Thursday, April 25, 2024
BREAKING NEWS
ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

International

ਟੋਕੀਓ ਉਲੰਪਿਕਸ ਦੇ ਪਹਿਲੇ ਦਿਨ ਮੀਰਾਬਾਈ ਚਾਨੂ ਨੇ ਪਾਇਆ ਭਾਰਤ ਦੀ ਝੋਲੀ ਚਾਂਦੀ ਦਾ ਤਮਗ਼ਾ

July 24, 2021 06:29 PM
SehajTimes

202 ਕਿਲੋਗ੍ਰਾਮ ਵਜ਼ਨ ਚੁੱਕ ਕੇ ਜਿੱਤਿਆ ਚਾਂਦੀ ਦਾ ਤਮਗ਼ਾ

ਟੋਕੀਓ: ਟੋਕੀਓ ਓਲੰਪਿਕਸ ਦੇ ਪਹਿਲੇ ਦਿਨ ਭਾਰਤ ਦੀ ਮਹਿਲਾ ਵੈਟਲਿਫ਼ਟਰ ਮੀਰਬਾਈ ਚਾਨੂ ਨੇ 49 ਕਿਲੋਗ੍ਰਾਮ ਭਾਰ ਵਰਗ ਵਿਚ 202 ਕਿਲੋਗਾ੍ਰਮ ਭਾਰ ਚੁੱਕ ਕੇ ਚਾਂਦੀ ਦਾ ਤਮਗ਼ਾ ਆਪਣੇ ਨਾਮ ਕਰ ਲਿਆ ਹੈ ਜਦਕਿ ਚੀਨ ਦੀ ਹੋਡ ਜਿਹੂਈ ਨੇ 210 ਕਿਲੋਗ੍ਰਾਮ ਵਜ਼ਨ ਚੁੱਕ ਕੇ ਸੋਨ ਮੈਡਲ ਜਿੱਤਿਆ ਅਤੇ ਇੰਡੋਨੇਸ਼ੀਆ ਦੀ ਵਿੰਡੀ ਨੇ ਕਾਂਸੀ ਦਾ ਤਮਗ਼ਾ ਜਿਤਿਆ। ਉਲੰਪਿਕਸ ਖੇਡਾਂ ਦੇ ਇਤਿਹਾਸ ਵਿਚ ਭਾਰਤ ਦਾ ਇਹ ਪੰਜਵਾਂ ਮੈਡਲ ਹੈ। ਮੀਰਾਬਾਈ ਚਾਨੂ ਦੀ ਇਸ ਪ੍ਰਾਪਤ ਲਈ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿਤੀ ਹੈ।
ਮੀਰਾਬਾਈ ਚਾਨੂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਨੈਚ ਵਿਚ 87 ਕਿਲੋਗ੍ਰਾਮ ਭਾਰ ਚੁਕਿਆ ਅਤੇ ਜਰਕ ਵਿਚ 115 ਕਿਲੋਗਾ੍ਰਮ ਭਾਰ ਚੁਕਿਆ ਅਤੇ ਭਾਰਤ ਦੀ ਝੋਲੀ ਮੈਡਲ ਪਾਉਣ ਵਿਚ ਸਫ਼ਲ ਰਹੀ। ਮੀਰਾਬਾਈ ਚਾਨੂ ਭਾਰਤ ਤੋਂ ਰਵਾਨਾ ਹੋਣ ਸਮੇਂ ਇਹ ਵਾਅਦਾ ਕਰ ਕੇ ਗਈ ਸੀ ਕਿ ਉਹ ਭਾਰਤ ਲਈ ਮੈਡਲ ਲੈ ਕੇ ਆਵੇਗੀ। ਦਸਣਯੋਗ ਹੈ ਕਿ ਭਾਰਤ ਨੂੰ ਵੈਟਲਿਫ਼ਟਿੰਗ ਵਿਚ 21 ਸਾਲਾ ਬਾਅਦ ਕੋਈ ਮੈਡਲ ਮਿਲਿਆ ਹੈ।
ਜ਼ਿਕਰਯੋਗ ਹੈ ਕਿ ਮੀਰਾਬਾਈ ਚਾਨੂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲਗਿਆ ਹੋਇਆ ਹੈ। ਕੇਂਦਰੀ ਕਾਨੂੰਨ ਮੰਤਰੀ ਅਤੇ ਸਾਬਕਾ ਖੇਡ ਮੰਤਰੀ ਕਿਰਨ ਰਿਜਿਜੂ ਨੇ ਮੀਰਾਬਾਈ ਚਾਨੂ ਨੂੰ ਟੋਕੀਓ ਉਲੰਪਿਕਸ ਵਿਚ ਮੈਡਲ ਜਿੱਤਣ ਲਈ ਵਧਾਈ ਦਿਤੀ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੀਰਾਬਾਈ ਚਾਨੂ ਨੇ ਪਹਿਲੇ ਦਿਨ ਹੀ ਮੈਡਲ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ।

Have something to say? Post your comment