Sunday, May 11, 2025

Chandigarh

ਸਕੂਲ ਸਿੱਖਿਆ ਵਿਭਾਗ ਵੱਲੋਂ 75ਵੇਂ ਆਜ਼ਾਦੀ ਦਿਵਸ ਸਬੰਧੀ ਵੱਖ-ਵੱਖ ਮੁਕਾਬਲੇ ਸ਼ੁਰੂ

March 12, 2021 09:02 PM
Surjeet Singh Talwandi

ਪਟਿਆਲਾ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਕੂਲਾਂ ਨੂੰ ਲੇਖ, ਚਿੱਤਰਕਲਾ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਗਲੇ ਸਾਲ 15 ਅਗਸਤ 2022 ਨੂੰ ਮਨਾਏ ਜਾ ਰਹੇ 75ਵੇਂ ਅਜ਼ਾਦੀ ਦਿਵਸ ਤੋਂ 75 ਹਫਤੇ ਪਹਿਲਾਂ 'ਆਜ਼ਾਦੀ ਕਾ ਅਮਰੁਤ ਮਹਾਂਓਤਸਵ' ਨਾਂ ਦੇ ਹੇਠ ਦੇਸ਼ ਭਰ ਵਿੱਚ ਸ਼ੁਰੂ ਹੋ ਰਹੇ ਸਮਾਗਮਾਂ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ।
  ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਿੰਦਰ ਕੌਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜੀ ਅਮਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਅਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਸਬੰਧ ਵਿੱਚ ਲੇਖ, ਚਿੱਤਰਕਲਾ ਅਤੇ ਭਾਸ਼ਣ ਮੁਕਾਬਲੇ ਆਯੋਜਿਤ ਕਰਵਾਉਣ ਲਈ ਆਖਿਆ ਗਿਆ ਹੈ। ਇਹ ਮੁਕਾਬਲੇ ਸਕੂਲਾਂ ਦੀ ਸਮਾਂ ਸਾਰਣੀ ਅਨੁਸਾਰ ਸਬੰਧਿਤ ਜਮਾਤਾਂ ਦੇ ਪੀਰੀਅਡ ਦੌਰਾਨ ਕਰਵਾਏ ਜਾਣਗੇ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਨਾਂ ਮੁਕਾਬਲਿਆਂ ਵਿੱਚ ਨਾਨ ਬੋਰਡ ਕਲਾਸਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਨੂੰ ਪੂਰੀ ਤਰਾਂ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਵੇਰ ਦੀ ਸਭਾ ਦੌਰਾਨ ਆਜ਼ਾਦੀ ਸੰਘਰਸ਼ ਦੀਆਂ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੀ ਆਖਿਆ ਗਿਆ ਹੈ।
ਉਹਨਾਂ ਦੱਸਿਆ ਕਿ ਸਕੂਲ ਮੁਖੀ ਵਿਦਿਆਰਥੀਆਂ ਵੱਲੋਂ ਕੀਤੀਆਂ ਗਈਆਂ ਬਿਹਤਰੀਨ ਪੇਸ਼ਕਾਰੀਆਂ ਦੀ ਚੋਣ ਕਰਕੇ ਸਕੂਲਾਂ ਦੇ ਸ਼ੋਸ਼ਲ ਮੀਡੀਆ ਪੇਜ ਤੇ ਅਪਲੋਡ ਕਰਨਗੇ। ਇਹਨਾਂ ਵਿੱਚੋਂ ਬਿਹਤਰੀਨ ਪੇਸ਼ਕਾਰੀਆਂ ਨੂੰ ਜਿਲ੍ਹਾ ਮੈਂਟਰ (ਅੰਗਰੇਜ਼ੀ/ਐੱਸ.ਐੱਸ.) ਰਾਹੀਂ ਮੁੱਖ ਦਫ਼ਤਰ ਦੇ ਸਟੇਟ ਰਿਸੋਰਸ ਪਰਸਨ (ਅੰਗਰੇਜ਼ੀ/ਐੱਸ.ਐੱਸ.) ਨੂੰ ਭੇਜੀਆਂ ਜਾਣਗੀਆਂ।

Have something to say? Post your comment

 

More in Chandigarh

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਭਾਰਤ-ਪਾਕਿ ਤਣਾਅ ਦੌਰਾਨ ਸਾਰੇ ਪੰਜਾਬੀ ਭਾਰਤੀ ਫੌਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ: ਸੰਧਵਾਂ

ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਸਿੰਘ ਬਰਸਟ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ; ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ

ਜ਼ਿਲ੍ਹਾ ਮੈਜਿਸਟਰੇਟ ਨੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ