Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਗਵੰਤ ਮਾਨ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਲਈ ਪੰਜਵੀਂ ਵਾਰ ਸੰਸਦ ਵਿੱਚ ਪੇਸ਼ ਕੀਤਾ ‘ਕੰਮ ਰੋਕੂ ਮਤਾ’

July 26, 2021 06:21 PM
SehajTimes

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕਰਕੇ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸੰਬੰਧ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ‘ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ‘ਤੇ ਚਰਚਾ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਜੰਤਰ ਮੰਤਰ ਮੈਦਾਨ ਵਿੱਚ ਚਲਾਈ ਜਾ ਰਹੀ ‘ਕਿਸਾਨ ਸੰਸਦ‘ ਦੇਸ਼ਵਾਸੀਆਂ ਵਿੱਚ ਚੇਤਨਤਾ ਅਤੇ ਸਮਾਨਤਾ ਪੈਦਾ ਕਰ ਰਹੀ ਹੈ। ਅੱਜ ‘ਕਿਸਾਨ ਸੰਸਦ’ ਵਿੱਚ ਦੇਸ਼ ਦੀਆਂ ਔਰਤਾਂ ਸਦਨ ਦੀਆਂ ਕਾਰਵਾਈ ਚਲਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਗੀਆਂ, ਉੱਥੇ ਹੀ ਦੇਸ਼ ਦੀ ਸੰਸਦ ਵਿੱਚ ਉਹ ( ਭਗਵੰਤ ਮਾਨ) ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਮਾਨ ਨੇ ਕਿਹਾ, ‘ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕਾਂ ਨੇ ਮੈਨੂੰ ਇਸੇ ਲਈ ਚੁਣ ਕੇ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਵਾਂ।
‘ਆਪ’ ਸੰਸਦ ਨੇ ਕਿਹਾ ਕਿ ਮੌਸਮ ਜਿਹੋ ਜਿਹਾ ਮਰਜ਼ੀ ਰਿਹਾ ਹੋਵੇ, ਪਰ ਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਅਤੇ ਇਸ ਅੰਦੋਲਨ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੀ ਜ਼ਿੱਦ ਕਰਕੇ ਕਿਸਾਨ ਅੰਦੋਲਨ ਵੱਲੋਂ ਅੱਖਾਂ ਬੰਦ ਕਰਕੇ ਬੈਠੀ ਹੈ। ਮਾਨ ਨੇ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਸੰਸਦ ਵਿੱਚ ਕੇਵਲ ਕਾਲੇ ਖੇਤੀ ਕਾਨੂੰਨ ਰੱਦ ਕਰਨ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ