Tuesday, September 16, 2025

Chandigarh

ਬੁਰੀ ਤਰਾਂ ਫਲਾਪ ਹੋਈ ਕੋਵਿਡ 19 ਟੀਕਾਕਰਨ ਮੁਹਿੰਮ, ਸਰਕਾਰਾਂ ਨੇ ਰੱਬ ਆਸਰੇ ਛੱਡੀ ਪੰਜਾਬ ਦੀ ਜਨਤਾ: ਅਮਨ ਅਰੋੜਾ

July 27, 2021 06:39 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ ਕੋਵਿਡ 19 ਟੀਕਾਕਰਨ ਮੁਹਿੰਮ ਬੁਰੀ ਤਰਾਂ ਫਲਾਪ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਅਤੇ ਕੇਂਦਰ ਸਰਕਾਰ 'ਤੇ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਅਸਤੀਫ਼ਾ ਮੰਗਿਆ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੁਨੀਆਂ 'ਚ ਕਰੋਨਾ ਦੀ ਤੀਜੀ ਲਹਿਰ ਦੇ ਨਾਂ 'ਤੇ ਹਊਆ ਖੜਾ ਹੋ ਰਿਹਾ ਹੈ, ਦੂਜੇ ਪਾਸੇ ਟੀਕਾਕਰਨ ਮੁਹਿੰਮ ਤਹਿਤ ਕੇਵਲ 5.35 ਫ਼ੀਸਦੀ ਲੋਕਾਂ ਨੂੰ ਦੂਸਰੀ ਡੋਜ਼ (ਖ਼ੁਰਾਕ) ਮੁਹੱਈਆ ਹੋ ਸਕੀ ਹੈ। ਮਤਲਬ 94 ਫ਼ੀਸਦੀ ਤੋਂ ਵੱਧ ਆਬਾਦੀ ਕਰੋਨਾ ਦੇ ਖ਼ਤਰੇ ਥੱਲੇ ਹੈ। ਇਹ ਸਿੱਧੇ ਤੌਰ 'ਤੇ ਸੂਬਾ ਅਤੇ ਕੇਂਦਰ ਸਰਕਾਰ ਦੀ ਨਲਾਇਕੀ ਹੈ, ਜਿਨਾਂ ਨੇ ਪੰਜਾਬ ਦੇ ਲੋਕਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ।
ਅਮਨ ਅਰੋੜਾ ਨੇ ਕਿਹਾ, 'ਮਿਸ਼ਨ ਫ਼ਤਹਿ' ਸਰਕਾਰੀ ਖਜ਼ਾਨੇ 'ਚੋਂ ਜਨਤਾ ਦੇ ਕਰੋੜਾਂ ਰੁਪਏ ਬਰਬਾਦ ਕਰਨ ਵਾਲੀ ਸੱਤਾਧਾਰੀ ਕਾਂਗਰਸ ਖਾਸ ਕਰਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੱਸਣ ਕਿ ਉਨਾਂ ਕਰੋਨਾ ਵਿਰੁੱਧ ਜੰਗ ਅਤੇ ਟੀਕਾਕਰਨ ਮੁਹਿੰਮ ਲਈ ਐਨੀ ਲਾਪਰਵਾਹੀ ਕਿਉਂ ਵਰਤੀ ਹੈ? ਕਿਉਂਕਿ ਅਜੇ ਤੱਕ ਕਰੋਨਾ ਤੋਂ ਪੂਰੀ ਸੁਰੱਖਿਆ ਲਈ ਲੋੜੀਂਦੀਆਂ ਦੋਵੇਂ ਖ਼ੁਰਾਕਾਂ (ਟੀਕੇ) ਸਿਰਫ਼ 17.62 ਲੱਖ ਲੋਕਾਂ ਦੇ ਲੱਗ ਸਕੀਆਂ ਹਨ, ਜਦੋਂਕਿ ਪਹਿਲੀ ਡੋਜ਼ (ਖ਼ੁਰਾਕ) ਲੈਣ ਵਾਲਿਆਂ ਦੀ ਗਿਣਤੀ ਵੀ ਸਿਰਫ਼ 77 ਲੱਖ 16 ਹਜ਼ਾਰ 433 ਲੋਕਾਂ ਦੀ ਹੈ, ਜੋ ਕੁੱਲ ਆਬਾਦੀ ਦਾ ਇੱਕ ਤਿਹਾਈ ਹਿੱਸਾ ਵੀ ਨਹੀਂ ਬਣਦਾ।
ਅਮਨ ਅਰੋੜਾ ਅਤੇ ਮੀਤ ਹੇਅਰ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕੋਲੋ ਨੈਤਿਕ ਆਧਾਰ 'ਤੇ ਅਸਤੀਫ਼ਾ ਮੰਗਦਿਆਂ ਕਿਹਾ ਕਿ ਟੀਕਿਆਂ (ਖ਼ੁਰਾਕਾਂ) ਦੀ ਕਮੀ ਦਾ ਸਿਰਫ਼ ਕੇਂਦਰ ਸਿਰ ਠੀਕਰਾ ਭੰਨ ਕੇ ਸਿਹਤ ਮੰਤਰੀ ਅਤੇ ਕੈਪਟਨ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। 'ਆਪ' ਆਗੂਆਂ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਕੁਰਸੀ ਦੀ ਆਪਸੀ ਲੜਾਈ ਦੌਰਾਨ ਪੰਜਾਬ ਦੇ ਸਾਰੇ ਅਹਿਮ ਮੁੱਦਿਆਂ ਨੂੰ ਛਿੱਕੇ ਟੰਗ ਦਿੱਤਾ ਹੈ। ਉਨਾਂ ਕਿਹਾ, 'ਕਾਂਗਰਸੀਆਂ ਨੇ ਦਿੱਲੀ ਦੇ ਜਿੰਨੇ ਗੇੜੇ 'ਕੁਰਸੀ' ਖੋਹਣ ਜਾਂ ਬਚਾਉਣ ਲਈ ਲਾਏ ਹਨ, ਜੇਕਰ ਕੋਵਿਡ 19 ਟੀਕਾਕਰਨ ਟੀਕਿਆਂ ਲਈ ਲਾਏ ਹੁੰਦੇ ਤਾਂ ਟੀਕਾਕਰਨ ਮੁਹਿੰਮ ਨੇ ਇਸ ਕਦਰ ਫਲਾਪ ਨਹੀਂ ਹੋਣਾ ਸੀ।
ਅਮਨ ਅਰੋੜਾ ਅਤੇ ਮੀਤ ਹੇਅਰ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਪੰਜਾਬ ਨਾਲ ਮਿੱਥ ਕੇ ਵਿਤਕਰਾ ਕਰਨ ਦਾ ਦੋਸ਼ ਲਗਾਇਆ। ਉਨਾਂ ਅਪੀਲ ਕੀਤੀ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਕਾਰਨ ਬਦਲੇਖੋਰੀ ਵਾਲੀ ਭਾਵਨਾ ਤਿਆਗ ਕੇ ਸੂਬੇ ਦੇ ਲੋਕਾਂ ਲਈ ਕਰੋਨਾ ਟੀਕਿਆਂ ਦੀਆਂ ਖ਼ੁਰਾਕਾਂ ਲੋੜੀਂਦੀ ਮਾਤਰਾ 'ਚ ਭੇਜੇ ਤਾਂ ਕਿ ਪੰਜਾਬ ਦੀ ਜਨਤਾ ਕਰੋਨਾ ਦੇ ਸੰਭਾਵਿਤ ਤੀਸਰੇ ਹਮਲੇ ਤੋਂ ਸੁਰੱਖਿਅਤ ਰਹਿ ਸਕੇ।
 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ