Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਕਿਸਾਨ ਅੰਦੋਲਨ ਅਤੇ ਕਿਸਾਨ ਸੰਸਦ ਨਹੀਂ, ਖੇਤੀ ਕਾਨੂੰਨ ਬੇਤੁਕੇ ਹਨ:ਭਗਵੰਤ ਮਾਨ

July 25, 2021 07:16 PM
Babita Ghai (Writer)


ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕਿਸਾਨੀ ਅੰਦੋਲਨ ਅਤੇ ਕਿਸਾਨ ਸੰਸਦ ਨੂੰ ਬੇਤੁਕਾ ਕਹੇ ਜਾਣ 'ਤੇ ਸਖ਼ਤ ਇਤਰਾਜ਼ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਫਿਜੂਲ ਅਤੇ ਬੇਤੁਕੀ ਬਿਆਨਬਾਜ਼ੀ ਕਰਨ ਵਾਲੇ ਕੇਂਦਰੀ ਆਗੂਆਂ 'ਚ ਤਾਨਾਸ਼ਾਹੀ ਜਿੰਨ ਪ੍ਰਵੇਸ਼ ਕਰ ਚੁੱਕਿਆ ਹੈ। ਜੋ ਖ਼ੁਦ ਬੇਤੁਕੀਆਂ ਬਿਆਨਬਾਜ਼ੀਆਂ ਕਰਦੇ ਹੋਏ ਦੂਸਰਿਆਂ ਨੂੰ ਗ਼ਲਤ ਸਾਬਤ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕਰ ਰਹੇ ਹਨ।
ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, '' ਅਸਲੀਅਤ ਇਹ ਹੈ ਕਿ ਖੇਤੀ ਸੁਧਾਰਾਂ ਦੇ ਨਾਂ 'ਤੇ ਥੋਪੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ, ਜੋ ਕਿਸਾਨਾਂ ਨੇ ਮੰਗੇ ਹੀ ਨਹੀਂ ਹਨ।'' ਭਗਵੰਤ ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਵੱਲੋਂ ਘੜੇ ਗਏ ਮਾਰੂ ਕਾਨੂੰਨਾਂ ਨੂੰ ਜਦੋਂ ਜੋਰ-ਜਬਰਦਸਤੀ ਅੰਨਦਾਤਾ 'ਤੇ ਥੋਪਿਆ ਜਾਵੇਗਾ ਤਾਂ ਕਿਸਾਨਾਂ-ਮਜਦੂਰਾਂ ਸਮੇਤ ਖੇਤੀਬਾੜੀ ਉੱਤੇ ਨਿਰਭਰ ਸਾਰੇ ਵਰਗਾਂ ਵੱਲੋਂ ਵਿਰੋਧ ਸੁਭਾਵਿਕ ਹੈ। ਜੇਕਰ ਲੋਕਤੰਤਰੀ ਕਦਰਾਂ-ਕੀਮਤਾਂ ਨਾਲ ਪ੍ਰਗਟਾਏ ਵਿਰੋਧ ਨੂੰ ਸਰਕਾਰ ਤਾਨਾਸ਼ਾਹੀ ਹੈਂਕੜ ਨਾਲ ਅਣਸੁਣਿਆ ਜਾਂ ਕੁਚਲਨ ਦੀ ਕੋਸ਼ਿਸ਼ ਨਹੀਂ ਛੱਡੇਗੀ ਤਾਂ ਕਿਸਾਨ ਸੰਸਦ ਜਾਂ ਅੰਦੋਲਨ ਦਿੱਲੀ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੂਰੇ ਮੁਲਕ 'ਚ ਫੈਲੇਗਾ। ਇਸ ਲਈ ਮੋਦੀ ਸਰਕਾਰ ਨੂੰ ਆਪਣੀ ਬੇਤੁਕੀ ਜ਼ਿੱਦ ਤਿਆਗ ਕੇ ਖੇਤੀ ਕਾਨੂੰਨ ਵਿਰੋਧੀ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨੇ ਚਾਹੀਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਦੇ ਬਿਲ ਦੀ ਡਰਾਫਟਿੰਗ (ਮਸੌਦਾ ਤਿਆਰ ਹੋਣ) ਸਮੇਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਵਿਰੁੱਧ ਡਟੀ ਹੋਈ ਹੈ ਅਤੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਡਟੀ ਰਹੇਗੀ। ਮਾਨ ਨੇ ਦੱਸਿਆ ਕਿ ਮਾਨਸੂਨ ਇਜਲਾਸ ਦੌਰਾਨ ਉਹ (ਮਾਨ) ਸੰਸਦ ਭਵਨ ਦੇ ਬਾਹਰ ਜਾਂ ਅੰਦਰ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸਮੇਤ ਸਾਰੇ ਸੱਤਾਧਾਰੀ ਸੰਸਦਾਂ ਅਤੇ ਮੰਤਰੀਆਂ ਦਾ ਵਿਰੋਧ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ।
ਭਗਵੰਤ ਮਾਨ ਨੇ ਦੱਸਿਆ ਕਿ ਮਾਨਸੂਨ ਇਜਲਾਸ ਦੌਰਾਨ ਉਹ ਲਗਾਤਾਰ 4 ਵਾਰ ਸੰਸਦ 'ਚ 'ਕੰਮ ਰੋਕੂ ਪ੍ਰਸਤਾਵ' ਪੇਸ਼ ਕਰ ਚੁੱਕੇ ਹਨ, ਤਾਂ ਕਿ ਸਰਕਾਰ ਸਾਰੇ ਸੰਸਦੀ ਕਾਰਜ ਇੱਕ ਪਾਸੇ ਰੱਖ ਕੇ ਸਿਰਫ਼ ਅਤੇ ਸਿਰਫ਼ ਖੇਤੀ ਕਾਨੂੰਨਾਂ ਬਾਰੇ ਗੱਲ ਕਰੇ ਅਤੇ ਇਨ੍ਹਾਂ ਨੂੰ ਪਾਰਲੀਮੈਂਟ ਰਾਹੀਂ ਰੱਦ ਕਰਨ ਦਾ ਸਹੀ ਕਦਮ ਚੁੱਕੇ, ਪਰੰਤੂ ਮੋਦੀ ਸਰਕਾਰ ਇੰਨੀ ਪੱਥਰ-ਦਿਲ ਹੋ ਚੁੱਕੀ ਹੈ ਕਿ ਉਸ ਨੂੰ 8 ਮਹੀਨਿਆਂ ਤੋਂ ਅੰਦੋਲਨ 'ਚ ਬੈਠੇ ਕਿਸਾਨ ਅਤੇ ਉਨ੍ਹਾਂ ਦੀਆਂ ਸੈਂਕੜੇ ਕੁਰਬਾਨੀਆਂ ਨਜ਼ਰ ਨਹੀਂ ਆ ਰਹੀਆਂ।

Have something to say? Post your comment

 

More in Chandigarh

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ