Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਹੈ ਨਵਾਂ ਬਿਜਲੀ ਸੋਧ ਬਿਲ: ਭਗਵੰਤ ਮਾਨ

July 22, 2021 08:45 PM
SehajTimes

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਸੰਸਦ 'ਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਬਿਲ 2021 ਕਿਸਾਨਾਂ ਅਤੇ ਗਰੀਬਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਅਤੇ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਡਾਕਾ ਹੈ।
ਵੀਰਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ਵਿਖੇ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਸਤਾਵਿਤ ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦਾ ਅੰਨਦਾਤਾ ਕੇਂਦਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰਦਾ ਹੋਇਆ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਬੈਠਾ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਬੇਰਹਿਮੀ ਅਤੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪਦੀ ਹੋਈ ਮੋਦੀ ਸਰਕਾਰ ਕਿਸਾਨਾਂ ਸਮੇਤ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਸਾਰੇ ਵਰਗਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਕਰਨ ਜਾ ਰਹੀ ਹੈ।
'ਆਪ' ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿਲ 2021 ਜੇਕਰ ਲਾਗੂ ਹੋ ਗਿਆ ਤਾਂ ਖੇਤੀ ਖੇਤਰ ਅਤੇ ਗਰੀਬਾਂ ਸਮੇਤ ਹੋਰਨਾਂ ਨੂੰ ਬਿਜਲੀ 'ਤੇ ਮਿਲਣ ਵਾਲੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ 11 ਦੌਰ ਦੀਆਂ ਬੈਠਕਾਂ ਦੌਰਾਨ ਕੇਂਦਰੀ ਮੰਤਰੀ ਪਿਯੂਸ ਗੋਇਲ ਅਤੇ ਨਰਿੰਦਰ ਸਿੰਘ ਤੋਮਰ ਨੇ ਭਰੋਸਾ ਦਿੱਤਾ ਸੀ ਬਿਜਲੀ ਸੋਧ ਬਿਲ ਸੰਸਦ 'ਚ ਪੇਸ਼ ਨਹੀਂ ਕੀਤਾ ਜਾਵੇਗਾ। ਬਾਅਦ ਵਿੱਚ ਜਦੋਂ ਸਰਬ ਪਾਰਟੀ ਬੈਠਕ ਦੌਰਾਨ ਉਨ੍ਹਾਂ (ਮਾਨ) ਨੇ ਇਸ ਬਾਰੇ ਸਵਾਲ ਕੀਤਾ ਤਾਂ ਜਵਾਬ ਮਿਲਿਆ ਕਿ ਉਹ ਤਾਂ ਕਿਸਾਨਾਂ ਨਾਲ ਗੱਲਬਾਤ ਸਿਰੇ ਚੜ੍ਹਨ ਦੀ ਸ਼ਰਤ 'ਤੇ ਸੀ ਕਿ ਬਿਜਲੀ ਸੋਧ ਬਿਲ ਪੇਸ਼ ਨਹੀਂ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੋਧ ਬਿਲ ਪਾਸ ਹੋਣ ਪਿੱਛੋਂ ਬਿਜਲੀ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਤੀ ਅਤੇ ਟੈਕਸ (ਜੀ.ਐਸ.ਟੀ) ਪਿੱਛੋਂ ਹੁਣ ਬਿਜਲੀ ਦੇ ਅਧਿਕਾਰ 'ਤੇ ਵੀ ਡਾਕਾ ਮਾਰਿਆ ਜਾ ਰਿਹਾ ਹੈ, ਜੋ ਸੰਘੀ ਢਾਂਚੇ ਦੀ ਸ਼ਰੇਆਮ ਉਲੰਘਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਅਨਾਜ ਭੰਡਾਰ 'ਚ 40 ਫ਼ੀਸਦੀ ਹਿੱਸਾ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਖੇਤਰ ਦੇ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਪੰਜਾਬ ਸਰਕਾਰ ਇਹ ਸਬਸਿਡੀ ਚੁੱਕਦੀ ਹੈ, ਪਰੰਤੂ ਨਵੇਂ ਬਿਜਲੀ ਸੋਧ ਬਿਲ ਵੀ ਦੀਆਂ ਸ਼ਰਤਾਂ ਤਹਿਤ ਬਿਜਲੀ ਖੇਤਰ ਦੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ।
ਭਗਵੰਤ ਮਾਨ ਨੇ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਤਹਿਤ ਖੇਤੀ ਖੇਤਰ ਨੂੰ ਇਸ ਕਦਰ ਮਹਿੰਗਾ ਬਣਾਇਆ ਜਾ ਰਿਹਾ ਹੈ, ਤਾਂ ਕਿ ਕਿਸਾਨ ਮਜਬੂਰ ਹੋ ਕੇ ਕਾਰਪੋਰੇਟ ਘਰਾਣਿਆਂ ਅੱਗੇ ਆਤਮ ਸਮਰਪਣ ਕਰ ਦੇਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਦਲੇ ਦੀ ਭਾਵਨਾ ਨਾਲ ਪ੍ਰੇਸ਼ਾਨ ਕਰ ਰਹੀ ਹੈ। ਇਸੇ ਸਿਲਸਿਲੇ ਤਹਿਤ ਹਵਾ ਪ੍ਰਦੂਸ਼ਣ ਬਿਲ ਲਿਆਂਦਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਉਹ ਕਾਲੇ ਖੇਤੀ ਕਾਨੂੰਨਾਂ ਦੇ ਨਾਲ ਨਾਲ ਬਿਜਲੀ ਸੋਧ ਬਿਲ ਅਤੇ ਹਵਾ ਪ੍ਰਦੂਸ਼ਣ ਬਿਲ ਦਾ ਸੰਸਦ ਤੋਂ ਸੜਕ ਤੱਕ ਬੁਲੰਦ ਆਵਾਜ਼ ਨਾਲ ਵਿਰੋਧ ਜਾਰੀ ਰੱਖਣਗੇ

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ 'ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾਂ ਨਾਲ ਚੱਲ ਰਹੇ : ਹਰਚੰਦ ਸਿੰਘ ਬਰਸਟ

ਡੀ ਸੀ ਵੱਲੋਂ ਸੜਕਾਂ ਦੇ ਬਲੈਕ ਸਪਾਟਾਂ ਨੂੰ ਤਰਜੀਹੀ ਆਧਾਰ ‘ਤੇ ਠੀਕ ਕਰਨ ਦੇ ਹੁਕਮ