾਨਸੂਨ ਦੇ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਕਿਸਾਨ ਜਥੇਬੰਦੀਆਂ ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰਨ ਦੀ ਤਿਆਰੀ ਵਿਚ ਹਨ।

Have something to say? Post your comment

 

More in National

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ