Wednesday, September 17, 2025

Malwa

ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 3 ਮੌਤਾਂ, ਕਈ ਜ਼ਖ਼ਮੀ

July 23, 2021 05:17 PM
SehajTimes

ਮੋਗਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਲਈ ਚੰਡੀਗੜ੍ਹ ਜਾ ਰਹੀ ਬੱਸ ਅੱਜ ਸਵੇਰੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਤਿੰਨ ਵਰਕਰ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਬੱਸ ਇਕ ਹੋਰ ਬੱਸ ਨਾਲ ਟਕਰਾ ਗਈ ਜਿਸ ਕਾਰਨ ਹਾਦਸਾ ਵਾਪਰ ਗਿਆ। ਅੱਜ ਸਵੇਰੇ ਇਹ ਹਾਦਸਾ ਮੋਗਾ ਦੇ ਜ਼ਿਲ੍ਹਾ ਹੈਡਕੁਆਰਟਰ ਤੋਂ 7 ਕਿਲੋਮੀਟਰ ਦੀ ਦੂਰੀ ’ਤੇ ਮੋਗਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਉਸ ਵੇਲੇ ਵਾਪਰਿਆ ਜਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਲੈ ਕੇ ਚੰਡੀਗੜ੍ਹ ਜਾ ਰਹੀ ਇਸ ਨਿੱਜੀ ਬੱਸ ਦੀ ਇਕ ਸਰਕਾਰੀ ਬੱਸ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। 3 ਦਰਜਨ ਤੋਂ ਵੱਧ ਵਿਅਕਤੀਆਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ